ਨੈਸ਼ਨਲ

ਬੇਅਦਬੀ ਦੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਲਈ ਉਪ ਰਾਜਪਾਲ ਨੂੰ ਅਪੀਲ, ਘਟਨਾ ਲੁਕਾਉਣ ਵਾਲੇ ਪ੍ਰਬੰਧਕਾਂ ’ਤੇ ਵੀ ਹੋਵੇ ਕਾਰਵਾਈ: ਕਾਲਕਾ, ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 18, 2026 06:59 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਉਪ ਰਾਜਪਾਲ ਸਰਦਾਰ ਤਰਨਜੀਤ ਸਿੰਘ ਸੰਧੂ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਾਹਿਬਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੇ ਦੋਸ਼ੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਲਈ ਪੁਲਿਸ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਮੰਗ ਕੀਤੀ ਕਿ ਘਟਨਾ ਨੂੰ ਲੁਕਾਉਣ ਅਤੇ ਇਸ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰਨ ਵਾਲੇ ਪ੍ਰਬੰਧਕਾਂ ਦੀ ਭੂਮਿਕਾ ਦੀ ਵੀ ਜਾਂਚ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਵੇਦਨਸ਼ੀਲ ਮਾਮਲਾ ਹੈ, ਜਿਸ ਨਾਲ ਦੁਨੀਆ ਭਰ ਦੀ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ। ਪੁਲਿਸ ਅਜਿਹੀਆਂ ਸਖ਼ਤ ਧਾਰਾਵਾਂ ਤਹਿਤ ਮਾਮਲੇ ਦੀ ਜਾਂਚ ਕਰੇ ਕਿ ਦੋਸ਼ੀ ਕਿਸੇ ਬਹਾਨੇ ਕਾਨੂੰਨੀ ਕਾਰਵਾਈ ਤੋਂ ਬਚ ਨਾ ਸਕੇ। ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਚੋਣਾਂ ਨੇੜੇ ਆਉਣ ਸਮੇਂ ਅਜਿਹੀਆਂ ਘਟਨਾਵਾਂ ਵਾਪਰਨੀਆਂ ਚਿੰਤਾ ਦਾ ਵਿਸ਼ਾ ਹਨ ਅਤੇ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਵਾਂਗ ਇਸ ਮਾਮਲੇ ਵਿੱਚ ਵੀ ਕਾਰਵਾਈ ਨਾ ਹੋਣ ਦਾ ਭੁਲੇਖਾ ਕਿਸੇ ਨੂੰ ਨਹੀਂ ਰੱਖਣਾ ਚਾਹੀਦਾ। ਉਨ੍ਹਾਂ ਭਰੋਸਾ ਦਿੱਤਾ ਕਿ ਦਿੱਲੀ ਗੁਰਦੁਆਰਾ ਕਮੇਟੀ ਪੂਰੀ ਜ਼ਿੰਮੇਵਾਰੀ ਨਾਲ ਮਾਮਲੇ ਦੀ ਪੈਰਵੀ ਕਰੇਗੀ ਅਤੇ ਦੋਸ਼ੀ ਨੂੰ ਸਜ਼ਾ ਦਿਵਾਉਣ ਲਈ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਗੁਰੂ ਕੀ ਲਾਡਲੀ ਫੌਜ ਦੇ ਨਿਹੰਗ ਸਿੰਘਾਂ ਵੱਲੋਂ ਪ੍ਰਗਟਾਏ ਰੋਸ ਦੀ ਸ਼ਲਾਘਾ ਕਰਦਿਆਂ ਸੰਗਤ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਅਪੀਲ ਵੀ ਕੀਤੀ। ਨਾਲ ਹੀ ਦਿੱਲੀ ਦੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਆਪਣੇ ਗੁਰੂ ਘਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਅਪੀਲ ਕੀਤੀ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

Have something to say? Post your comment

 
 

ਨੈਸ਼ਨਲ

20 ਨਵੰਬਰ ਨੂੰ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਜਨਮ ਦਿਹਾੜਾ ਮਨਾਇਆ ਜਾਵੇਗਾ: ਇੰਦਰਜੀਤ ਸਿੰਘ ਵਿਕਾਸਪੁਰੀ

ਗੁਰੂ ਘਰ ਵਿੱਚ ਬੇਅਦਬੀ ਦੀ ਘਟਨਾ ਨੇ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ-ਘਟਨਾ ਲੁਕਾਉਣ ਵਾਲੇ ਪ੍ਰਬੰਧਕਾਂ ਦੀ ਵੀ ਤੈਅ ਹੋਵੇ ਜਵਾਬਦੇਹੀ: ਸੰਤ ਮੀਤ ਸਿੰਘ

ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਨ ਦੀ ਘਟਨਾ ਅਤਿ ਨਿੰਦਣਯੋਗ, ਦੋਸ਼ੀ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ: ਪਰਮਜੀਤ ਸਿੰਘ ਵੀਰਜੀ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ: ਪੀਐਮ-ਆਰਕੇਵੀਵਾਈ ਤਹਿਤ 254.20 ਕਰੋੜ ਰੁਪਏ ਦੀ ਦੂਜੀ ਕਿਸ਼ਤ ਜਾਰੀ

ਕੁਰਸੀ ਦੀ ਭੁੱਖ ’ਚ ਜ਼ਮੀਰ ਦਫ਼ਨ ਕਰ ਰਹੇ ਸਿਆਸੀ ਆਗੂ; ਪੰਜਾਬ ਦੇ ਹਿੱਤਾਂ ਨਾਲੋਂ ਨਿੱਜੀ ਸਵਾਰਥ ਹੋਏ ਭਾਰੂ: ਗੁਰਚਰਨ ਸਿੰਘ ਗੁਰਾਇਆ

ਅਮਰੀਕੀ ਅਦਾਲਤ ਵਿੱਚ ਗੁਰਪਤਵੰਤ ਸਿੰਘ ਪੰਨੂ ਦਾ 12 ਸਫ਼ਿਆਂ ਦਾ ਬਿਆਨ ਦਾਖਿਲ

ਮੇਰੇ ਸੁਭਾਗ ਹਨ ਕਿ ਮੈਂ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਸਮਾਗਮ ਵਿੱਚ ਸ਼ਾਮਿਲ ਹੋਵਾਂਗਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ

'ਇੰਡੀਆ ਬਲਾਕ' ਨੇ ਚੋਣ ਕਮਿਸ਼ਨ ਵਿਰੁੱਧ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਕੀਤਾ ਦਾਇਰ , ਪੁੱਛੇ 48 ਸਵਾਲ 

ਸ਼੍ਰੀਗੰਗਾਨਗਰ ਰੇਲਵੇ ਟ੍ਰੈਕ ਬਲਾਸਟ ਮਾਮਲੇ 'ਚ ਖੁਲਾਸਾ- ਮਹਿਕਦੀਪ ਪਾਕਿਸਤਾਨੀ ਹੈਂਡਲਰ ਦੇ 'ਪ੍ਰੇਮ ਜਾਲ' 'ਚ ਫਸ ਗਈ

ਦਿੱਲੀ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ਾਲ ਬਾਈਕ ਰੈਲੀ