BREAKING NEWS
• ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ • ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ • ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ • ਸਿੱਖਿਆ ਕ੍ਰਾਂਤੀ’ ਤਹਿਤ ਮਾਸਟਰ ਕਾਡਰ ਦੀ ਭਰਤੀ ਨਾਲ ਅਧਿਆਪਨ ਕਾਰਜਾਂ ਨੂੰ ਮਿਲੇਗਾ ਵੱਡਾ ਹੁਲਾਰਾ: ਹਰਜੋਤ ਸਿੰਘ ਬੈਂਸ

ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 22 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 21, 2026 07:32 PM

ਅੰਮ੍ਰਿਤਸਰ-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1822 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ ਭਲਕੇ 22 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ, ਜਿਸ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।
ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ 1828 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 1822 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 6 ਸ਼ਰਧਾਲੂਆਂ ਨੂੰ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ਾ ਨਹੀਂ ਦਿੱਤਾ ਗਿਆ। ਸਕੱਤਰ ਸ. ਕਾਹਲਵਾਂ ਨੇ ਦੱਸਿਆ ਕਿ ਜਥੇ ’ਚ ਪਾਰਟੀ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਪਰਮਿੰਦਰ ਕੌਰ, ਜਦਕਿ ਜਥੇ ਨਾਲ ਅੰਤ੍ਰਿੰਗ ਮੈਂਬਰ ਸ. ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਸ. ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਜਨਰਲ ਪ੍ਰਬੰਧਕ ਵਜੋਂ ਸ. ਲਖਬੀਰ ਸਿੰਘ ਚੀਫ਼-85 ਜਾਣਗੇ। ਇਹ ਜਥਾ ਪਾਕਿਸਤਾਨ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 1 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਯਾਤਰਾ ਸ. ਸੁਖਦੀਪ ਸਿੰਘ ਵੀ ਮੌਜੂਦ ਸਨ।

Have something to say? Post your comment

 
 

ਪੰਜਾਬ

ਪੰਜਾਬ ਵਿੱਚ ਕਾਨੂੰਨ-ਵਿਵਸਥਾ ਖ਼ਤਮ, ‘ਆਪ’ ਸਰਕਾਰ ਨੇ ਬਣਾਇਆ ਜੰਗਲ ਰਾਜ- ਪਰਗਟ ਸਿੰਘ

ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਬਨਣ ਦੇ ਦਿਤੀ ਵਧਾਈ

ਡਾ. ਪਤੰਗ ਦੀ ਪੁਸਤਕ ‘ਗੱਲ ਉਨ੍ਹਾਂ ਦਿਨਾਂ ਦੀ’ ਹੋਈ ਲੋਕ-ਅਰਪਣ

ਕਿਰਤੀਆਂ ਵਿਰੋਧੀ ਕਿਰਤ ਕੋਡ ਦੀਆਂ ਕਾਪੀਆਂ ਸਾੜੀਆਂ

ਖ਼ਾਲਸਾ ਕਾਲਜ ਵਿਖੇ ‘ਪਰਵਾਸ: ਹਕੀਕਤ ਤੇ ਸੁਪਨੇ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਭਗਵੰਤ ਸਿੰਘ ਮਾਨ ਦਾ ਸਪਸ਼ਟ ਸੰਦੇਸ਼ : ਸੂਬੇ ਨੂੰ ਫਿਰ ਤੋਂ ਬਣਾਉਣਾ ਹੈ ਰੰਗਲਾ ਪੰਜਾਬ : ਸਰਬਜੀਤ ਸਿੰਘ ਸਮਾਣਾ

ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵੱਲੋਂ ਬਣਾਈ ਜਾ ਰਹੀ ਫਿਲਮ ਦੀ ਪ੍ਰਮੋਸ਼ਨ ਸਬੰਧੀ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਦਿੱਤਾ ਸਪਸ਼ਟੀਕਰਨ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਈਡੀ ਨੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਮਨੀ ਲਾਂਡਰਿੰਗ ਜਾਂਚ ਵਿੱਚ ਸੰਮਨ ਕੀਤਾ