BREAKING NEWS
• ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ • ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ • ਸਿੱਖਿਆ ਕ੍ਰਾਂਤੀ’ ਤਹਿਤ ਮਾਸਟਰ ਕਾਡਰ ਦੀ ਭਰਤੀ ਨਾਲ ਅਧਿਆਪਨ ਕਾਰਜਾਂ ਨੂੰ ਮਿਲੇਗਾ ਵੱਡਾ ਹੁਲਾਰਾ: ਹਰਜੋਤ ਸਿੰਘ ਬੈਂਸ • ਵਿੱਤ ਮੰਤਰੀ ਨੇ 7 ਮੁਲਾਜ਼ਮ ਅਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀਆਂ ਲਗਾਤਾਰ ਮੀਟਿੰਗਾਂ; ਜਾਇਜ਼ ਮੁੱਦਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ • ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਪੰਜਾਬ

ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵੱਲੋਂ ਬਣਾਈ ਜਾ ਰਹੀ ਫਿਲਮ ਦੀ ਪ੍ਰਮੋਸ਼ਨ ਸਬੰਧੀ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਦਿੱਤਾ ਸਪਸ਼ਟੀਕਰਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 20, 2026 09:06 PM

ਸ੍ਰੀ ਅੰਮ੍ਰਿਤਸਰ-ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵੱਲੋਂ ਬਣਾਈ ਜਾ ਰਹੀ ਫ਼ਿਲਮ ਦੀ ਪ੍ਰਮੋਸ਼ਨ ਦੇ ਚੱਲਦਿਆਂ ਇੱਕ ਸਮਾਗਮ ਦੌਰਾਨ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਦੇ ਦਿੱਤੇ ਗਏ ਹਵਾਲੇ ਦੇ ਸਬੰਧ ਵਿੱਚ ਸਪੱਸ਼ਟ ਕੀਤਾ ਜਾਂਦਾ ਹੈ ਕਿ ਸਿੰਘ ਸਾਹਿਬ ਵੱਲੋਂ ਉਨ੍ਹਾਂ ਨੂੰ ਫ਼ਿਲਮ ਸਬੰਧੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ।

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਕਿਹਾ ਕਿ ਬੀਤੇ ਸਮੇਂ ਰਾਜ ਕੁੰਦਰਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲਣ ਲਈ ਸਕੱਤਰੇਤ ਵਿਖੇ ਜ਼ਰੂਰ ਆਏ ਸਨ ਅਤੇ ਉਨ੍ਹਾਂ ਨੇ ਆਪਣੇ ਵੱਲੋਂ ਬਣਾਈ ਜਾ ਰਹੀ ਫ਼ਿਲਮ ਸਬੰਧੀ ਵਿਚਾਰ ਰੱਖੇ ਸਨ। ਉਨ੍ਹਾਂ ਕਿਹਾ ਇਸ ਮੁਲਾਕਾਤ ਦੌਰਾਨ ਸਿੰਘ ਸਾਹਿਬ ਨੇ ਰਾਜ ਕੁੰਦਰਾ ਦੀ ਗੱਲਬਾਤ ਧਿਆਨ ਨਾਲ ਸੁਣੀ ਅਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫ਼ਿਲਮਾਂ ਸਬੰਧੀ ਮਿਤੀ 28 ਦਸੰਬਰ 2025 ਨੂੰ ਹੋਏ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਨੰ: ਅ:ਤ/242 ਦੀ ਕਾਪੀ ਦਿੱਤੀ ਗਈ ਸੀ, ਜਿਸ ਵਿੱਚ ਸਪੱਸ਼ਟ ਦਰਜ ਹੈ ਕਿ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ/ਸ਼ਹੀਦਾਂ, ਸਿੱਖ ਸੰਸਕਾਰਾਂ ਦੀਆਂ ਨਕਲਾਂ ਕਰਕੇ, ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ਉੱਪਰ ਬਣਦੀਆਂ ਫ਼ਿਲਮਾਂ/ਐਨਮੇਸ਼ਨ ਫ਼ਿਲਮਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਵੀਡੀਓ ਨਹੀਂ ਬਣਾਈਆਂ ਜਾ ਸਕਦੀਆਂ। ਮੌਜੂਦਾ ਤਕਨਾਲੋਜੀ ਦੇ ਸਮੇਂ ਸਿੱਖ ਪਛਾਣ, ਰਵਾਇਤਾਂ, ਸਿਧਾਂਤ ਅਤੇ ਫ਼ਲਸਫ਼ੇ ਨੂੰ ਵੱਡੀਆਂ ਚੁਣੌਤੀਆਂ ਹਨ, ਜਿਸ ਦੇ ਮੱਦੇਨਜ਼ਰ ਪੁਰਾਤਨ ਰਵਾਇਤਾਂ, ਸਾਖੀ ਪਰੰਪਰਾ, ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਰਾਹੀਂ ਰਵਾਇਤੀ ਪ੍ਰਚਾਰ ਪ੍ਰਸਾਰ ਨੂੰ ਕਾਇਮ ਰੱਖਣਾ ਤੇ ਪ੍ਰਫੁੱਲਿਤ ਕਰਨਾ ਅਤਿ ਜ਼ਰੂਰੀ ਹੈ। ਰਾਜ ਕੁੰਦਰਾ ਨੂੰ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਫ਼ਿਲਮਾਂ ਸਬੰਧੀ ਪਿਛਲੇ ਮਤੇ ਵੀ ਦਿੱਤੇ ਗਏ ਸਨ ਤਾਂ ਜੋ ਉਹ ਇਨ੍ਹਾਂ ਨੂੰ ਧਿਆਨ ਵਿੱਚ ਰੱਖਣ।

ਸ. ਬਗੀਚਾ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ਉੱਤੇ ਕੁਝ ਅਣਅਧਿਕਾਰਤ ਖਾਤਿਆਂ ਤੋਂ ਇਹ ਗੱਲ ਪ੍ਰਚਾਰੀ ਜਾ ਰਹੀ ਹੈ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਜ ਕੁੰਦਰਾ ਨੂੰ ਫ਼ਿਲਮ ਸਬੰਧੀ ਪ੍ਰਵਾਨਗੀ ਦਿੱਤੀ ਹੈ ਜੋ ਕਿ ਬਿਲਕੁਲ ਗਲਤ ਅਤੇ ਗੁੰਮਰਾਹਕੁਨ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੋਸ਼ਲ ਮੀਡੀਆ ਪੋਸਟਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment

 
 

ਪੰਜਾਬ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਈਡੀ ਨੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਮਨੀ ਲਾਂਡਰਿੰਗ ਜਾਂਚ ਵਿੱਚ ਸੰਮਨ ਕੀਤਾ

ਭਾਜਪਾ ਅਤੇ 'ਆਪ' ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਪ੍ਰਗਟ ਸਿੰਘ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ

ਸਿੱਖਿਆ ਕ੍ਰਾਂਤੀ’ ਤਹਿਤ ਮਾਸਟਰ ਕਾਡਰ ਦੀ ਭਰਤੀ ਨਾਲ ਅਧਿਆਪਨ ਕਾਰਜਾਂ ਨੂੰ ਮਿਲੇਗਾ ਵੱਡਾ ਹੁਲਾਰਾ: ਹਰਜੋਤ ਸਿੰਘ ਬੈਂਸ

ਵਿੱਤ ਮੰਤਰੀ ਨੇ 7 ਮੁਲਾਜ਼ਮ ਅਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀਆਂ ਲਗਾਤਾਰ ਮੀਟਿੰਗਾਂ; ਜਾਇਜ਼ ਮੁੱਦਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਪੰਜਾਬ ਸਰਕਾਰ ਅਗਲੀ ਸੁਣਵਾਈ ਦੌਰਾਨ ਹਾਈ ਕੋਰਟ ਵਿੱਚ ਆਪਣਾ ਪੂਰਾ ਪੱਖ ਪੇਸ਼ ਕਰੇਗੀ: ਅਮਨ ਅਰੋੜਾ

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ