BREAKING NEWS
• ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ • ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ • ਸਿੱਖਿਆ ਕ੍ਰਾਂਤੀ’ ਤਹਿਤ ਮਾਸਟਰ ਕਾਡਰ ਦੀ ਭਰਤੀ ਨਾਲ ਅਧਿਆਪਨ ਕਾਰਜਾਂ ਨੂੰ ਮਿਲੇਗਾ ਵੱਡਾ ਹੁਲਾਰਾ: ਹਰਜੋਤ ਸਿੰਘ ਬੈਂਸ • ਵਿੱਤ ਮੰਤਰੀ ਨੇ 7 ਮੁਲਾਜ਼ਮ ਅਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀਆਂ ਲਗਾਤਾਰ ਮੀਟਿੰਗਾਂ; ਜਾਇਜ਼ ਮੁੱਦਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ • ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਪੰਜਾਬ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 20, 2026 08:57 PM


ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਦੀ ਚੋਣ ਹਾਜ਼ਰ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਕੀਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਜਨਰਲ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ 112 ਸ਼੍ਰੋਮਣੀ ਕਮੇਟੀ ਮੈਂਬਰ ਮੌਜੂਦ ਰਹੇ।
ਜਨਰਲ ਇਜਲਾਸ ਦੌਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸ. ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਸ. ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਸ. ਗੁਰਪ੍ਰੀਤ ਸਿੰਘ ਝੱਬਰ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਚੁਣੀ ਗਈ 11 ਮੈਂਬਰੀ ਅੰਤ੍ਰਿੰਗ ਕਮੇਟੀ ਵਿਚ ਸ. ਮੋਹਨ ਸਿੰਘ ਬੰਗੀ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਰਣਜੀਤ ਸਿੰਘ ਕਾਹਲੋਂ, ਸ. ਨਵਤੇਜ ਸਿੰਘ ਕਾਉਣੀ, ਬੀਬੀ ਪਰਮਜੀਤ ਕੌਰ ਮੂਣਕ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਦਰਸ਼ਨ ਸਿੰਘ ਬਰਾੜ ਮੋਠਾਂਵਾਲੀ, ਸ. ਚਰਨ ਸਿੰਘ ਆਲਮਗੀਰ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਕੁਲਦੀਪ ਸਿੰਘ ਨੱਸੂਪੁਰ ਤੇ ਬੀਬੀ ਨਰਿੰਦਰ ਕੌਰ ਰਣੀਆ ਸ਼ਾਮਲ ਹਨ।
ਸ਼੍ਰੋਮਣੀ ਕਮੇਟੀ ਦੇ ਇਜਲਾਸ ਦੌਰਾਨ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਤੇ ਅੰਤ੍ਰਿੰਗ ਮੈਂਬਰਾਂ ਦੀ ਚੋਣ ਤੋਂ ਇਲਾਵਾ ਸਿੱਖ ਪੰਥ ਦੇ ਮਹੱਤਵਪੂਰਨ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਵੀ ਪਾਸ ਕੀਤੇ ਗਏ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਚੁਣੇ ਜਾਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਰਹਿਮਤ ਸਦਕਾ ਸ਼੍ਰੋਮਣੀ ਕਮੇਟੀ ਦੀ ਸੇਵਾ ਕਰਨ ਦਾ ਛੇਵੀਂ ਵਾਰ ਸੁਭਾਗ ਪ੍ਰਾਪਤ ਹੋਇਆ ਹੈ, ਜਿਸ ਲਈ ਉਹ ਜਿਥੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੇ ਹਨ, ਉਥੇ ਹੀ ਇਸ ਵੱਡੀ ਸੇਵਾ ਲਈ ਮਾਣ ਬਖ਼ਸ਼ਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਵੀ ਕਰਦੇ ਹਨ।
ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਆਉਂਦਾ ਵਰ੍ਹਾ ਭਗਤ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਦੇ ਨਾਲ-ਨਾਲ ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਹੋਣ ਕਰਕੇ ਇਨ੍ਹਾਂ ਸ਼ਤਾਬਦੀਆਂ ਦੇ ਸਮਾਗਮਾਂ ਨੂੰ ਯੋਜਨਬੱਧ ਤਰੀਕੇ ਨਾਲ ਮਨਾਇਆ ਜਾਵੇਗਾ। ਭਗਤ ਰਵਿਦਾਸ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜੋ ਸ਼ਤਾਬਦੀ ਤੀਕ ਵੱਖ-ਵੱਖ ਥਾਵਾਂ ’ਤੇ ਜਾਰੀ ਰਹਿਣਗੇ। ਉਨ੍ਹਾਂ ਭਵਿੱਖ ਦੀਆਂ ਮੁੱਢਲੀਆਂ ਤਰਜ਼ੀਹਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਧਰਮ ਪ੍ਰਚਾਰ ਖੇਤਰ ਦੇ ਨਾਲ-ਨਾਲ ਮਾਨਵ ਭਲਾਈ ਦੇ ਕਾਰਜਾਂ ਲਈ ਵੀ ਵਿਸ਼ੇਸ਼ ਤਵਜੋਂ ਦਿੱਤੀ ਜਾਵੇਗੀ। ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਅੰਦਰ ਵੀ ਧਰਮ ਪ੍ਰਚਾਰ ਦੇ ਕਾਰਜਾਂ ਨੂੰ ਹੋਰ ਪ੍ਰਮੁੱਖਤਾ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਮਰੀਕਾ ਵਿਖੇ ਸਿੱਖ ਕੇਂਦਰ ਸਥਾਪਿਤ ਕਰਨ ਦਾ ਆਰੰਭਿਆ ਕਾਰਜ ਜਲਦ ਮੁਕੰਮਲ ਹੋਵੇਗਾ ਅਤੇ ਯੂਕੇ ਵਿਖੇ ਖੋਲ੍ਹਿਆ ਗਿਆ ਧਰਮ ਪ੍ਰਚਾਰ ਕੇਂਦਰ ਵੀ ਸੰਗਤਾਂ ਦੀ ਸੇਵਾ ਲਈ ਨਿਰੰਤਰ ਕਾਰਜ ਕਰੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਨੌਜੁਆਨਾਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਚੰਡੀਗੜ੍ਹ ਵਿਖੇ ਖੋਲ੍ਹੀ ਗਈ ਨਿਸ਼ਚੈ ਪ੍ਰਕਾਸ਼ਕੀ ਸੇਵਾਵਾਂ ਅਕੈਡਮੀ ਰਾਹੀਂ ਵੱਧ ਤੋਂ ਵੱਧ ਨੌਜੁਆਨਾਂ ਨੂੰ ਪ੍ਰਕਾਸ਼ਨਿਕ ਸੇਵਾਵਾਂ ਲਈ ਤਿਆਰ ਕੀਤਾ ਜਾਵੇਗਾ। ਕਿਉਂਕਿ ਇਹ ਸਮੇਂ ਦੀ ਵੱਡੀ ਲੋੜ ਹੈ ਕਿ ਸਿੱਖ ਨੌਜੁਆਨੀ ਉੱਚ ਅਹੁਦਿਆਂ ’ਤੇ ਕਾਰਜਸ਼ੀਲ ਹੋਵੇ ਅਤੇ ਆਪਣੀ ਪ੍ਰਸ਼ਾਸਨਿਕ ਜ਼ੁੰਮੇਵਾਰੀ ਦੇ ਨਾਲ-ਨਾਲ ਕੌਮੀ ਉਭਾਰ ਲਈ ਵੀ ਯਤਨ ਕਰੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਿਹਤ ਸੇਵਾਵਾਂ, ਵਿਦਿਆ ਦੇ ਪ੍ਰਸਾਰ, ਮਨੁਖੀ ਭਲਾਈ ਆਦਿ ਦੇ ਨਾਲ-ਨਾਲ ਪੰਥ ਦੀ ਚੜ੍ਹਦੀ ਕਲਾ ਲਈ ਨਿਰੰਤਰ ਯਤਨ ਹੋਣਗੇ। ਪ੍ਰਬੰਧਕੀ ਸੁਧਾਰ ਅਤੇ ਸੰਗਤਾਂ ਲਈ ਸਹੂਲਤਾਂ ਵੀ ਸ਼੍ਰੋਮਣੀ ਕਮੇਟੀ ਦੀ ਪਹਿਲ ਰਹੇਗੀ।
ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਆਖਿਆ ਕਿ ਗੁਰੂ ਘਰ ਦੀ ਸੇਵਾ ਸਮਰਪਣ ਅਤੇ ਇਮਾਨਦਾਰੀ ਦੀ ਮਿਸਾਲ ਵਜੋਂ ਹੈ ਅਤੇ ਹਰ ਮੁਲਾਜ਼ਮ ਲਈ ਇਸ ਦਾ ਪਾਲਣ ਜ਼ਰੂਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਵੀ ਕੁਤਾਹੀ, ਲਾਪ੍ਰਵਾਹੀ ਅਤੇ ਸਰਵਿਸ ਨਿਯਮਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਕੋਈ ਵੀ ਉਲੰਘਣਾ ਕਰੇਗਾ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਗੁਰੂ ਦੀ ਭੈਅਭਾਵਨੀ ਵਿਚ ਰਹਿ ਕੇ ਆਪਣੀ ਜ਼ੁੰਮੇਵਾਰੀ ਨਿਭਾਉਣ ਲਈ ਆਖਿਆ।

ਐਡਵੋਕੇਟ ਧਾਮੀ ਤੇ ਚੁਣੇ ਹੋਰ ਅਹੁਦੇਦਾਰਾਂ ਨੇ ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਅਹੁਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਜਿਥੇ ਉਨ੍ਹਾਂ ਨੂੰ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਐਡਵੋਕੇਟ ਧਾਮੀ ਸਮੇਤ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਇਸ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਫ਼ਤਰ ਵਿਖੇ ਆਪਣਾ ਕਾਰਜਭਾਰ ਸੰਭਾਲਿਆ। ਇਸ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਿਰੋਪਾਓ ਦੇ ਕੇ ਸਨਮਾਨ ਵੀ ਦਿੱਤਾ।

ਐਡਵੋਕੇਟ ਧਾਮੀ ਦਾ ਨਾਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੇਸ਼ ਕੀਤਾ
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਕੀਤੀ ਅਤੇ ਮਜੀਦ ਭਾਈ ਰਾਜਿੰਦਰ ਸਿੰਘ ਮਹਿਤਾ ਵੱਲੋਂ ਕੀਤੀ ਗਈ। ਇਸੇ ਤਰ੍ਹਾਂ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਦਾ ਨਾਂ ਸ. ਸਤਪਾਲ ਸਿੰਘ ਤਲਵੰਡੀ ਭਾਈ ਨੇ ਪੇਸ਼ ਕੀਤਾ, ਤਾਈਦ ਸ. ਹਰਪਾਲ ਸਿੰਘ ਜੱਲ੍ਹਾ ਅਤੇ ਤਾਈਦ ਮਜੀਦ ਸ. ਫੁੰਮਣ ਸਿੰਘ ਨੇ ਕੀਤੀ। ਜੂਨੀਅਰ ਮੀਤ ਪ੍ਰਧਾਨ ਲਈ ਸ. ਗੁਰਬਖ਼ਸ਼ ਸਿੰਘ ਖ਼ਾਲਸਾ ਦਾ ਨਾਂ ਭਾਈ ਗੁਰਚਰਨ ਸਿੰਘ ਗਰੇਵਾਲ ਵੱਲੋਂ ਪੇਸ਼ ਕੀਤਾ ਗਿਆ, ਤਾਈਦ ਸ. ਸੁਰਜੀਤ ਸਿੰਘ ਗੜ੍ਹੀ ਅਤੇ ਮਜੀਦ ਸ. ਅਵਤਾਰ ਸਿੰਘ ਰਿਆ ਨੇ ਕੀਤੀ। ਜਨਰਲ ਸਕੱਤਰ ਸ. ਗੁਰਪ੍ਰੀਤ ਸਿੰਘ ਝੱਬਰ ਦਾ ਨਾਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੱਲੋਂ ਪੇਸ਼ ਕੀਤਾ ਗਿਆ, ਤਾਈਦ ਸ. ਗੁਰਬਚਨ ਸਿੰਘ ਕਰਮੂੰਵਾਲਾ ਅਤੇ ਮਜੀਦ ਸ. ਬੀਬੀ ਗੁਰਪ੍ਰੀਤ ਕੌਰ ਵੱਲੋਂ ਕੀਤੀ ਗਈ। 11 ਮੈਂਬਰੀ ਅੰਤ੍ਰਿੰਗ ਕਮੇਟੀ ਬਣਾਉਣ ਲਈ ਸ. ਕੁਲਵੰਤ ਸਿੰਘ ਮੰਨਣ ਨੇ ਤਜਵੀਜ ਪੇਸ਼ ਕੀਤੀ, ਜਿਸ ’ਤੇ ਸ. ਭੁਪਿੰਦਰ ਸਿੰਘ ਭਲਵਾਨ ਤੇ ਸ. ਗੁਰਨਾਮ ਸਿੰਘ ਜੱਸਲ ਨੇ ਮੋਹਰ ਲਗਾਈ। ਜਨਰਲ ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਵੱਲੋਂ ਚਲਾਈ ਗਈ।

Have something to say? Post your comment

 
 

ਪੰਜਾਬ

ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵੱਲੋਂ ਬਣਾਈ ਜਾ ਰਹੀ ਫਿਲਮ ਦੀ ਪ੍ਰਮੋਸ਼ਨ ਸਬੰਧੀ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਦਿੱਤਾ ਸਪਸ਼ਟੀਕਰਨ

ਈਡੀ ਨੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਮਨੀ ਲਾਂਡਰਿੰਗ ਜਾਂਚ ਵਿੱਚ ਸੰਮਨ ਕੀਤਾ

ਭਾਜਪਾ ਅਤੇ 'ਆਪ' ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਪ੍ਰਗਟ ਸਿੰਘ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ

ਸਿੱਖਿਆ ਕ੍ਰਾਂਤੀ’ ਤਹਿਤ ਮਾਸਟਰ ਕਾਡਰ ਦੀ ਭਰਤੀ ਨਾਲ ਅਧਿਆਪਨ ਕਾਰਜਾਂ ਨੂੰ ਮਿਲੇਗਾ ਵੱਡਾ ਹੁਲਾਰਾ: ਹਰਜੋਤ ਸਿੰਘ ਬੈਂਸ

ਵਿੱਤ ਮੰਤਰੀ ਨੇ 7 ਮੁਲਾਜ਼ਮ ਅਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀਆਂ ਲਗਾਤਾਰ ਮੀਟਿੰਗਾਂ; ਜਾਇਜ਼ ਮੁੱਦਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਪੰਜਾਬ ਸਰਕਾਰ ਅਗਲੀ ਸੁਣਵਾਈ ਦੌਰਾਨ ਹਾਈ ਕੋਰਟ ਵਿੱਚ ਆਪਣਾ ਪੂਰਾ ਪੱਖ ਪੇਸ਼ ਕਰੇਗੀ: ਅਮਨ ਅਰੋੜਾ

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ