BREAKING NEWS
• ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ • ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ • ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ • ਸਿੱਖਿਆ ਕ੍ਰਾਂਤੀ’ ਤਹਿਤ ਮਾਸਟਰ ਕਾਡਰ ਦੀ ਭਰਤੀ ਨਾਲ ਅਧਿਆਪਨ ਕਾਰਜਾਂ ਨੂੰ ਮਿਲੇਗਾ ਵੱਡਾ ਹੁਲਾਰਾ: ਹਰਜੋਤ ਸਿੰਘ ਬੈਂਸ

ਪੰਜਾਬ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ- ਚੀਮਾ

ਕੌਮੀ ਮਾਰਗ ਬਿਊਰੋ | November 21, 2026 11:25 PM

ਚੰਡੀਗੜ੍ਹ -ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਬਿਹਾਰ ਸਰਕਾਰ ਵੱਲੋਂ ਕੱਚੀ ਦਰਗਾਹ-ਬਿਦੂਪੁਰ ਛੇ-ਮਾਰਗੀ ਪੁਲ ਦਾ ਨਾਂ 'ਨਿਤੀਸ਼ ਸੇਤੂ' ਰੱਖਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ, ਜਦਕਿ ਇਸ ਤੋਂ ਪਹਿਲਾਂ ਬਿਹਾਰ ਵਿਧਾਨ ਸਭਾ ਵਿੱਚ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਪੁਲ ਦਾ ਨਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ 'ਤੇ ਰੱਖਣ ਦਾ ਪ੍ਰਸਤਾਵ ਵਿਚਾਰ ਅਧੀਨ ਹੈ।

ਇਸ ਫੈਸਲੇ 'ਤੇ ਪ੍ਰਤੀਕਿਰਿਆ ਦਿੰਦਿਆਂ 'ਆਪ' ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਸਵੇਂ ਸਿੱਖ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਕਰਨ ਦੇ ਪ੍ਰਸਤਾਵ ਤੋਂ ਪਿੱਛੇ ਹਟਣਾ ਬਹੁਤ ਦੁਖਦਾਈ ਅਤੇ ਸਿੱਖ ਭਾਵਨਾਵਾਂ ਦਾ ਅਪਮਾਨ ਹੈ। ਉਨ੍ਹਾਂ ਇਸ ਕਦਮ ਨੂੰ ਸਤਿਕਾਰਯੋਗ ਗੁਰੂ ਸਾਹਿਬ ਦੀ ਵਿਰਾਸਤ ਦਾ ਮੰਦਭਾਗਾ ਸਿਆਸੀਕਰਨ ਕਰਾਰ ਦਿੱਤਾ। ਉਨ੍ਹਾਂ ਕਿਹਾ, "ਜੇਕਰ ਬਿਹਾਰ ਸਰਕਾਰ ਨਿਤੀਸ਼ ਕੁਮਾਰ ਜੀ ਦਾ ਸਨਮਾਨ ਕਰਨਾ ਚਾਹੁੰਦੀ ਹੈ, ਤਾਂ ਉਹ ਅਜਿਹਾ ਕਰਨ ਲਈ ਸੌ ਹੋਰ ਤਰੀਕੇ ਲੱਭ ਸਕਦੀ ਹੈ। ਪਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਵਿੱਚ ਰੱਖੇ ਜਾਣ ਵਾਲੇ ਪ੍ਰਸਤਾਵ ਤੋਂ ਮੁੱਕਰਨਾ ਡੂੰਘੀ ਸੱਟ ਮਾਰਨ ਵਾਲਾ ਅਤੇ ਪੂਰੀ ਤਰ੍ਹਾਂ ਨਾ-ਮਨਜ਼ੂਰ ਹੈ।"

ਪੰਜਾਬ ਦੇ ਕੈਬਨਿਟ ਮੰਤਰੀ ਨੇ ਅੱਗੇ ਜ਼ੋਰ ਦੇ ਕੇ ਕਿਹਾ ਕਿ ਇਸ ਫੈਸਲੇ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਪੁਲ ਦਾ ਮੌਜੂਦਾ ਰੂਪ ਵਿੱਚ ਉਦਘਾਟਨ ਨਾ ਕਰਨ। ਉਨ੍ਹਾਂ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਪੁਲ ਦਾ ਮੌਜੂਦਾ ਰੂਪ ਵਿੱਚ ਉਦਘਾਟਨ ਨਹੀਂ ਕਰਨਾ ਚਾਹੀਦਾ, " ਅਤੇ ਅਧਿਕਾਰੀਆਂ ਨੂੰ ਇਸ ਫੈਸਲੇ 'ਤੇ ਮੁੜ ਵਿਚਾਰ ਕਰਨ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਜੁੜੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੱਚੀ ਦਰਗਾਹ-ਬਿਦੂਪੁਰ ਪੁਲ ਦਾ ਨਾਂ ਬਦਲਣ ਦੇ ਫੈਸਲੇ ਨਾਲ ਅੱਗੇ ਨਾ ਵਧਣ, ਅਤੇ ਉਨ੍ਹਾਂ ਨੂੰ ਸਿੱਖ ਭਾਈਚਾਰੇ ਤੇ ਬਿਹਾਰ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ, "ਬਿਹਾਰ ਸਰਕਾਰ ਨੇ ਪਹਿਲਾਂ ਲੋਕਾਂ ਦੀ ਮੰਗ ਦੇ ਆਧਾਰ 'ਤੇ ਪੁਲ ਦਾ ਨਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ 'ਤੇ ਰੱਖਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ, ਪਰ ਹੁਣ ਇਸ ਦਾ ਨਾਂ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਨਾਂ 'ਤੇ ਰੱਖਣ ਦਾ ਫੈਸਲਾ ਬਹੁਤ ਦੁਖਦਾਈ ਹੈ।"

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ, "ਨਿਤੀਸ਼ ਕੁਮਾਰ ਜੀ ਦਾ ਸਨਮਾਨ ਕਰਨ ਦੇ ਹਜ਼ਾਰਾਂ ਹੋਰ ਤਰੀਕੇ ਹੋ ਸਕਦੇ ਹਨ, ਪਰ ਪੁਲ ਦਾ ਨਾਂ ਪਹਿਲਾਂ ਤੋਂ ਤੈਅ ਪ੍ਰਸਤਾਵ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ 'ਤੇ ਹੀ ਰੱਖਿਆ ਜਾਣਾ ਚਾਹੀਦਾ ਹੈ। ਪੰਜਾਬੀਆਂ ਅਤੇ ਦੇਸ਼ ਭਰ ਦੇ ਲੋਕਾਂ ਦੇ ਦਿਲਾਂ ਵਿੱਚੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਨਾਂ ਕੋਈ ਨਹੀਂ ਮਿਟਾ ਸਕਦਾ।"

'ਆਪ' ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬਿਹਾਰ ਸਰਕਾਰ ਵੱਲੋਂ ਕੱਚੀ ਦਰਗਾਹ-ਬਿਦੂਪੁਰ ਪੁਲ ਦਾ ਨਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਂ 'ਤੇ ਰੱਖਣ ਦੇ ਫੈਸਲੇ ਨੂੰ ਸਿੱਖ ਭਾਵਨਾਵਾਂ ਦਾ ਘੋਰ ਅਪਮਾਨ ਦੱਸਿਆ। ਉਨ੍ਹਾਂ ਅੱਗੇ ਕਿਹਾ, "ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨੇੜੇ 4, 300 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਪੁਲ ਦਾ ਨਾਂ ਇਸ ਪਵਿੱਤਰ ਸਿੱਖ ਅਸਥਾਨ ਦੇ ਨੇੜੇ ਹੋਣ ਕਾਰਨ ਪਹਿਲਾਂ ਦਸਵੇਂ ਸਿੱਖ ਗੁਰੂ ਸਾਹਿਬ ਦੇ ਨਾਂ 'ਤੇ ਰੱਖਣ ਦਾ ਪ੍ਰਸਤਾਵ ਸੀ।"

ਭਾਜਪਾ ਦੀ ਇਸ ਦਲੀਲ 'ਤੇ ਸਵਾਲ ਉਠਾਉਂਦਿਆਂ ਕਿ ਨਿਤੀਸ਼ ਕੁਮਾਰ ਨੇ ਬਿਹਾਰ ਵਿੱਚ ਵੱਡੇ ਬਦਲਾਅ ਲਿਆਂਦੇ ਹਨ, ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਦੇ ਯੋਗਦਾਨ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਤੋਂ ਉੱਪਰ ਨਹੀਂ ਰੱਖਿਆ ਜਾ ਸਕਦਾ।

ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਪੁਲ ਦਾ ਨਾਂ ਦਸਵੇਂ ਸਿੱਖ ਗੁਰੂ ਸਾਹਿਬ ਦੇ ਨਾਂ 'ਤੇ ਹੀ ਬਰਕਰਾਰ ਰਹੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਹੋਰ ਸਿੱਖ ਜਥੇਬੰਦੀਆਂ ਨੂੰ ਇਸ ਫੈਸਲੇ ਦਾ ਗੰਭੀਰ ਨੋਟਿਸ ਲੈਣ ਅਤੇ ਜ਼ਿੰਮੇਵਾਰ ਲੋਕਾਂ ਦੀ ਜਵਾਬਦੇਹੀ ਤੈਅ ਕਰਨ ਦੀ ਅਪੀਲ ਕੀਤੀ।

Have something to say? Post your comment

 
 

ਪੰਜਾਬ

ਬੇਅਦਬੀ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਲੀ ਕਮੇਟੀ ਦੇ ਦੋ ਮੈਂਬਰਾਂ ’ਤੇ ਧਾਰਮਿਕ ਗਤੀਵਿਧੀਆਂ ’ਚ ਸ਼ਮੂਲੀਅਤ ’ਤੇ ਰੋਕ,  ਪੰਜ ਮੈਂਬਰ ਅਯੋਗ ਕਰਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਸਰਕਾਰ ਦੀ ਤਾਲਮੇਲ ਕਮੇਟੀ ਨਾਲ ਸਾਂਝੀ ਇਕੱਤਰਤਾ ਲਈ ਹਮੇਸ਼ਾ ਤਿਆਰ-ਮਾਹਰ ਕਮੇਟੀ

ਪੰਜਾਬ ਵਿੱਚ ਕਾਨੂੰਨ-ਵਿਵਸਥਾ ਖ਼ਤਮ, ‘ਆਪ’ ਸਰਕਾਰ ਨੇ ਬਣਾਇਆ ਜੰਗਲ ਰਾਜ- ਪਰਗਟ ਸਿੰਘ

ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 22 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਬਨਣ ਦੇ ਦਿਤੀ ਵਧਾਈ

ਡਾ. ਪਤੰਗ ਦੀ ਪੁਸਤਕ ‘ਗੱਲ ਉਨ੍ਹਾਂ ਦਿਨਾਂ ਦੀ’ ਹੋਈ ਲੋਕ-ਅਰਪਣ

ਕਿਰਤੀਆਂ ਵਿਰੋਧੀ ਕਿਰਤ ਕੋਡ ਦੀਆਂ ਕਾਪੀਆਂ ਸਾੜੀਆਂ

ਖ਼ਾਲਸਾ ਕਾਲਜ ਵਿਖੇ ‘ਪਰਵਾਸ: ਹਕੀਕਤ ਤੇ ਸੁਪਨੇ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਭਗਵੰਤ ਸਿੰਘ ਮਾਨ ਦਾ ਸਪਸ਼ਟ ਸੰਦੇਸ਼ : ਸੂਬੇ ਨੂੰ ਫਿਰ ਤੋਂ ਬਣਾਉਣਾ ਹੈ ਰੰਗਲਾ ਪੰਜਾਬ : ਸਰਬਜੀਤ ਸਿੰਘ ਸਮਾਣਾ