BREAKING NEWS
• ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ • ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ • ਸਿੱਖਿਆ ਕ੍ਰਾਂਤੀ’ ਤਹਿਤ ਮਾਸਟਰ ਕਾਡਰ ਦੀ ਭਰਤੀ ਨਾਲ ਅਧਿਆਪਨ ਕਾਰਜਾਂ ਨੂੰ ਮਿਲੇਗਾ ਵੱਡਾ ਹੁਲਾਰਾ: ਹਰਜੋਤ ਸਿੰਘ ਬੈਂਸ • ਵਿੱਤ ਮੰਤਰੀ ਨੇ 7 ਮੁਲਾਜ਼ਮ ਅਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀਆਂ ਲਗਾਤਾਰ ਮੀਟਿੰਗਾਂ; ਜਾਇਜ਼ ਮੁੱਦਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ • ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਧਰਮ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 20, 2026 08:53 PM

ਅੰਮ੍ਰਿਤਸਰ-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ 2026 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1828 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1822 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਉਨ੍ਹਾਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਜਾਣ ਵਾਲੇ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਨਾਲ ਵੀਜ਼ੇ ਦੇਣ ਲਈ ਭਾਰਤ ਅਤੇ ਪਾਕਿਸਤਾਨ ਸਰਕਾਰ ਦਾ ਧੰਨਵਾਦ ਵੀ ਕੀਤਾ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਵੀਜ਼ਾ ਲੱਗਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 21 ਨਵੰਬਰ ਅਤੇ 22 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮਿਥੇ ਪ੍ਰੋਗਰਾਮ ਅਨੁਸਾਰ ਇਹ ਜਥਾ 22 ਨਵੰਬਰ ਨੂੰ ਵਾਹਗਾ ਬਾਰਡਰ ਰਸਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਮਗਰੋਂ ਇਹ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 1 ਦਸੰਬਰ ਨੂੰ ਵਾਪਸ ਭਾਰਤ ਪਰਤੇਗਾ।

Have something to say? Post your comment

 
 

ਧਰਮ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ: - ਸ਼੍ਰੋਮਣੀ ਕਮੇਟੀ ਵੱਲੋਂ ਗੜ੍ਹਸ਼ੰਕਰ ਵਿਖੇ ਕਰਵਾਇਆ ਪਹਿਲਾ ਸੈਮੀਨਾਰ

ਬੰਦੀ ਛੋੜ ਦਿਵਸ ਮਾਨਵਤਾ ਦੀ ਆਜ਼ਾਦੀ, ਪਰਉਪਕਾਰ ਤੇ ਹੱਕ-ਸੱਚ ਲਈ ਖੜ੍ਹਨ ਦੀ ਪ੍ਰੇਰਣਾ ਦਿੰਦਾ ਹੈ- ਐਡਵੋਕੇਟ ਧਾਮੀ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਫ਼ਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ

ਸ਼੍ਰੋਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ

ਸਿੱਖ ਮਿਸ਼ਨ ਦਿੱਲੀ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਦਿੱਲੀ ’ਚ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ

ਕਾਲਕਾ ਅਤੇ ਕਾਹਲੋਂ ਵੱਲੋਂ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ 'ਤੇ ਵਧਾਈਆਂ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਤਖ਼ਤ ਸ੍ਰੀ ਪਟਨਾ ਸਾਹਿਬ ’ਤੇ ਸੰਗਤ ਦੀ ਸਹੂਲਤ ਲਈ ਵੱਡੀ ਪਹਿਲ, ਨਵੇਂ ਜੋੜਾਘਰ ਦੀ ਕਾਰ ਸੇਵਾ ਆਰੰਭ

ਧੂਮ ਧਾਮ ਨਾਲ ਮਨਾਈ ਗਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਪੂਰੇ ਦੇਸ਼ ਵਿੱਚ