BREAKING NEWS
• ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ • ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ • ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ • ਸਿੱਖਿਆ ਕ੍ਰਾਂਤੀ’ ਤਹਿਤ ਮਾਸਟਰ ਕਾਡਰ ਦੀ ਭਰਤੀ ਨਾਲ ਅਧਿਆਪਨ ਕਾਰਜਾਂ ਨੂੰ ਮਿਲੇਗਾ ਵੱਡਾ ਹੁਲਾਰਾ: ਹਰਜੋਤ ਸਿੰਘ ਬੈਂਸ

ਪੰਜਾਬ

ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

ਕੌਮੀ ਮਾਰਗ ਬਿਊਰੋ | November 21, 2026 07:37 PM

ਚੰਡੀਗੜ - ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲੋਂ ਆਪਣੀ ਦਾਦੀ ਮਾਤਾ ਚਰਨ ਕੌਰ ਨੂੰ ਮੁੱਖ ਅਗਨੀ ਦੇ ਕੇ ਅੰਤਿਮ ਵਿਦਾਈ ਦਿੱਤੀ ਗਈ। ਅੱਜ ਅੰਤਿਮ ਸੰਸਕਾਰ ਮੌਕੇ ਆਈ ਹੋਈ ਸੰਗਤ ਨੇ ਬਾਪੂ ਤਰਸੇਮ ਸਿੰਘ, ਮਾਤਾ ਬਲਵਿੰਦਰ ਕੌਰ, ਚਾਚਾ ਹਰਜੀਤ ਸਿੰਘ, ਚਾਚਾ ਸੁਖਚੈਨ ਸਿੰਘ, ਚਾਚਾ ਪ੍ਰਗਟ ਸਿੰਘ ਸੰਧੂ ਅਤੇ ਸੁਖਮਨਜੀਤ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਅੰਤਿਮ ਸੰਸਕਾਰ ਮੌਕੇ ਹਜ਼ਾਰਾਂ ਸੰਗਤ ਦੇ ਰੂਪ ਵਿੱਚ ਉਮੜਿਆ ਜਨ ਸੈਲਾਬ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣਿਆ। ਇਸ ਦੁੱਖ ਦੀ ਘੜੀ ਵਿੱਚ ਅੰਤਿਮ ਸੰਸਕਾਰ ਮੌਕੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕ ਪਹੁੰਚੇ। ਸੰਗਤ ਦੀ ਵੱਡੀ ਸ਼ਮੂਲੀਅਤ ਨੇ ਪਰਿਵਾਰ ਨਾਲ ਦੁੱਖ ਦੀ ਇਸ ਘੜੀ ਵਿੱਚ ਖੜ੍ਹਨ ਅਤੇ ਮਾਤਾ ਚਰਨ ਕੌਰ ਪ੍ਰਤੀ ਆਪਣੇ ਸਤਿਕਾਰ ਤੇ ਪਿਆਰ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਵਾਲੀ ਸਮੁੱਚੀ ਸੰਗਤ, ਪੰਜਾਬ ਦੀਆਂ ਸੰਗਤਾਂ ਅਤੇ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹਨ ਵਾਲੇ ਹਰ ਵਿਅਕਤੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਵਿੱਚ ਪੰਜਾਬ ਭਰ ਤੋਂ ਲੋਕਾਂ ਵੱਲੋਂ ਪਹੁੰਚ ਕੇ ਜਿਸ ਤਰ੍ਹਾਂ ਪਰਿਵਾਰ ਨਾਲ ਇਕਜੁੱਟਤਾ ਪ੍ਰਗਟਾਈ ਗਈ ਹੈ, ਉਹ ਪੰਜਾਬ ਦੀ ਸਾਂਝੀਵਾਲਤਾ, ਰਿਸ਼ਤਿਆਂ ਦੀ ਗੂੜ੍ਹੀ ਸਾਂਝ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਜਿਊਂਦੀ ਮਿਸਾਲ ਹੈ।

ਵਿਧਾਇਕ ਇਯਾਲੀ ਨੇ ਕਿਹਾ ਕਿ ਦਾਦੀ ਅਤੇ ਪੋਤੇ ਦਾ ਰਿਸ਼ਤਾ ਬੇਹੱਦ ਗੂੜ੍ਹਾ, ਮੋਹ ਭਰਿਆ ਅਤੇ ਅਹਿਮ ਹੁੰਦਾ ਹੈ। ਇਸ ਲਈ ਮਨੁੱਖੀ ਭਾਵਨਾਵਾਂ ਅਤੇ ਪਰਿਵਾਰਕ ਰਿਸ਼ਤਿਆਂ ਦਾ ਸਤਿਕਾਰ ਹਰ ਸਿਆਸੀ ਅਤੇ ਪ੍ਰਸ਼ਾਸਨਿਕ ਸੋਚ ਤੋਂ ਉੱਪਰ ਹੋਣਾ ਚਾਹੀਦਾ ਹੈ।

ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਪੈਰੋਲ ਦੇਣ ਦੇ ਮੁੱਦੇ 'ਤੇ ਬੋਲਦਿਆਂ ਸਰਦਾਰ ਇਯਾਲੀ ਨੇ ਕਿਹਾ ਕਿ "ਪੈਰੋਲ ਦੇਣ ਨਾਲ ਦੇਸ਼ ਨੂੰ ਕੋਈ ਖ਼ਤਰਾ ਨਹੀਂ, ਖ਼ਤਰਾ ਤਾਂ ਸਿਆਸੀ ਪਾਰਟੀਆਂ ਨੂੰ ਆਪਣੀ ਸਿਆਸੀ ਜ਼ਮੀਨ ਖਿਸਕਣ ਦਾ ਮਹਿਸੂਸ ਹੁੰਦਾ ਹੈ।" ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਆਪਣੇ ਪਰਿਵਾਰ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋਣ ਦਾ ਮੌਕਾ ਦੇਣਾ ਮਨੁੱਖੀ ਅਤੇ ਸੰਵੇਦਨਸ਼ੀਲ ਪਹੁੰਚ ਦਾ ਹਿੱਸਾ ਹੋਣਾ ਚਾਹੀਦਾ ਹੈ। ਅਜਿਹੇ ਮਾਮਲਿਆਂ ਨੂੰ ਸਿਆਸੀ ਨਜ਼ਰੀਏ ਨਾਲ ਦੇਖਣ ਦੀ ਬਜਾਏ ਮਨੁੱਖਤਾ, ਪਰਿਵਾਰਕ ਸਾਂਝ ਅਤੇ ਸੰਵੇਦਨਸ਼ੀਲਤਾ ਦੇ ਆਧਾਰ 'ਤੇ ਦੇਖਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਦੁੱਖ ਦੀ ਘੜੀ ਵਿੱਚ ਉਹ ਜਾਤ, ਧਰਮ, ਪਾਰਟੀ ਅਤੇ ਵਿਚਾਰਧਾਰਾ ਤੋਂ ਉੱਪਰ ਉੱਠ ਕੇ ਇੱਕ-ਦੂਜੇ ਦੇ ਨਾਲ ਖੜ੍ਹਦੇ ਹਨ। ਇਹੀ ਪੰਜਾਬ ਦੀ ਅਸਲ ਤਾਕਤ ਅਤੇ ਵਿਰਾਸਤ ਹੈ।

ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਸਰਕਾਰ ਅਤੇ ਪ੍ਰਸ਼ਾਸਨ ਨੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਪੈਰੋਲ ਸਮੇਂ ਸਖ਼ਤ ਸ਼ਰਤਾਂ ਲਗਾ ਕੇ ਤੰਗ ਦਿਲੀ ਦਿਖਾਈ ਹੈ। ਇੱਕ ਪਰਿਵਾਰਕ ਮੈਬਰ ਦੇ ਅਕਾਲ ਚਲਾਣੇ ਉੱਪਰ ਸਰਕਾਰ ਨੂੰ ਮਨੁੱਖਤਾ ਪ੍ਰਤੀ ਉਦਾਰਵਾਦੀ ਹੋਣ ਦਾ ਸਬੂਤ ਦੇਣਾ ਚਾਹੀਦਾ ਸੀ। ਓਹਨਾਂ ਕਿਹਾ ਕਿ, ਅੱਜ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਝਲਕ ਪਾਉਣ ਲਈ ਸਾਰੇ ਧਰਮਾਂ, ਵਰਗਾਂ ਤੋ ਆਈ ਸੰਗਤ ਦੇ ਹਜ਼ਾਰਾਂ ਦੀ ਗਿਣਤੀ ਵਿੱਚ ਹੋਏ ਬੇਮਿਸਾਲ ਇਕੱਠ ਨੇ ਸਾਬਿਤ ਕਰ ਦਿੱਤਾ ਹੈ ਕਿ, ਪੰਜਾਬ ਦੇ ਲੋਕਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਰੂਪ ਵਿੱਚ ਆਪਣਾ ਲੀਡਰ ਚੁਣ ਲਿਆ ਹੈ।

ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਈ ਸੰਗਤ ਦਾ ਬਾਪੂ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਤਹਿ ਦਿਲ ਤੋ ਧੰਨਵਾਦ ਕੀਤਾ। ਅੱਜ ਅੰਤਿਮ ਸੰਸਕਾਰ ਮੌਕੇ ਪਰਿਵਾਰਕ ਮੈਬਰਾਂ ਤੋਂ ਇਲਾਵਾ ਮੈਂਬਰ ਪਾਰਲੀਮੈਟ ਭਾਈ ਸਰਬਜੀਤ ਸਿੰਘ ਖਾਲਸਾ, ਭਾਈ ਸੁਖਵਿੰਦਰ ਸਿੰਘ ਅਗਵਾਨ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸਰਦਾਰ ਮਨਦੀਪ ਸਿੰਘ ਸਿੱਧੂ ਸਮੇਤ ਪਾਰਟੀ ਦੇ ਤਮਾਮ ਅਹੁਦੇਦਾਰ, ਜ਼ਿਲਾ ਪ੍ਰਧਾਨ ਅਤੇ ਹਲਕਾ ਇੰਚਾਰਜ ਹਾਜ਼ਰ ਰਹੇ।

Have something to say? Post your comment

 
 

ਪੰਜਾਬ

ਪੰਜਾਬ ਵਿੱਚ ਕਾਨੂੰਨ-ਵਿਵਸਥਾ ਖ਼ਤਮ, ‘ਆਪ’ ਸਰਕਾਰ ਨੇ ਬਣਾਇਆ ਜੰਗਲ ਰਾਜ- ਪਰਗਟ ਸਿੰਘ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 22 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਬਨਣ ਦੇ ਦਿਤੀ ਵਧਾਈ

ਡਾ. ਪਤੰਗ ਦੀ ਪੁਸਤਕ ‘ਗੱਲ ਉਨ੍ਹਾਂ ਦਿਨਾਂ ਦੀ’ ਹੋਈ ਲੋਕ-ਅਰਪਣ

ਕਿਰਤੀਆਂ ਵਿਰੋਧੀ ਕਿਰਤ ਕੋਡ ਦੀਆਂ ਕਾਪੀਆਂ ਸਾੜੀਆਂ

ਖ਼ਾਲਸਾ ਕਾਲਜ ਵਿਖੇ ‘ਪਰਵਾਸ: ਹਕੀਕਤ ਤੇ ਸੁਪਨੇ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਭਗਵੰਤ ਸਿੰਘ ਮਾਨ ਦਾ ਸਪਸ਼ਟ ਸੰਦੇਸ਼ : ਸੂਬੇ ਨੂੰ ਫਿਰ ਤੋਂ ਬਣਾਉਣਾ ਹੈ ਰੰਗਲਾ ਪੰਜਾਬ : ਸਰਬਜੀਤ ਸਿੰਘ ਸਮਾਣਾ

ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵੱਲੋਂ ਬਣਾਈ ਜਾ ਰਹੀ ਫਿਲਮ ਦੀ ਪ੍ਰਮੋਸ਼ਨ ਸਬੰਧੀ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਦਿੱਤਾ ਸਪਸ਼ਟੀਕਰਨ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਈਡੀ ਨੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਮਨੀ ਲਾਂਡਰਿੰਗ ਜਾਂਚ ਵਿੱਚ ਸੰਮਨ ਕੀਤਾ