ਪੰਜਾਬ

ਦਿੱਲੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰਬੰਧਕਾਂ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 18, 2026 07:18 PM


ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੇ ਤਿਲਕ ਨਗਰ ਵਿੱਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੀ ਗੱਲ ਆਖੀ ਹੈ।
ਇਸ ਮਾਮਲੇ ਵਿੱਚ ਤੁਰੰਤ ਨੋਟਿਸ ਲੈਂਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਸਿੱਖ ਮਿਸ਼ਨ ਰਾਹੀਂ ਘਟਨਾ ਸਬੰਧੀ ਰਿਪੋਰਟ ਪ੍ਰਾਪਤ ਕੀਤੀ ਹੈ ਅਤੇ ਦਿੱਲੀ ਦੀ ਸਿੱਖ ਸੰਗਤ ਵੱਲੋਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਵੀ ਪ੍ਰਾਪਤ ਹੋਈਆਂ ਹਨ। ਪੁੱਜੀ ਰਿਪੋਰਟ ਅਤੇ ਸ਼ਿਕਾਇਤ ਅਨੁਸਾਰ ਇਸ ਘਟਨਾ ਅੰਦਰ ਬੇਅਦਬੀ ਹੋਣ ਤੋਂ ਬਾਅਦ ਪ੍ਰਬੰਧਕਾਂ ਨੇ ਮਾਮਲੇ ਨੂੰ ਸੰਜੀਦਗੀ ਨਾਲ ਨਹੀਂ ਲਿਆ ਅਤੇ ਗੁਰੂ ਘਰ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਵਿੱਚ ਅਣਗਹਿਲੀ ਵਰਤੀ ਹੈ, ਜਿਸ ਕਰਕੇ ਸਿੱਖ ਸੰਗਤ ਦੇ ਮਨਾਂ ਵਿੱਚ ਭਾਰੀ ਰੋਸ ਹੈ।
ਕਾਰਵਾਈ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਰਮਿੰਦਰ ਸਿੰਘ ਅਤੇ ਬੀਬੀ ਰਣਜੀਤ ਕੌਰ, ਗੁਰਦੁਆਰਾ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਸ. ਪ੍ਰੇਮ ਸਿੰਘ, ਸ. ਮਨਮੋਹਨ ਸਿੰਘ, ਸ. ਸਰੂਪ ਸਿੰਘ, ਸ. ਹਰਬੀਰ ਸਿੰਘ ਅਤੇ ਸ. ਸੁਖਦੇਵ ਸਿੰਘ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਨੂੰ 21 ਨਵੰਬਰ 2026 ਨੂੰ ਸਵੇਰੇ 11 ਵਜੇ ਆਪਣ ਲਿਖਤੀ ਸਪੱਸ਼ਟੀਕਰਨ ਲੈ ਕੇ ਨਿੱਜੀ ਰੂਪ ਵਿੱਚ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮਿੱਥ ਕੇ ਬੇਅਦਬੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਿੱਲੀ ਦੇ ਤਿਲਕ ਨਗਰ ਵਿੱਚ ਵਾਪਰੀ ਘਟਨਾ ਵੀ ਇਸੇ ਲੜੀ ਦਾ ਹਿੱਸਾ ਜਾਪਦੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲੇ ਦੋਸ਼ੀ ਦੀ ਮਨਸ਼ਾ ਅਤੇ ਇਸ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ ਨਸ਼ਰ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਦੇਸ਼ ਵਿਦੇਸ਼ ਦੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਤਾਕੀਦ ਕੀਤੀ ਕਿ ਉਹ ਆਪੋ-ਆਪਣੇ ਅਸਥਾਨਾਂ ਉੱਤੇ ਸੁਰੱਖਿਆ ਦੇ ਪ੍ਰਬੰਧ ਪੁਖਤਾ ਰੱਖਣ ਅਤੇ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੁਰੱਖਿਆ ਅਤੇ ਪ੍ਰਬੰਧਾਂ ਵਿੱਚ ਅਣਗਹਿਲੀ ਕਰਨ ਵਾਲੇ ਪ੍ਰਬੰਧਕਾਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਦੋਸ਼ੀ ਨੇ 15 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕੀਤੀ ਅਤੇ ਪ੍ਰਬੰਧਕਾਂ ਨੇ 17 ਨਵੰਬਰ ਤੱਕ ਦਬਾਉਣ ਦੀ ਕੋਸ਼ਿਸ਼ ਕੀਤੀ ਅਤੇ ਇਸ ਘਟਨਾ ਦੀ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੰਗਤ ਨੂੰ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਦੋਸ਼ੀ ਵਿਅਕਤੀ ਜਦੋਂ ਦੁਬਾਰਾ 17 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਘੁੰਮਦਾ ਦਿਖਾਈ ਦਿੱਤਾ ਤਾਂ ਗੁਰੂ ਘਰ ਦੇ ਗ੍ਰੰਥੀ ਸਿੰਘ ਅਤੇ ਸੇਵਾਦਾਰ ਨੇ ਉਸ ਨੂੰ ਫੜ ਕੇ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਸੰਗਤ ਇਕੱਠੀ ਹੋਈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਦੋਸ਼ੀ ਹੁਣ ਪੁਲਿਸ ਹਿਰਾਸਤ ਵਿੱਚ ਹੈ ਪਰੰਤੂ ਇਸ ਘਟਨਾ ਵਿੱਚ ਪ੍ਰਬੰਧਕਾਂ ਦੀ ਵੀ ਵੱਡੀ ਅਣਗਹਿਲੀ ਹੈ, ਜਿਸ ਕਰਕੇ ਉਨ੍ਹਾਂ ਨੂੰ ਤਲਬ ਕੀਤਾ ਗਿਆ ਹੈ।

Have something to say? Post your comment

 
 

ਪੰਜਾਬ

ਆਪ’ ਸਰਕਾਰ ਦੀ ਵਿਦਾਈ ਤੈਅ, 2027 ਵਿੱਚ ਕਾਂਗਰਸ ਬਣਾਏਗੀ ਬਹੁਮਤ ਦੀ ਸਰਕਾਰ- ਪਰਗਟ ਸਿੰਘ

ਪੰਜਾਬ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਵਾਰ-ਵਾਰ ਮੌਕੇ ਦਿੱਤੇ, ਪਰ ਕੁਝ ਨਹੀਂ ਬਦਲਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2022 ਅਸੈਂਬਲੀ ਚੋਣਾਂ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਸੱਤ ਚੋਂ ਪੰਜ ਸੀਟਾਂ ਆਪ ਦੀ ਝੋਲੀ ਪਈਆਂ ਸਨ-ਚੱਲਿਆ ਸੀ ਜਾਦੂ

ਦੱਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ- ਰਛਪਾਲ ਸਿੰਘ ਢੀਂਡਸਾ

ਭਗਵੰਤ ਮਾਨ ਸਰਕਾਰ ਲਈ ਕੰਮਕਾਜੀ ਥਾਵਾਂ 'ਤੇ ਔਰਤਾਂ ਦੀ ਸੁਰੱਖਿਆ ਨੂੰ ਪਹਿਲ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਦੀ ਪਾਲਣਾ ਨਾ ਕਰਦਿਆਂ ਐਕਟ  ’ਤੇ ਰੋਕ ਲਗਾਉਣ ਦਾ ਕਦਮ ਵੀ ਨਹੀਂ ਚੁੱਕਿਆ- ਮਾਹਰ ਕਮੇਟੀ

2027 ਪੰਜਾਬ ਚੋਣਾਂ: ਭਾਜਪਾ ਪ੍ਰਧਾਨ ਨਿਤਿਨ ਨਵੀਨ ਅੱਜ ਜਲੰਧਰ ਦਾ ਦੌਰਾ ਕਰਨਗੇ, 'ਸਮਰਸਤਾ ਸੰਕਲਪ ਯਾਤਰਾ' ਨੂੰ ਹਰੀ ਝੰਡੀ ਦਿਖਾਉਣਗੇ

ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰੇ: ਸੁਨੀਲ ਜਾਖੜ

ਸ਼੍ਰੋਮਣੀ ਕਮੇਟੀ ਅਤੇ ਸਿੱਖ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਮਨੀਲਾ ਦੇ ਇਤਿਹਾਸਕ ਗੁਰਦੁਆਰੇ ਦੇ ਦੌਰੇ ਦਾ ਸਵਾਗਤ ਕੀਤਾ

ਮੁੱਖ ਮੰਤਰੀ  ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ