ਖੇਡ

ਚੰਡੀਗੜ੍ਹ ਵਿੱਚ 20 ਤੋਂ 24 ਨਵੰਬਰ ਤੱਕ 'ਕੌਮੀ ਫਲੋਰਬਾਲ ਚੈਂਪੀਅਨਸ਼ਿਪ-2026' -ਖਿਡਾਰੀ ਦਿਖਾਉਣਗੇ ਆਪਣੀ ਖੇਡ ਪ੍ਰਤਿਭਾ

ਕੌਮੀ ਮਾਰਗ ਬਿਊਰੋ / ਸਰਦੂਲ ਸਿੰਘ ਅਬਰਾਵਾਂ | November 18, 2026 10:42 PM


ਚੰਡੀਗੜ੍ਹ-ਚੰਡੀਗੜ੍ਹ ਵਿੱਚ 20 ਤੋਂ 24 ਨਵੰਬਰ ਤੱਕ ਕੌਮੀ ਫਲੋਰਬਾਲ ਚੈਂਪੀਅਨਸ਼ਿਪ-2026 ਕਰਵਾਈ ਜਾਵੇਗੀ। ਸਪੈਸ਼ਲ ਓਲੰਪਿਕਸ ਭਾਰਤ ਦੇ ਚੰਡੀਗੜ੍ਹ ਚੈਪਟਰ ਵੱਲੋਂ ਕਰਵਾਏ ਜਾ ਰਹੇ ਇਸ 5 ਰੋਜ਼ਾ ਮੁਕਾਬਲੇ ਵਿੱਚ ਦੇਸ਼ ਦੇ 22 ਸੂਬਿਆਂ ਤੋਂ ਵਿਸ਼ੇਸ਼ ਖਿਡਾਰੀ ਹਿੱਸਾ ਲੈਣਗੇ। ਇਹ ਮੁਕਾਬਲੇ ਸੈਕਟਰ-10 ਡੀ ਸਥਿਤ ਸਪੋਰਟਸ ਕੰਪਲੈਕਸ ਦੇ ਸਕੇਟਿੰਗ ਰਿੰਕ ਵਿਖੇ ਹੋਣਗੇ।
ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕਰਵਾਈ ਪ੍ਰੈੱਸ ਕਾਨਫਰੰਸ ਦੌਰਾਨ ਸਪੈਸ਼ਲ ਓਲੰਪਿਕਸ ਭਾਰਤ, ਚੰਡੀਗੜ੍ਹ ਚੈਪਟਰ ਦੀ ਏਰੀਆ ਡਾਇਰੈਕਟਰ ਸ਼ੀਤਲ ਨੇਗੀ ਸ਼ਰਮਾ ਨੇ ਦੱਸਿਆ ਕਿ ਇਸ ਕੌਮੀ ਪੱਧਰ ਦੇ ਖੇਡ ਸਮਾਗਮ ਦਾ ਮੁੱਖ ਉਦੇਸ਼ ਬੌਧਿਕ ਅਸਮਰੱਥਾ ਵਾਲੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਨਾ ਹੈ। ਇਸ ਨਾਲ ਖਿਡਾਰੀਆਂ ਵਿੱਚ ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਖੇਡਾਂ ਪ੍ਰਤੀ ਉਤਸ਼ਾਹ ਵਧੇਗਾ।
ਇਹ ਚੈਂਪੀਅਨਸ਼ਿਪ ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ), ਸਪੈਸ਼ਲ ਓਲੰਪਿਕਸ ਭਾਰਤ ਅਤੇ ਕੇਂਦਰੀ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਹੈ। ਲਾਇਨਜ਼ ਕਲੱਬ ਚੰਡੀਗੜ੍ਹ ਸੈਂਟਰਲ ਅਤੇ ਚੰਡੀਗੜ੍ਹ ਪ੍ਰਸ਼ਾਸਨ ਦਾ ਖੇਡ ਵਿਭਾਗ ਸਮੇਤ ਕਈ ਸੰਸਥਾਵਾਂ ਇਸ ਦੇ ਸਹਿਯੋਗੀ ਹਨ।
ਸਪੈਸ਼ਲ ਓਲੰਪਿਕਸ ਭਾਰਤ, ਚੰਡੀਗੜ੍ਹ ਚੈਪਟਰ ਦੀ ਪ੍ਰਧਾਨ ਦਿਲਪ੍ਰੀਤ ਕੌਰ ਸੇਖੋਂ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਇਸ ਕੌਮੀ ਚੈਂਪੀਅਨਸ਼ਿਪ ਦਾ ਆਯੋਜਨ ਸ਼ਹਿਰ ਲਈ ਮਾਣ ਵਾਲੀ ਗੱਲ ਹੈ। ਇਹ ਸਮਾਗਮ ਸਮਾਜ ਵਿੱਚ ਸਮਾਵੇਸ਼ੀ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਹਰ ਵਿਅਕਤੀ ਨੂੰ ਬਰਾਬਰ ਮੌਕੇ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ ਹੈ।
ਉਨ੍ਹਾਂ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਸਪਾਂਸਰਾਂ, ਵਲੰਟੀਅਰਾਂ ਅਤੇ ਸਪੈਸ਼ਲ ਓਲੰਪਿਕਸ ਭਾਰਤ ਦੇ ਮੈਂਬਰਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸੰਸਥਾ ਦੇ ਹੋਰ ਮੈਂਬਰ, ਅਧਿਕਾਰੀ ਅਤੇ ਸਹਿਯੋਗੀ ਵੀ ਮੌਜੂਦ ਸਨ।

Have something to say? Post your comment

 
 

ਖੇਡ

ਮੈਂ ਜਿੱਥੋਂ ਹਾਕੀ ਦੀ ਸ਼ੁਰੂਆਤ ਕੀਤੀ ਉਸੇ ਮੈਦਾਨ ’ਤੇ ਦੇਸ਼ ਦੀ ਨੁਮਾਇੰਦਗੀ ਕਰਨਾ ਮਾਣ ਵਾਲੀ ਗੱਲ: ਹਰਮਨਪ੍ਰੀਤ ਸਿੰਘ

ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾ ਕੇ ਲਗਾਤਾਰ ਤੀਜੀ ਜਿੱਤ ਕੀਤੀ ਦਰਜ

ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਲਈ ਸਾਰੀਆਂ 6 ਭਾਗੀਦਾਰ ਟੀਮਾਂ ਪੰਜਾਬ ਪੁੱਜੀਆਂ

ਉਲੰਪਿਕਸ ਗੋਲਡ ਮੈਡਲ ਜੇਤੂ ਗੁਰਸਿੱਖ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਕਿਉਂ ਨਹੀਂ ਲੱਗ ਰਹੀ?

ਸਿਰ ਵਿੱਚ ਛੇ ਟਾਂਕੇ ਲੱਗਣ ਦੇ ਬਾਵਜੂਦ ਮੈਚ ਵਿੱਚ ਉਤਰੇ ਜਰਨੈਲ ਸਿੰਘ ਭਾਰਤੀ ਫੁਟਬਾਲ ਟੀਮ ਨੂੰ ਬਣਾਇਆ ਏਸ਼ੀਅਨ ਚੈਂਪੀਅਨ

ਅਕਾਲ ਅਕੈਡਮੀ ਦੀ ਹਰਸ਼ਦੀਪ ਕੌਰ ਨੇ ਸੀ.ਬੀ.ਐੱਸ.ਈ. ਕਲੱਸਟਰ ਅਥਲੈਟਿਕ ਮੀਟ ਵਿੱਚ ਜਿੱਤਿਆ ਸੋਨ ਤਗਮਾ, ਨੈਸ਼ਨਲ ਅਥਲੈਟਿਕ ਮੀਟ ਲਈ ਹੋਈ ਚੋਣ

ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਕੇਮਰੂਨ ਦੇ ਮੁੱਕੇਬਾਜ਼ ਨੂੰ ਕੀਤਾ ਚਿੱਤ

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਦਰਸ਼ਕਾਂ ਨੇ ਭਰੀ ਹਾਜ਼ਰੀ

ਗੁਰਿੰਦਰਵੀਰ ਅਤੇ ਅਨੀਮੇਸ਼ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਦਲ ਦੀ ਕਰਨਗੇ ਅਗਵਾਈ