BREAKING NEWS
• ਵਿੱਤ ਮੰਤਰੀ ਨੇ 7 ਮੁਲਾਜ਼ਮ ਅਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀਆਂ ਲਗਾਤਾਰ ਮੀਟਿੰਗਾਂ; ਜਾਇਜ਼ ਮੁੱਦਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ • ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ • ਅਕਾਲੀ ਦਲ ਬਾਦਲ ਨੂੰ ਅਜਮੇਰ ਸਿੰਘ ਲੱਖੋਵਾਲ ਦੇ ਸਮਰਥਨ ਨੇ ਉਨ੍ਹਾਂ ਦੀ ਮੌਕਾਪ੍ਰਸਤ ਰਾਜਨੀਤੀ ਨੂੰ ਬੇਨਕਾਬ ਕੀਤਾ: ਬਲਤੇਜ ਪੰਨੂ • ਪੰਜਾਬ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਵਾਰ-ਵਾਰ ਮੌਕੇ ਦਿੱਤੇ, ਪਰ ਕੁਝ ਨਹੀਂ ਬਦਲਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਭਗਵੰਤ ਮਾਨ ਸਰਕਾਰ ਲਈ ਕੰਮਕਾਜੀ ਥਾਵਾਂ 'ਤੇ ਔਰਤਾਂ ਦੀ ਸੁਰੱਖਿਆ ਨੂੰ ਪਹਿਲ: ਹਰਪਾਲ ਸਿੰਘ ਚੀਮਾ • ਮੁੱਖ ਮੰਤਰੀ  ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਪੰਜਾਬ

ਵਿੱਤ ਮੰਤਰੀ ਨੇ 7 ਮੁਲਾਜ਼ਮ ਅਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀਆਂ ਲਗਾਤਾਰ ਮੀਟਿੰਗਾਂ; ਜਾਇਜ਼ ਮੁੱਦਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਕੌਮੀ ਮਾਰਗ ਬਿਊਰੋ | November 20, 2026 07:18 PM

ਚੰਡੀਗੜ੍ਹ-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਿੱਖਿਆ ਵਿਭਾਗ ਨੂੰ ਪ੍ਰਾਇਮਰੀ ਸਪੈਸ਼ਲ ਐਜੂਕੇਟਰਾਂ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਲਈ ਜਲਦ ਤੋਂ ਜਲਦ ਇਸ਼ਤਿਹਾਰ ਜਾਰੀ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਅਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਇਹ ਭਰੋਸਾ ਵੀ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਅਤੇ ਮੁਲਾਜ਼ਮਾਂ ਤੇ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਬੇਰੋਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਦੇ ਨੁਮਾਇੰਦਿਆਂ, ਜਿਨ੍ਹਾਂ ਨੇ ਸਪੈਸ਼ਲ ਐਜੂਕੇਟਰਾਂ ਦੀ ਜਲਦ ਭਰਤੀ ਦੀ ਮੰਗ ਸਬੰਧੀ ਮੰਗ ਪੱਤਰ ਸੌਂਪਿਆ, ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਲੋੜੀਂਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਯੋਗ ਉਮੀਦਵਾਰਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਰੋਜ਼ਗਾਰ ਦੇ ਮੌਕੇ ਮਿਲ ਸਕਣ।

ਇਸੇ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਛੇ ਹੋਰ ਮੁਲਾਜ਼ਮ ਜਥੇਬੰਦੀਆਂ ਅਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ 'ਤੇ ਚਰਚਾ ਕਰਨ ਲਈ ਲਗਾਤਾਰ ਮੀਟਿੰਗਾਂ ਕੀਤੀਆਂ। ਇਨ੍ਹਾਂ ਵਿੱਚ 180 ਈ.ਟੀ.ਟੀ. ਅਧਿਆਪਕ ਯੂਨੀਅਨ, ਪੰਜਾਬ; ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ; ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ), ਪੰਜਾਬ; ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ; ਈ.ਟੀ.ਟੀ. 2364 ਅਧਿਆਪਕ ਯੂਨੀਅਨ, ਪੰਜਾਬ; ਅਤੇ ਬੇਰੋਜ਼ਗਾਰ ਸਾਂਝਾ ਮੋਰਚਾ ਪੰਜਾਬ ਸ਼ਾਮਲ ਸਨ।

ਵਫ਼ਦਾਂ ਨੇ ਸੇਵਾਵਾਂ ਅਤੇ ਭਲਾਈ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਉਜਾਗਰ ਕਰਦੇ ਹੋਏ ਮੰਗ ਪੱਤਰ ਸੌਂਪੇ। ਇਨ੍ਹਾਂ ਮੰਗਾਂ ਵਿੱਚ ਸੇਵਾਮੁਕਤ ਹੋਮ ਗਾਰਡ ਮੁਲਾਜ਼ਮਾਂ ਲਈ ਪੈਨਸ਼ਨ ਅਤੇ ਮਾਣ-ਭੱਤੇ ਦੇ ਲਾਭ; ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਲਈ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਪੱਕਾ ਕਰਨਾ, ਤਨਖਾਹ ਵਿੱਚ ਵਾਧਾ ਅਤੇ ਜੋਖਮ ਭੱਤਾ (ਰਿਸਕ ਅਲਾਊਂਸ); ਅਤੇ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮਾਂ ਲਈ ਵਿਸ਼ੇਸ਼ ਬਦਲੀਆਂ ਦੇ ਮੌਕੇ, ਨੋਟਿਸ ਪੀਰੀਅਡ ਤੋਂ ਛੋਟ ਅਤੇ ਤਨਖਾਹ ਵਿੱਚ ਵਾਧਾ ਸ਼ਾਮਲ ਸਨ।

ਸਾਰੇ ਵਫ਼ਦਾਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਦਿਆਂ ਵਿੱਤ ਮੰਤਰੀ ਨੇ ਉਨ੍ਹਾਂ ਨੂੰ ਸਬੰਧਤ ਮੁੱਦਿਆਂ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਸਾਰੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਬੇਰੋਜ਼ਗਾਰ ਨੌਜਵਾਨਾਂ ਲਈ ਬਿਹਤਰ ਮੌਕੇ ਪੈਦਾ ਕਰਨ ਲਈ ਦ੍ਰਿੜ੍ਹ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਮੀਟਿੰਗਾਂ ਦੌਰਾਨ ਬੇਰੋਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਵੱਲੋਂ ਲਖਵੀਰ ਸਿੰਘ ਅਤੇ ਸਰਬਜੀਤ ਸਿੰਘ; 180 ਈ.ਟੀ.ਟੀ. ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਕਮਲ ਠਾਕੁਰ ਅਤੇ ਸੋਹਣ ਲਾਲ; ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਵੱਲੋਂ ਲਖਵੀਰ ਸਿੰਘ; ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ, ਪੰਜਾਬ ਵੱਲੋਂ ਗੁਰਦੀਪ ਸਿੰਘ ਅਤੇ ਹਰਮੇਸ਼ਪਾਲ ਸਿੰਘ; ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਜਸਮੇਲ ਸਿੰਘ ਅਤੇ ਗੁਰਜੰਟ ਸਿੰਘ; ਈ.ਟੀ.ਟੀ. 2364 ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਸਮਰਜੀਤ ਸਿੰਘ; ਜਦਕਿ ਬੇਰੋਜ਼ਗਾਰ ਸਾਂਝਾ ਮੋਰਚਾ ਪੰਜਾਬ ਵੱਲੋਂ ਰਮਨ ਮਲੋਟ, ਸੁਖਵਿੰਦਰ ਢਿੱਲਵਾਂ, ਅਮਨਦੀਪ ਸੇਖਾ, ਸੰਦੀਪ ਮੋਫਰ, ਲਲਿਤ ਪਟਿਆਲਾ ਅਤੇ ਗੁਰਪਿਆਰ ਸਿੰਘ ਨੇ ਨੁਮਾਇੰਦਗੀ ਕੀਤੀ।

 

Have something to say? Post your comment

 
 

ਪੰਜਾਬ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਪੰਜਾਬ ਸਰਕਾਰ ਅਗਲੀ ਸੁਣਵਾਈ ਦੌਰਾਨ ਹਾਈ ਕੋਰਟ ਵਿੱਚ ਆਪਣਾ ਪੂਰਾ ਪੱਖ ਪੇਸ਼ ਕਰੇਗੀ: ਅਮਨ ਅਰੋੜਾ

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪੀਪੀਐਸਸੀ ਮੇਨ ਪ੍ਰੀਖਿਆ ’ਤੇ ਹਾਈ ਕੋਰਟ ਦੀ ਰੋਕ ਨੇ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਬਚਾਇਆ: ਸੁਨੀਲ ਜਾਖੜ

ਪੀਸੀਐਸ ਭਰਤੀ ਪ੍ਰਕਿਰਿਆ 'ਤੇ ਹਾਈਕੋਰਟ ਦੀ ਰੋਕ ਪੰਜਾਬ ਦੇ ਨੌਜਵਾਨਾਂ ਦੇ ਹੱਕ ਵਿੱਚ ਵੱਡੀ ਜਿੱਤ-ਪਰਗਟ ਸਿੰਘ

ਹਾਈ ਕੋਰਟ ਨੇ ਭਰਤੀ ਪ੍ਰਕਿਰਿਆ 'ਤੇ ਰੋਕ ਲਗਾਈ- ਪੀ.ਸੀ.ਐਸ. ਅਤੇ ਸਹਾਇਕ ਸੇਵਾਵਾਂ ਦੀ ਭਰਤੀ ਵਿੱਚ ਬੇਨਿਯਮੀਆਂ ਦੇ ਦੋਸ਼

ਬਦਲਾਓ ਲਈ ਤਿਆਰ ਹੈ ਪੰਜਾਬ ਦੀ ਜਨਤਾ -ਰੋਜਾਨਾ ਆ ਰਹੀਆਂ ਨੇ ਜਬਰੀ ਵਸੂਲੀ ਅਤੇ ਗੈਂਗਸਟਰਵਾਦ ਦੀਆਂ ਖਬਰਾਂ- ਸਚਿਨ ਪਾਇਲਟ

ਪੰਜਾਬ ਵਿੱਚ ਭਾਖੜਾ ਨਹਿਰ ਉੱਤੇ ਇੱਕ ਸਟੀਲ ਦਾ ਬੇਲੀ ਪੁਲ ਡਿੱਗਿਆ-ਆਵਾਜਾਈ ਵਿੱਚ ਪਿਆ ਵਿਘਨ 

ਪੰਥਕ ਏਕਤਾ ਲਈ ਪ੍ਰਿੰਸੀਪਲ ਡਰਾਫਟ ਕਮੇਟੀ ਦਾ ਵੱਡਾ ਕਦਮ ਤਿੰਨ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਅਕਾਲੀ ਦਲ ਬਾਦਲ ਨੂੰ ਅਜਮੇਰ ਸਿੰਘ ਲੱਖੋਵਾਲ ਦੇ ਸਮਰਥਨ ਨੇ ਉਨ੍ਹਾਂ ਦੀ ਮੌਕਾਪ੍ਰਸਤ ਰਾਜਨੀਤੀ ਨੂੰ ਬੇਨਕਾਬ ਕੀਤਾ: ਬਲਤੇਜ ਪੰਨੂ