BREAKING NEWS
• ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ • ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ • ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ • ਸਿੱਖਿਆ ਕ੍ਰਾਂਤੀ’ ਤਹਿਤ ਮਾਸਟਰ ਕਾਡਰ ਦੀ ਭਰਤੀ ਨਾਲ ਅਧਿਆਪਨ ਕਾਰਜਾਂ ਨੂੰ ਮਿਲੇਗਾ ਵੱਡਾ ਹੁਲਾਰਾ: ਹਰਜੋਤ ਸਿੰਘ ਬੈਂਸ

ਪੰਜਾਬ

ਬੇਅਦਬੀ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਲੀ ਕਮੇਟੀ ਦੇ ਦੋ ਮੈਂਬਰਾਂ ’ਤੇ ਧਾਰਮਿਕ ਗਤੀਵਿਧੀਆਂ ’ਚ ਸ਼ਮੂਲੀਅਤ ’ਤੇ ਰੋਕ,  ਪੰਜ ਮੈਂਬਰ ਅਯੋਗ ਕਰਾਰ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 21, 2026 09:49 PM


ਸ੍ਰੀ ਅੰਮ੍ਰਿਤਸਰ-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ, ਤਿਲਕ ਨਗਰ, ਨਵੀਂ ਦਿੱਲੀ ਵਿਖੇ ਬੀਤੇ ਦਿਨੀਂ 15 ਨਵੰਬਰ ਨੂੰ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਸ. ਰਮਿੰਦਰ ਸਿੰਘ ਅਤੇ ਬੀਬੀ ਰਣਜੀਤ ਕੌਰ ਉੱਤੇ ਜਦੋਂ ਤੱਕ ਇਸ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਫੈਸਲਾ ਨਹੀਂ ਕੀਤਾ ਜਾਂਦਾ ਉਦੋਂ ਤੱਕ ਕਿਸੇ ਵੀ ਧਾਰਮਿਕ ਅਤੇ ਪੰਥਕ ਗਤੀਵਿਧੀ ਵਿੱਚ ਸ਼ਮੂਲੀਅਤ ਕਰਨ ਤੋਂ ਰੋਕ ਲਗਾਉਣ ਦਾ ਆਦੇਸ਼ ਕੀਤਾ ਹੈ। ਇਸੇ ਤਰ੍ਹਾਂ ਸਬੰਧਤ ਗੁਰਦੁਆਰਾ ਸਾਹਿਬ ਦੀ ਪੰਜ ਮੈਂਬਰੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸ. ਪ੍ਰੇਮ ਸਿੰਘ, ਸ. ਮਨਮੋਹਨ ਸਿੰਘ, ਸ. ਸਰੂਪ ਸਿੰਘ, ਸ. ਹਰਬੀਰ ਸਿੰਘ ਅਤੇ ਸ. ਸੁਖਦੇਵ ਸਿੰਘ ਨੂੰ ਗੁਰਦੁਆਰਾ ਪ੍ਰਬੰਧ ਸੰਭਾਲਣ ਤੋਂ ਅਯੋਗ ਕਰਾਰ ਦਿੰਦਿਆਂ ਆਦੇਸ਼ ਕੀਤਾ ਗਿਆ ਹੈ ਇਹ ਅਗਾਂਹ ਤੋਂ ਗੁਰੂ ਘਰ ਵਿਖੇ ਕਿਸੇ ਵੀ ਅਹੁਦੇ ਪੁਰ ਸੇਵਾਵਾਂ ਨਹੀਂ ਕਰ ਸਕਦੇ।
ਇਸ ਤੋਂ ਪਹਿਲਾਂ ਦਿੱਲੀ ਗੁਰਦੁਆਰਾ ਕਮੇਟੀ ਦੇ ਦੋਵੇਂ ਮੈਂਬਰ ਅਤੇ ਗੁਰਦੁਆਰਾ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਹੋਏ ਆਦੇਸ਼ ਅਨੁਸਾਰ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਸ ਮਾਮਲੇ ਸਬੰਧੀ ਆਪਣਾ ਪੱਖ ਰੱਖਣ ਲਈ ਪੁੱਜੇ ਸਨ, ਜਿੱਥੇ ਸਿੰਘ ਸਾਹਿਬ ਜੀ ਨੇ ਲੰਮਾ ਸਮਾਂ ਸ਼ਿਕਾਇਤਕਰਤਾ ਅਤੇ ਪ੍ਰਬੰਧਕਾਂ ਦਾ ਪੱਖ ਸੁਣਿਆ, ਸਪੱਸ਼ਟੀਕਰਨ ਹਾਸਲ ਕੀਤੇ ਅਤੇ ਮਾਮਲੇ ਸਬੰਧੀ ਤੱਥਾਂ ਦੀ ਡੂੰਘਾਈ ਨਾਲ ਘੋਖ ਕੀਤੀ ਜਿਸ ਤੋਂ ਸਬੰਧਤਾਂ ਦੀ ਗੰਭੀਰ ਅਣਗਹਿਲੀਆਂ ਅਤੇ ਗਲਤੀਆਂ ਸਾਹਮਣੇ ਆਈਆਂ।
ਇਸ ਮਾਮਲੇ ਵਿੱਚ ਹਰ ਪੱਖ ਤੋਂ ਘੋਖ-ਪੜਤਾਲ ਕਰਨ ਅਤੇ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਨਵੀਂ ਅੰਮ੍ਰਿਤਧਾਰੀ ਪ੍ਰਬੰਧਕ ਕਮੇਟੀ ਬਣਾਉਣ ਲਈ ਸਿੰਘ ਸਾਹਿਬ ਜੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਇੰਚਾਰਜ ਧਾਰਮਿਕ ਪੜਤਾਲਾਂ ਅਤੇ ਸ. ਭੋਲਾ ਸਿੰਘ ਇੰਚਾਰਜ ਉਪ-ਦਫ਼ਤਰ, ਤਲਵੰਡੀ ਸਾਬੋ ਅਧਾਰਤ ਕਮੇਟੀ ਦਾ ਗਠਨ ਕੀਤਾ ਹੈ, ਜੋ ਕਿ 2 ਦਸੰਬਰ 2026 ਤੱਕ ਇਸ ਮਾਮਲੇ ਦੀ ਸਮੁੱਚੀ ਰਿਪੋਰਟ ਭੇਜੇਗੀ। ਇਹ ਕਮੇਟੀ ਬੇਅਦਬੀ ਸਬੰਧੀ ਘਟਨਾ ਦੀ ਮਿਤੀ 15 ਤੋਂ 17 ਨਵੰਬਰ 2026 ਤੱਕ ਦੀ ਸੀਸੀਟੀਵੀ ਫੁਟੇਜ ਵੀ ਰਿਪੋਰਟ ਨਾਲ ਸ਼ਾਮਲ ਕਰੇਗੀ।

Have something to say? Post your comment

 
 

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਸਰਕਾਰ ਦੀ ਤਾਲਮੇਲ ਕਮੇਟੀ ਨਾਲ ਸਾਂਝੀ ਇਕੱਤਰਤਾ ਲਈ ਹਮੇਸ਼ਾ ਤਿਆਰ-ਮਾਹਰ ਕਮੇਟੀ

ਪੰਜਾਬ ਵਿੱਚ ਕਾਨੂੰਨ-ਵਿਵਸਥਾ ਖ਼ਤਮ, ‘ਆਪ’ ਸਰਕਾਰ ਨੇ ਬਣਾਇਆ ਜੰਗਲ ਰਾਜ- ਪਰਗਟ ਸਿੰਘ

ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 22 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਬਨਣ ਦੇ ਦਿਤੀ ਵਧਾਈ

ਡਾ. ਪਤੰਗ ਦੀ ਪੁਸਤਕ ‘ਗੱਲ ਉਨ੍ਹਾਂ ਦਿਨਾਂ ਦੀ’ ਹੋਈ ਲੋਕ-ਅਰਪਣ

ਕਿਰਤੀਆਂ ਵਿਰੋਧੀ ਕਿਰਤ ਕੋਡ ਦੀਆਂ ਕਾਪੀਆਂ ਸਾੜੀਆਂ

ਖ਼ਾਲਸਾ ਕਾਲਜ ਵਿਖੇ ‘ਪਰਵਾਸ: ਹਕੀਕਤ ਤੇ ਸੁਪਨੇ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਭਗਵੰਤ ਸਿੰਘ ਮਾਨ ਦਾ ਸਪਸ਼ਟ ਸੰਦੇਸ਼ : ਸੂਬੇ ਨੂੰ ਫਿਰ ਤੋਂ ਬਣਾਉਣਾ ਹੈ ਰੰਗਲਾ ਪੰਜਾਬ : ਸਰਬਜੀਤ ਸਿੰਘ ਸਮਾਣਾ

ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵੱਲੋਂ ਬਣਾਈ ਜਾ ਰਹੀ ਫਿਲਮ ਦੀ ਪ੍ਰਮੋਸ਼ਨ ਸਬੰਧੀ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਦਿੱਤਾ ਸਪਸ਼ਟੀਕਰਨ