BREAKING NEWS
• ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ • ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ • ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ • ਸਿੱਖਿਆ ਕ੍ਰਾਂਤੀ’ ਤਹਿਤ ਮਾਸਟਰ ਕਾਡਰ ਦੀ ਭਰਤੀ ਨਾਲ ਅਧਿਆਪਨ ਕਾਰਜਾਂ ਨੂੰ ਮਿਲੇਗਾ ਵੱਡਾ ਹੁਲਾਰਾ: ਹਰਜੋਤ ਸਿੰਘ ਬੈਂਸ

ਨੈਸ਼ਨਲ

ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 21, 2026 07:16 PM

ਨਵੀਂ ਦਿੱਲੀ - ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਖਾਣ-ਪੀਣ ਦੀਆਂ ਵਸਤਾਂ ਦੇ ਨਾਮ 'ਤੇ ਲੋਕਾਂ ਨੂੰ ਕਥਿਤ ਤੌਰ 'ਤੇ ਨਕਲੀ, ਮਿਲਾਵਟੀ ਅਤੇ ਖ਼ਤਰਨਾਕ ਕੈਮੀਕਲਾਂ ਨਾਲ ਤਿਆਰ ਕੀਤੇ ਪਦਾਰਥ ਖਵਾਏ ਜਾਣ ਦੇ ਗੰਭੀਰ ਮਾਮਲਿਆਂ 'ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਨੇ ਪੰਜਾਬ ਸਰਕਾਰ ਅਤੇ ਖਾਦ ਸੁਰੱਖਿਆ ਵਿਭਾਗ ਦੀ ਕਾਰਗੁਜ਼ਾਰੀ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆ ਹੈ। ਸਭਾ ਨੇ ਦੋਸ਼ ਲਾਇਆ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਚੱਲ ਰਹੀਆਂ ਪ੍ਰਵਾਸੀਆਂ ਵਲੋਂ ਖਾਣ-ਪੀਣ ਦੀਆਂ ਰੇਹੜੀਆਂ, ਛੋਟੀਆਂ ਦੁਕਾਨਾਂ ਅਤੇ ਉਤਪਾਦਨ ਇਕਾਈਆਂ ਵਿੱਚ ਕਥਿਤ ਤੌਰ 'ਤੇ ਪ੍ਰਤੀਬੰਧਿਤ ਰੰਗਾਂ, ਖ਼ਤਰਨਾਕ ਕੈਮੀਕਲਾਂ, ਨਕਲੀ ਮਸਾਲਿਆਂ ਅਤੇ ਗੈਰ-ਮਿਆਰੀ ਪਨੀਰ, ਚੀਜ਼, ਚਾਪ ਤੇ ਹੋਰ ਖਾਦ ਪਦਾਰਥਾਂ ਦੀ ਵਰਤੋਂ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਇਨ੍ਹਾਂ ਵਸਤਾਂ ਦੀ ਤਿਆਰੀ ਅਤੇ ਸਪਲਾਈ ਦਾ ਵੱਡਾ ਨੈੱਟਵਰਕ ਹੋਣ ਦੇ ਬਾਵਜੂਦ ਖਾਦ ਸੁਰੱਖਿਆ ਵਿਭਾਗ ਵੱਲੋਂ ਨਿਯਮਤ ਜਾਂਚ, ਲਾਇਸੈਂਸਾਂ ਦੀ ਤਸਦੀਕ ਅਤੇ ਨਮੂਨੇ ਲੈਣ ਦੀ ਕਾਰਵਾਈ ਪ੍ਰਭਾਵਸ਼ਾਲੀ ਢੰਗ ਨਾਲ ਨਾ ਹੋਣਾ ਸਰਕਾਰੀ ਨਿਗਰਾਨੀ ਪ੍ਰਣਾਲੀ ਦੀ ਗੰਭੀਰ ਨਾਕਾਮੀ ਹੈ। ਸਭਾ ਨੇ ਸਵਾਲ ਕੀਤਾ ਕਿ ਜਦੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਾਰੋਬਾਰ ਬਿਨਾਂ ਕਿਸੇ ਡਰ ਦੇ ਚੱਲ ਰਹੇ ਹਨ ਤਾਂ ਸਰਕਾਰੀ ਅਧਿਕਾਰੀ ਆਪਣੀ ਜ਼ਿੰਮੇਵਾਰੀ ਕਿੱਥੇ ਨਿਭਾ ਰਹੇ ਹਨ? ਲੋਕਾਂ ਨੂੰ ਸਿਹਤਮੰਦ ਜੀਵਨ ਦੇਣ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਜੇਕਰ ਸੁਰੱਖਿਅਤ ਖੁਰਾਕ ਮੁਹੱਈਆ ਕਰਵਾਉਣ ਵਿੱਚ ਹੀ ਅਸਫਲ ਰਹਿੰਦੀ ਹੈ ਤਾਂ ਉਸ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਸਭਾ ਨੇ ਮੰਗ ਕੀਤੀ ਕਿ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਪ੍ਰਵਾਸੀਆਂ ਦੀਆਂ ਲਗੀਆਂ ਖਾਣ-ਪੀਣ ਦੀਆਂ ਰੇਹੜੀਆਂ, ਦੁਕਾਨਾਂ, ਮਠਿਆਈਆਂ ਬਣਾਉਣ ਵਾਲੀਆਂ ਇਕਾਈਆਂ ਅਤੇ ਖਾਦ ਪਦਾਰਥਾਂ ਦੀਆਂ ਫੈਕਟਰੀਆਂ ਦੀ ਵਿਸ਼ੇਸ਼ ਮੁਹਿੰਮ ਤਹਿਤ ਸਖ਼ਤ ਜਾਂਚ ਕੀਤੀ ਜਾਵੇ, ਹਰ ਕਾਰੋਬਾਰੀ ਇਕਾਈ ਦੇ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਦੀ ਤਸਦੀਕ ਹੋਵੇ ਅਤੇ ਸ਼ੱਕੀ ਖਾਦ ਪਦਾਰਥਾਂ ਦੇ ਨਮੂਨੇ ਲੈ ਕੇ ਸਰਕਾਰੀ ਲੈਬਾਰਟਰੀਆਂ ਵਿੱਚ ਜਾਂਚ ਕਰਵਾਈ ਜਾਵੇ। ਜਿਹੜੇ ਲੋਕ ਮਿਲਾਵਟ, ਪ੍ਰਤੀਬੰਧਿਤ ਕੈਮੀਕਲਾਂ ਜਾਂ ਗੈਰ-ਮਿਆਰੀ ਖਾਦ ਪਦਾਰਥਾਂ ਦੀ ਵਰਤੋਂ ਕਰਦੇ ਪਾਏ ਜਾਣ, ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਖਾਦ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਵੀ ਸੁਤੰਤਰ ਜਾਂਚ ਹੋਵੇ ਤਾਂ ਜੋ ਕਿਸੇ ਅਧਿਕਾਰੀ ਦੀ ਮਿਲੀਭੁਗਤ, ਲਾਪਰਵਾਹੀ ਜਾਂ ਭ੍ਰਿਸ਼ਟਾਚਾਰ ਸਾਹਮਣੇ ਆਉਣ 'ਤੇ ਉਸ ਨੂੰ ਵੀ ਜਵਾਬਦੇਹ ਬਣਾਇਆ ਜਾ ਸਕੇ। ਸ਼੍ਰੋਮਣੀ ਰਾਗੀ ਸਭਾ ਨੇ ਪੰਜਾਬ ਦੀਆਂ ਪੰਥਕ ਜਥੇਬੰਦੀਆਂ, ਪੱਤਰਕਾਰਾਂ, ਮਨੁੱਖੀ ਅਧਿਕਾਰ ਅਤੇ ਸਿਹਤ ਸੰਗਠਨਾਂ, ਪਿੰਡਾਂ ਦੀਆਂ ਪੰਚਾਇਤਾਂ, ਮੁਹੱਲਾ ਪੱਧਰ ਦੀਆਂ ਸੇਵਾ ਸੁਸਾਇਟੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਤੱਕ ਆਵਾਜ਼ ਪਹੁੰਚਾਉਣ ਵਾਲੇ ਪੱਤਰਕਾਰ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਇਸ ਗੰਭੀਰ ਮੁੱਦੇ ਨੂੰ ਜਨਤਕ ਤੌਰ 'ਤੇ ਉਠਾਉਣ ਅਤੇ ਮਿਲਾਵਟਖੋਰੀ ਵਿਰੁੱਧ ਲੋਕ ਲਹਿਰ ਖੜ੍ਹੀ ਕਰਨ। ਸਭਾ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਦੇ ਹਰ ਪਰਿਵਾਰ, ਬੱਚੇ, ਬਜ਼ੁਰਗ ਅਤੇ ਨਾਗਰਿਕ ਦੀ ਸਿਹਤ ਤੇ ਜ਼ਿੰਦਗੀ ਨਾਲ ਜੁੜਿਆ ਹੋਇਆ ਹੈ, ਇਸ ਲਈ ਸਰਕਾਰ ਨੂੰ ਪੰਜਾਬ ਨੂੰ ਭਈਸਤਾਨ ਬਣਾਉਣ ਦੇ ਮਨਸੂਬੇ ਤੋਂ ਉੱਪਰ ਉੱਠ ਕੇ ਠੋਸ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਣਾਲੀ ਬਣਾਉਣੀ ਚਾਹੀਦੀ ਹੈ। ਇਸ ਮੌਕੇ ਸਭਾ ਦੇ ਪ੍ਰਧਾਨ ਭਾਈ ਉਂਕਾਰ ਸਿੰਘ ਦੇ ਨਾਲ ਭਾਈ ਅਮਨਦੀਪ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਕਾਰਜ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਸ਼ੁਭਦੀਪ ਸਿੰਘ, ਭਾਈ ਗੁਰਵਿੰਦਰ ਸਿੰਘ ਅਨੰਦਪੁਰੀ, ਭਾਈ ਪਲਵਿੰਦਰ ਸਿੰਘ, ਭਾਈ ਸਤਿੰਦਰਬੀਰ ਸਿੰਘ, ਭਾਈ ਨਵਨੀਤ ਸਿੰਘ, ਭਾਈ ਕੰਵਲਦੀਪ ਸਿੰਘ, ਭਾਈ ਬਿਕਰਮਜੀਤ ਸਿੰਘ, ਭਾਈ ਕਰਨੈਲ ਸਿੰਘ, ਭਾਈ ਗੁਰਕੀਰਤ ਸਿੰਘ ਅਤੇ ਭਾਈ ਕਾਰਜ ਸਿੰਘ ਹਾਜ਼ਰ ਸਨ।

Have something to say? Post your comment

 
 

ਨੈਸ਼ਨਲ

ਯੂਕੇ ਗੁਰਦੁਆਰਿਆਂ ਦੀ ਸਾਂਝੀ ਮੁਹਿੰਮ ਅੱਗੇ ਝੁਕੀ ਬ੍ਰਿਟਿਸ਼ ਸਰਕਾਰ, ਕਿਰਪਾਨ ਸਬੰਧੀ ਕਾਨੂੰਨ ਬਦਲਣ ਦੀਆਂ ਕੋਸ਼ਿਸ਼ਾਂ ਤੋਂ ਪਿੱਛੇ ਹਟਣ ਲਈ ਹੋਈ ਮਜਬੂਰ

ਪੰਨੂ ਸਾਜ਼ਿਸ਼ ਮਾਮਲੇ ’ਚ ਨਿਖਿਲ ਗੁਪਤਾ ਨੂੰ 19 ਸਾਲ 7 ਮਹੀਨੇ ਦੀ ਕੈਦ, ਡੋਵਾਲ-ਗੋਇਲ ਨੂੰ ਸੰਮਨ 

ਗੁਰਦੁਆਰਾ ਤਿਲਕ ਨਗਰ ਵਿੱਚ ਬੇਅਦਬੀ ਦਾ ਮਾਮਲਾ ਗਰਮਾਇਆ- ਸੌਰਭ ਭਾਰਦਵਾਜ ਨੇ ਦਿੱਲੀ ਸਰਕਾਰ ਨੂੰ ਘੇਰਿਆ

ਦਿੱਲੀ ਦੇ ਇੰਟਰਨੈਸ਼ਨਲ ਟਰੇਡ ਫੇਅਰ 2026 ਵਿਖੇ ਪੰਜਾਬ ਪੈਵਿਲੀਅਨ ਵਿਰਾਸਤ ਅਤੇ ਨਵੀਨਤਾ ਦਾ ਸ਼ਾਨਦਾਰ ਸੁਮੇਲ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਬਣਾਉਣ ਲਈ ਤਿਆਰੀਆਂ ਤੇਜ਼, 13 ਤੋਂ 15 ਜਨਵਰੀ ਤੱਕ ਜੁੜੇਗਾ ਵਿਸ਼ਾਲ ਸੰਗਤ ਇਕੱਠ

ਦਿੱਲੀ ’ਚ ਮੁੜ ਬੇਅਦਬੀ ਦੀ ਕੋਸ਼ਿਸ਼, ਸਾਹਿਬਪੁਰਾ ਮਾਮਲੇ ਦੀ ਸੀਬੀਆਈ ਜਾਂਚ ਤੇ ਐੱਸਆਈਟੀ ਗਠਿਤ ਕਰਨ ਦੀ ਮੰਗ: ਪਰਮਜੀਤ ਸਿੰਘ ਵੀਰਜੀ

20 ਨਵੰਬਰ ਨੂੰ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਜਨਮ ਦਿਹਾੜਾ ਮਨਾਇਆ ਜਾਵੇਗਾ: ਇੰਦਰਜੀਤ ਸਿੰਘ ਵਿਕਾਸਪੁਰੀ

ਬੇਅਦਬੀ ਦੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਲਈ ਉਪ ਰਾਜਪਾਲ ਨੂੰ ਅਪੀਲ, ਘਟਨਾ ਲੁਕਾਉਣ ਵਾਲੇ ਪ੍ਰਬੰਧਕਾਂ ’ਤੇ ਵੀ ਹੋਵੇ ਕਾਰਵਾਈ: ਕਾਲਕਾ, ਕਾਹਲੋਂ

ਗੁਰੂ ਘਰ ਵਿੱਚ ਬੇਅਦਬੀ ਦੀ ਘਟਨਾ ਨੇ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ-ਘਟਨਾ ਲੁਕਾਉਣ ਵਾਲੇ ਪ੍ਰਬੰਧਕਾਂ ਦੀ ਵੀ ਤੈਅ ਹੋਵੇ ਜਵਾਬਦੇਹੀ: ਸੰਤ ਮੀਤ ਸਿੰਘ

ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਨ ਦੀ ਘਟਨਾ ਅਤਿ ਨਿੰਦਣਯੋਗ, ਦੋਸ਼ੀ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ: ਪਰਮਜੀਤ ਸਿੰਘ ਵੀਰਜੀ