BREAKING NEWS
• ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ • ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ • ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ • ਸਿੱਖਿਆ ਕ੍ਰਾਂਤੀ’ ਤਹਿਤ ਮਾਸਟਰ ਕਾਡਰ ਦੀ ਭਰਤੀ ਨਾਲ ਅਧਿਆਪਨ ਕਾਰਜਾਂ ਨੂੰ ਮਿਲੇਗਾ ਵੱਡਾ ਹੁਲਾਰਾ: ਹਰਜੋਤ ਸਿੰਘ ਬੈਂਸ

ਨੈਸ਼ਨਲ

ਯੂਕੇ ਗੁਰਦੁਆਰਿਆਂ ਦੀ ਸਾਂਝੀ ਮੁਹਿੰਮ ਅੱਗੇ ਝੁਕੀ ਬ੍ਰਿਟਿਸ਼ ਸਰਕਾਰ, ਕਿਰਪਾਨ ਸਬੰਧੀ ਕਾਨੂੰਨ ਬਦਲਣ ਦੀਆਂ ਕੋਸ਼ਿਸ਼ਾਂ ਤੋਂ ਪਿੱਛੇ ਹਟਣ ਲਈ ਹੋਈ ਮਜਬੂਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 21, 2026 07:12 PM

ਨਵੀਂ ਦਿੱਲੀ- ਬ੍ਰਿਟੇਨ ਵਿੱਚ ਪਵਿੱਤਰ ਕਿਰਪਾਨ ਸਬੰਧੀ ਕਾਨੂੰਨੀ ਸੁਰੱਖਿਆ ਨੂੰ ਬਦਲਣ ਦੀਆਂ ਸੰਭਾਵਨਾਵਾਂ ਅਤੇ ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਦੇ ਹਾਲੀਆ ਬਿਆਨਾਂ ਤੋਂ ਸਿੱਖ ਭਾਈਚਾਰੇ ਵਿੱਚ ਪੈਦਾ ਹੋਈ ਚਿੰਤਾ ਦੇ ਮੱਦੇਨਜ਼ਰ ਪੰਜ ਪ੍ਰਮੁੱਖ ਸਿੱਖ ਜਥੇਬੰਦੀਆਂ ਨੇ ਬ੍ਰਿਟਿਸ਼ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਮੌਜੂਦਾ ਕਾਨੂੰਨੀ ਸਥਿਤੀ ਬਰਕਰਾਰ ਰੱਖਣ ਦੀ ਮੰਗ ਕੀਤੀ ਹੈ। ਸਿੱਖ ਫੈਡਰੇਸ਼ਨ ਯੂਕੇ ਵੱਲੋਂ 100 ਤੋਂ ਵੱਧ ਗੁਰਦੁਆਰਾ ਸਾਹਿਬਾਨ ਅਤੇ ਸੈਂਕੜੇ ਸਿੱਖਾਂ ਵੱਲੋਂ 250 ਤੋਂ ਵੱਧ ਸੰਸਦ ਮੈਂਬਰਾਂ ਨੂੰ ਪੱਤਰ ਲਿਖਣ ਦੀ ਮੁਹਿੰਮ ਨੇ ਸਰਕਾਰ ਨੂੰ ਇੱਕ ਹਫ਼ਤੇ ਅੰਦਰ ਹੀ ਕਿਰਪਾਨ ਸਬੰਧੀ ਕਾਨੂੰਨ ਵਿੱਚ ਕਿਸੇ ਵੀ ਤਬਦੀਲੀ ਤੋਂ ਪਿੱਛੇ ਹਟਣ ਲਈ ਮਜਬੂਰ ਕਰ ਦਿੱਤਾ। ਭਾਈ ਅਮਰੀਕ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਰਾਸ਼ਟਰੀ ਲਾਬਿੰਗ ਨੈੱਟਵਰਕ 1, 500 ਤੋਂ ਵੱਧ ਸਿੱਖ ਪਰਿਵਾਰਾਂ ਨੂੰ ਜੋੜਦਾ ਹੈ, ਜੋ 300 ਤੋਂ ਵੱਧ ਸੰਸਦ ਮੈਂਬਰਾਂ ਤੱਕ ਪਹੁੰਚ ਰੱਖਦਾ ਹੈ ਅਤੇ ਇਸ ਨੈੱਟਵਰਕ ਨੇ ਇੱਕ ਹਫ਼ਤੇ ਵਿੱਚ ਸਰਕਾਰ ਨੂੰ ਆਪਣਾ ਰੁਖ਼ ਬਦਲਣ ਲਈ ਮਜਬੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਸੰਪਰਕ ਰੱਖਣ ਵਾਲੀਆਂ ਸਿੱਖ ਜਥੇਬੰਦੀਆਂ ਦਾ ਇਕੱਠੇ ਹੋ ਕੇ ਸਾਂਝਾ ਅਤੇ ਇਕਜੁੱਟ ਸੁਨੇਹਾ ਦੇਣਾ ਵੀ ਬੇਹੱਦ ਪ੍ਰਭਾਵਸ਼ਾਲੀ ਸਾਬਤ ਹੋਇਆ ਹੈ। ਜਥੇਬੰਦੀਆਂ ਨੇ ਸਪੱਸ਼ਟ ਕੀਤਾ ਕਿ ਪਵਿੱਤਰ ਕਿਰਪਾਨ ਸਿੱਖ ਧਰਮ ਦਾ ਅਟੁੱਟ ਅੰਗ ਹੈ ਅਤੇ ਅੰਮ੍ਰਿਤਧਾਰੀ ਸਿੱਖਾਂ ਦਾ ਸਿੱਖ ਮਰਿਆਦਾ ਅਨੁਸਾਰ ਕਿਰਪਾਨ ਪਹਿਨਣ ਦਾ ਅਧਿਕਾਰ ਕਿਸੇ ਵੀ ਹਾਲਤ ਵਿੱਚ ਸਮਝੌਤੇ ਦਾ ਵਿਸ਼ਾ ਨਹੀਂ ਬਣ ਸਕਦਾ। ਉਨ੍ਹਾਂ ਕਿਹਾ ਕਿ ਹੈਨਰੀ ਨੋਵਾਕ ਦੀ ਦੁਖਦਾਈ ਮੌਤ ਦੇ ਮੱਦੇਨਜ਼ਰ ਜਨਤਕ ਸੁਰੱਖਿਆ ਲਈ ਢੁੱਕਵੇਂ ਕਦਮ ਚੁੱਕਣੇ ਜ਼ਰੂਰੀ ਹਨ, ਪਰ ਅਜਿਹੇ ਕਦਮ ਕਿਸੇ ਧਾਰਮਿਕ ਭਾਈਚਾਰੇ ਦੇ ਹੱਕਾਂ ਅਤੇ ਕਿਰਪਾਨ ਸਬੰਧੀ ਲੰਬੇ ਸਮੇਂ ਤੋਂ ਮਿਲ ਰਹੀ ਕਾਨੂੰਨੀ ਸੁਰੱਖਿਆ ਨੂੰ ਪ੍ਰਭਾਵਿਤ ਨਹੀਂ ਕਰਨੇ ਚਾਹੀਦੇ। ਗ੍ਰਹਿ ਮੰਤਰੀ ਵੱਲੋਂ ਧਾਰਮਿਕ ਛੋਟ ਦੀ ਸਮੀਖਿਆ ਅਤੇ ਕਿਰਪਾਨ ਦੇ ਆਕਾਰ, ਕਿਸਮ ਤੇ ਦਿੱਖ ਨੂੰ ਕਾਨੂੰਨ ਵਿੱਚ ਪਰਿਭਾਸ਼ਿਤ ਕਰਨ ਦੀਆਂ ਸੰਭਾਵਨਾਵਾਂ ਬਾਰੇ ਦਿੱਤੇ ਬਿਆਨਾਂ ਨੇ ਸਿੱਖ ਭਾਈਚਾਰੇ ਵਿੱਚ ਗੰਭੀਰ ਚਿੰਤਾ ਪੈਦਾ ਕੀਤੀ ਸੀ। ਪੱਤਰ ਵਿੱਚ ਪੰਜ ਜਥੇਬੰਦੀਆਂ ਨੇ ਸਰਕਾਰ ਨੂੰ ਯਾਦ ਕਰਵਾਇਆ ਕਿ 14 ਜੂਨ ਨੂੰ ਕੋਵੈਂਟਰੀ ਦੇ ਗੁਰੂ ਨਾਨਕ ਪ੍ਰਕਾਸ਼ ਗੁਰਦੁਆਰਾ ਸਾਹਿਬ ਵਿਖੇ ਹੋਏ ਵੱਡੇ ਸਿੱਖ ਇਕੱਠ ਵਿੱਚ 1, 000 ਤੋਂ ਵੱਧ ਗੁਰਦੁਆਰਾ ਸਾਹਿਬਾਨ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਕਿਰਪਾਨ ਸਬੰਧੀ ਸਪੱਸ਼ਟ ਮਤੇ ਪਾਸ ਕੀਤੇ ਸਨ, ਜਿਨ੍ਹਾਂ ਤਹਿਤ ਕਿਰਪਾਨ ਨੂੰ ਸਿੱਖ ਧਰਮ ਦਾ ਪਵਿੱਤਰ ਤੇ ਅਟੁੱਟ ਅੰਗ ਮੰਨਦਿਆਂ ਇਸ ਨੂੰ ਸਿੱਖ ਮਰਿਆਦਾ ਅਤੇ ਬ੍ਰਿਟਿਸ਼ ਕਾਨੂੰਨ ਅਨੁਸਾਰ ਪਹਿਨਣ ਦੇ ਹੱਕ ਨੂੰ ਗੈਰ-ਸਮਝੌਤਾਯੋਗ ਕਰਾਰ ਦਿੱਤਾ ਗਿਆ ਸੀ। ਜਥੇਬੰਦੀਆਂ ਨੇ ਗ੍ਰਹਿ ਮੰਤਰੀ ਤੋਂ ਮੌਜੂਦਾ ਕਾਨੂੰਨੀ ਸਥਿਤੀ ਵਿੱਚ ਕੋਈ ਤਬਦੀਲੀ ਨਾ ਕਰਨ ਅਤੇ ਸਿੱਖ ਸੰਸਦ ਮੈਂਬਰਾਂ ਨੂੰ ਦਿੱਤੇ ਭਰੋਸਿਆਂ ਦੀ ਲਿਖਤੀ ਪੁਸ਼ਟੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਕਿਰਪਾਨ ਦੇ ਮਾਮਲੇ ’ਤੇ ਸਿੱਖ ਭਾਈਚਾਰੇ ਨਾਲ ਪਾਰਦਰਸ਼ੀ ਢੰਗ ਨਾਲ ਸਿਰਫ਼ ਮਾਨਤਾ ਪ੍ਰਾਪਤ ਅਤੇ ਭਾਈਚਾਰੇ ਦੇ ਅਧਿਕਾਰਤ ਫਤਵੇ ਵਾਲੀਆਂ ਜਥੇਬੰਦੀਆਂ ਰਾਹੀਂ ਹੀ ਗੱਲਬਾਤ ਕੀਤੀ ਜਾਵੇ। ਪੱਤਰ ’ਤੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ, ਗੁਰਦੁਆਰਾ ਏਡ, ਸਿੱਖ ਫੈਡਰੇਸ਼ਨ ਯੂਕੇ, ਸੁਪਰੀਮ ਸਿੱਖ ਕੌਂਸਲ ਯੂਕੇ ਅਤੇ ਯੂਕੇ ਗੁਰਦੁਆਰਾ ਅਲਾਇੰਸ ਵੱਲੋਂ ਦਸਤਖ਼ਤ ਕੀਤੇ ਗਏ ਹਨ। ਜਥੇਬੰਦੀਆਂ ਨੇ ਗ੍ਰਹਿ ਮੰਤਰੀ ਨਾਲ ਜਲਦ ਮੁਲਾਕਾਤ ਦੀ ਮੰਗ ਕਰਦਿਆਂ ਕਿਹਾ ਕਿ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਪਵਿੱਤਰ ਕਿਰਪਾਨ ਦੇ ਅਧਿਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Have something to say? Post your comment

 
 

ਨੈਸ਼ਨਲ

ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ

ਪੰਨੂ ਸਾਜ਼ਿਸ਼ ਮਾਮਲੇ ’ਚ ਨਿਖਿਲ ਗੁਪਤਾ ਨੂੰ 19 ਸਾਲ 7 ਮਹੀਨੇ ਦੀ ਕੈਦ, ਡੋਵਾਲ-ਗੋਇਲ ਨੂੰ ਸੰਮਨ 

ਗੁਰਦੁਆਰਾ ਤਿਲਕ ਨਗਰ ਵਿੱਚ ਬੇਅਦਬੀ ਦਾ ਮਾਮਲਾ ਗਰਮਾਇਆ- ਸੌਰਭ ਭਾਰਦਵਾਜ ਨੇ ਦਿੱਲੀ ਸਰਕਾਰ ਨੂੰ ਘੇਰਿਆ

ਦਿੱਲੀ ਦੇ ਇੰਟਰਨੈਸ਼ਨਲ ਟਰੇਡ ਫੇਅਰ 2026 ਵਿਖੇ ਪੰਜਾਬ ਪੈਵਿਲੀਅਨ ਵਿਰਾਸਤ ਅਤੇ ਨਵੀਨਤਾ ਦਾ ਸ਼ਾਨਦਾਰ ਸੁਮੇਲ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਬਣਾਉਣ ਲਈ ਤਿਆਰੀਆਂ ਤੇਜ਼, 13 ਤੋਂ 15 ਜਨਵਰੀ ਤੱਕ ਜੁੜੇਗਾ ਵਿਸ਼ਾਲ ਸੰਗਤ ਇਕੱਠ

ਦਿੱਲੀ ’ਚ ਮੁੜ ਬੇਅਦਬੀ ਦੀ ਕੋਸ਼ਿਸ਼, ਸਾਹਿਬਪੁਰਾ ਮਾਮਲੇ ਦੀ ਸੀਬੀਆਈ ਜਾਂਚ ਤੇ ਐੱਸਆਈਟੀ ਗਠਿਤ ਕਰਨ ਦੀ ਮੰਗ: ਪਰਮਜੀਤ ਸਿੰਘ ਵੀਰਜੀ

20 ਨਵੰਬਰ ਨੂੰ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਜਨਮ ਦਿਹਾੜਾ ਮਨਾਇਆ ਜਾਵੇਗਾ: ਇੰਦਰਜੀਤ ਸਿੰਘ ਵਿਕਾਸਪੁਰੀ

ਬੇਅਦਬੀ ਦੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਲਈ ਉਪ ਰਾਜਪਾਲ ਨੂੰ ਅਪੀਲ, ਘਟਨਾ ਲੁਕਾਉਣ ਵਾਲੇ ਪ੍ਰਬੰਧਕਾਂ ’ਤੇ ਵੀ ਹੋਵੇ ਕਾਰਵਾਈ: ਕਾਲਕਾ, ਕਾਹਲੋਂ

ਗੁਰੂ ਘਰ ਵਿੱਚ ਬੇਅਦਬੀ ਦੀ ਘਟਨਾ ਨੇ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ-ਘਟਨਾ ਲੁਕਾਉਣ ਵਾਲੇ ਪ੍ਰਬੰਧਕਾਂ ਦੀ ਵੀ ਤੈਅ ਹੋਵੇ ਜਵਾਬਦੇਹੀ: ਸੰਤ ਮੀਤ ਸਿੰਘ

ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਨ ਦੀ ਘਟਨਾ ਅਤਿ ਨਿੰਦਣਯੋਗ, ਦੋਸ਼ੀ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ: ਪਰਮਜੀਤ ਸਿੰਘ ਵੀਰਜੀ