BREAKING NEWS
• ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ • ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ • ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ • ਸਿੱਖਿਆ ਕ੍ਰਾਂਤੀ’ ਤਹਿਤ ਮਾਸਟਰ ਕਾਡਰ ਦੀ ਭਰਤੀ ਨਾਲ ਅਧਿਆਪਨ ਕਾਰਜਾਂ ਨੂੰ ਮਿਲੇਗਾ ਵੱਡਾ ਹੁਲਾਰਾ: ਹਰਜੋਤ ਸਿੰਘ ਬੈਂਸ

ਸੰਸਾਰ

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿੱਚ ਜੱਥਾ ਪੁੱਜਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਉਣ ਪਾਕਿਸਤਾਨ ਵਿੱਚ -ਹੋਇਆ ਭਰਵਾਂ ਸਵਾਗਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 22, 2026 09:28 PM

ਲਾਹੌਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਾਕਿਸਤਾਨ ਪੁੱਜਾ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਮੰਤਰੀ ਸ. ਰਮੇਸ਼ ਸਿੰਘ ਅਰੋੜਾ, ਓਕਾਫ ਬੋਰਡ ਦੇ ਚੇਅਰਮੈਨ ਕਮਰ-ਉਜ਼-ਜ਼ਮਾਨ ਅਤੇ ਓਕਾਫ ਬੋਰਡ ਦੇ ਸਕੱਤਰ ਨਾਸਿਰ ਮੁਸਤਾਕ ਨੇ ਸਿੱਖ ਜਥੇ ਦਾ ਸੁਆਗਤ ਕੀਤਾ।
ਸੁਆਗਤੀ ਸਮਾਰੋਹ ਮੌਕੇ ਲਹਿੰਦੇ ਪੰਜਾਬ ਵਾਲੇ ਪਾਸੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਮਦ ਇਸ ਧਰਤੀ ਉੱਤੇ ਹੋਈ, ਉਨ੍ਹਾਂ ਸਮੁੱਚੀ ਮਨੁੱਖਤਾ ਨੂੰ ਮੁਹੱਬਤ, ਮਾਨਵਤਾ ਅਤੇ ਸਾਰਿਆਂ ਵਿੱਚ ਇੱਕ ਰੱਬ ਦੀ ਜੋਤ ਨੂੰ ਦੇਖਣ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਜੀ ਨੇ ਲੰਮਾ ਸਮਾਂ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸਮਾਂ ਬਤੀਤ ਕੀਤਾ। ਉਨ੍ਹਾਂ ਕਿਹਾ ਕਿ ਇਹ ਇਤਿਹਾਸ ਦੀ ਅਟੱਲ ਸਚਾਈ ਹੈ ਕਿ ਜਦੋਂ ਕਿਰਤੀਆਂ ਨੂੰ ਮਾਣ ਦਿੰਦਿਆਂ ਗੁਰੂ ਸਾਹਿਬ ਪਹਿਲੀ ਉਦਾਸੀ ਉੱਤੇ ਗਏ ਤਾਂ ਉਹ ਸਭ ਤੋਂ ਪਹਿਲਾਂ ਭਾਈ ਲਾਲੋ ਜੀ ਦੇ ਘਰ ਗਏ ਜੋ ਕਿ ਸੈਦਪੁਰ ਐਮਨਾਬਾਦ ਵਿੱਚ ਅੱਜ ਵੀ ਮੌਜੂਦ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਹ ਚੜ੍ਹਦੇ ਪੰਜਾਬ ਤੋਂ ਮੁਹੱਬਤ ਤੇ ਸ਼ਾਂਤੀ ਦਾ ਪੈਗ਼ਾਮ ਲੈ ਕੇ ਆਏ ਹਨ। ਅੱਜ ਸਵੇਰੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਜਥੇ ਦੀ ਰਵਾਨਗੀ ਤੋਂ ਪਹਿਲਾਂ ਵੀ ਇਹੀ ਅਰਦਾਸ ਕੀਤੀ ਗਈ ਕਿ ਇਸ ਪੂਰੇ ਖਿੱਤੇ ਵਿੱਚ ਹਮੇਸ਼ਾ ਸ਼ਾਂਤੀ, ਭਾਈਚਾਰਕ ਸਾਂਝ ਵਧੇ ਅਤੇ ਇੱਕ ਦੂਜੇ ਦੇ ਜਜ਼ਬਾਤਾਂ ਦੀ ਕਦਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲਹਿੰਦੇ ਪੰਜਾਬ ਦੀ ਧਰਤੀ ਨਾਲ ਸਿੱਖਾਂ ਦੀ ਬਹੁਤ ਡੂੰਘੀ ਸਾਂਝ ਹੈ, ਹਰ ਸਿੱਖ ਇੱਥੇ ਆਉਣਾ ਚਾਹੁੰਦਾ ਹੈ ਕਿਉਂਕਿ ਇੱਥੋਂ ਸਿੱਖੀ ਦੀ ਸ਼ੁਰੂਆਤ ਹੋਈ ਹੈ ਅਤੇ ਇੱਥੇ ਸਿੱਖ ਗੁਰੂ ਸਾਹਿਬਾਨ ਨਾਲ ਸਬੰਧਤ ਬਹੁਤ ਇਤਿਹਾਸ ਹੈ।

ਜਥੇਦਾਰ ਗੜਗੱਜ ਨੇ ਕਿਹਾ ਸਾਡੀ ਸਾਂਝੀ ਮਾਂ ਬੋਲੀ ਪੰਜਾਬੀ ਹੈ, ਜਿਸ ਦੀ ਤਰੱਕੀ ਲਹਿੰਦੇ ਅਤੇ ਚੜ੍ਹਦੇ ਪੰਜਾਬ ਦੋਵਾਂ ਪਾਸੇ ਹੋਣੀ ਚਾਹੀਦੀ ਹੈ। ਪੰਜਾਬੀ ਬੋਲਦਿਆਂ ਕੋਈ ਸ਼ਰਮ ਨਹੀਂ ਕਰਨੀ ਚਾਹੀਦੀ ਕਿਉਂਕਿ ਇਹ ਕਰੋੜਾਂ ਲੋਕਾਂ ਦੀ ਭਾਸ਼ਾ ਹੈ ਅਤੇ ਇਸ ਨੂੰ ਮਾਣ ਨਾਲ ਬੋਲਣਾ ਚਾਹੀਦਾ ਹੈ। ਉਨ੍ਹਾਂ ਸਮੂਹ ਉਨ੍ਹਾਂ ਲੋਕਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਜੋ ਪੰਜਾਬੀ ਬੋਲੀ ਦੇ ਪ੍ਰਚਾਰ ਪ੍ਰਸਾਰ ਤੇ ਉਸਦੀ ਚੜ੍ਹਦੀ ਕਲਾ ਲਈ ਕਾਰਜ ਕਰਦੇ ਹਨ।
ਉਨ੍ਹਾਂ ਕਿਹਾ ਕਿ ਸਿੱਖੀ ਨੇ ਹਮੇਸ਼ਾ ਮੁਹੱਬਤ ਦੀ ਗੱਲ ਕੀਤੀ ਹੈ। ਸਿੱਖੀ ਦਾ ਮੂਲ ਹੈ ਕਿ ਅਸੀਂ ਇੱਕ ਦੂਜੇ ਦੀਆਂ ਭਾਵਨਾਵਾਂ ਦੀ ਕਦਰ ਕਰੀਏ, ਸਤਿਕਾਰ ਕਰੀਏ ਅਤੇ ਇੱਕ ਦੂਜੇ ਦੀ ਤਰੱਕੀ ਵਾਸਤੇ ਕੁਝ ਨਾ ਕੁਝ ਯੋਗਦਾਨ ਜ਼ਰੂਰ ਪਾਈਏ।

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਸਬੰਧੀ ਸਿੱਖ ਸੰਗਤ ਦੀ ਮੰਗ ਸਬੰਧੀ ਜਥੇਦਾਰ ਗੜਗੱਜ ਨੇ ਕਿਹਾ ਕਿ ਉਨ੍ਹਾਂ ਅੱਜ ਸਵੇਰੇ ਜਥੇ ਦੀ ਰਵਾਨਗੀ ਮੌਕੇ ਅਰਦਾਸ ਵੀ ਕੀਤੀ ਕਿ ਇਹ ਮੁਹੱਬਤ ਦਾ ਲਾਂਘਾ ਛੇਤੀ ਖੁੱਲ੍ਹੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਭਾਰਤ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਜਲਦ ਹੀ ਲਾਂਘਾ ਖੁੱਲ੍ਹੇਗਾ।

ਉਨ੍ਹਾਂ ਪਾਕਿਸਤਾਨ ਪੰਜਾਬ ਸਰਕਾਰ ਦੀ ਇਸ ਗੱਲ ਲਈ ਸ਼ਲਾਘਾ ਕੀਤੀ ਕਿ ਉਨ੍ਹਾਂ ਵੱਲੋਂ ਲੰਮੇ ਸਮੇਂ ਤੋਂ ਬੰਦ ਪਏ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਨੂੰ ਸੇਵਾ ਸੰਭਾਲ ਉਪਰੰਤ ਮੁੜ ਖੋਲ੍ਹਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨਾਲ ਹੀ ਲਾਹੌਰ ਸਥਿਤ ਦਿਵਾਨਖਾਨੇ ਨੂੰ ਲਹਿੰਦੇ ਪੰਜਾਬ ਦੀ ਸਰਕਾਰ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਖੋਲ੍ਹਣ ਦੀ ਗੱਲ ਜ਼ੋਰ ਦੇ ਕੇ ਕਹੀ।

ਉਨ੍ਹਾਂ ਕਿਹਾ ਕਿ 27 ਨਵੰਬਰ ਨੂੰ ਲਾਹੌਰ ਨੇੜੇ ਸਥਿਤ ਛੇਵੇਂ ਪਾਤਸ਼ਾਹ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਖਾਰਾ ਸਾਹਿਬ ਦੀ ਸੇਵਾ ਸੰਭਾਲ ਮੁਕੰਮਲ ਹੋਣ ਉਪਰੰਤ ਇਸ ਨੂੰ ਮੁੜ ਖੋਲ੍ਹਿਆ ਜਾ ਰਿਹਾ ਹੈ, ਇਹ ਸੇਵਾ ਸੇਵਾ ਸੰਭਾਲ ਸੰਸਥਾ ਵੱਲੋਂ ਕੀਤੀ ਗਈ ਹੈ ਜਿਨ੍ਹਾਂ ਨੇ ਗੁਰੂ ਘਰ ਦੀ ਪੁਰਾਤਨਤਾ ਬਹਾਲ ਰੱਖਦਿਆਂ ਸਮੁੱਚੇ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਇਹ ਚੰਗੀ ਗੱਲ ਹੈ ਕਿ ਪਾਕਿਸਤਾਨ ਵਾਲੇ ਪਾਸੇ ਇਤਿਹਾਸਕ ਗੁਰੂ ਘਰਾਂ ਤੇ ਸਿੱਖ ਇਤਿਹਾਸ ਨਾਲ ਸਬੰਧਤ ਇਮਾਰਤਾਂ ਨੂੰ ਸੰਭਾਲਣ ਦਾ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਇਹ ਵਿਰਾਸਤਾਂ ਢਾਹੁ ਕੇ ਮੁੜ ਉਸਾਰਨ ਦੀ ਥਾਂ ਇਨ੍ਹਾਂ ਨੂੰ ਸੰਭਾਲਿਆ ਜਾਵੇ। ਇਸ ਲਈ ਪੁਰਾਣੀ ਤਕਨੀਕ ਦੀ ਹਿਸਾਬ ਨਾਲ ਮਟੀਰੀਅਲ ਤਿਆਰ ਕਰਕੇ ਕਾਰਜ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਚਾਹੀਦਾ ਕਿ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖਾਂ ਨੂੰ ਮੌਕੇ ਉੱਤੇ ਹੀ ਵੀਜ਼ੇ ਜਾਰੀ ਕਰਨ ਦੀ ਸਹੂਲਤ ਦਿੱਤੀ ਜਾਵੇ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਮੌਕੇ ਵੀ ਸਿੱਖ ਜਥੇ ਪਾਕਿਸਤਾਨ ਵਾਲੇ ਪਾਲੇ ਦਰਸ਼ਨਾਂ ਲਈ ਪ੍ਰੋਟੋਕੋਲ ਤਹਿਤ ਆਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੋ ਮੁਹੱਬਤ ਪਾਕਿਸਤਾਨ ਵਾਲੇ ਪਾਸੇ ਅਵਾਮ ਦੇ ਦਿਲਾਂ ਵਿੱਚ ਸਿੱਖਾਂ ਪ੍ਰਤੀ ਹੈ ਉਸ ਲਈ ਉਹ ਅਰਦਾਸ ਕਰਦੇ ਹਨ ਕਿ ਇਹ ਹਮੇਸ਼ਾ ਬਣੀ ਰਹੇ।
ਉਨ੍ਹਾਂ ਸਮੁੱਚੇ ਖ਼ਾਲਸਾ ਪੰਥ ਨੂੰ ਅਪੀਲ ਕੀਤੀ ਕਿ ਸ੍ਰੀ ਨਨਕਾਣਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਕਾਸ਼ ਵਾਲੀ ਧਰਤੀ ਹੈ, ਇੱਥੇ ਜ਼ਰੂਰ ਆਇਆ ਕਰੀਏ।

ਉਨ੍ਹਾਂ ਜਥੇ ਲਈ ਸਮੁੱਚੇ ਪ੍ਰਬੰਧ ਪੁਖਤਾ ਕਰਨ ਲਈ ਭਾਰਤ ਤੇ ਪਾਕਿਸਤਾਨ ਸਰਕਾਰਾਂ ਦਾ ਧੰਨਵਾਦ ਕੀਤਾ।

Have something to say? Post your comment

 
 

ਸੰਸਾਰ

ਜਦੋਂ 151 ਰੋਬੋਟ ਇਕੱਠੇ ਨੱਚੇ, ਤਾਂ ਦੁਨੀਆ ਨੇ ਚੀਨ ਦੇ ਨਵੀਨਤਾਕਾਰੀ 'ਭਵਿੱਖ' ਨੂੰ ਦੇਖਿਆ

ਡੈਮੋਕ੍ਰੇਟਿਕ ਨੇਤਾ ਈਰਾਨ ਯੁੱਧ ਦੇ ਅੰਤ ਲਈ ਦਬਾਅ ਪਾ ਰਹੇ ਹਨ

ਵਿਸ਼ਵ ਪੰਜਾਬੀ ਭਵਨ ਕੈਨੇਡਾ ਵੱਲੋਂ ਬਰਾਂਪਟਨ ਵਿਖੇ ਪੰਜਾਬੀ ਕਿਤਾਬਾਂ ਦੀ ਦੱਸ ਰੋਜ਼ਾ ਪ੍ਰਦਰਸ਼ਨੀ ਦਾ ਉਦਘਾਟਨ ਪਾਕਿ ਲੇਖਕ ਬਾਬਾ ਨਜਮੀ ਨੇ ਕੀਤਾ

ਪਾਵਨ ਸਰੂਪਾਂ ਦੀ ਆਵਾਜਾਈ ਨੂੰ ਲੈ ਕੇ ਸਰੀ ਵਿੱਚ ਰੋਸ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤੁਰੰਤ ਜਾਂਚ ਦੀ ਮੰਗ

ਬੈਲਜੀਅਮ ’ਚ ਸਿੱਖ ਸ਼ਹੀਦਾਂ ਨੂੰ ਸ਼ਰਧਾਂਜਲੀ - ਜੈਕਾਰਿਆਂ ਨਾਲ ਯਾਦ ਕੀਤਾ ਗਿਆ ਬਹਾਦਰ ਸਿੱਖ ਸਿਪਾਹੀਆਂ ਦਾ ਇਤਿਹਾਸ

ਰਜਵੰਤ ਕੌਰ ਸੰਧੂ ਦਾ ਸਫ਼ਰਨਾਮਾ “ਮੇਰੇ ਪਿਤਾ ਦੀ ਕੁਰਸੀ” ਅਦਾਰਾ “ਦਿਸ਼ਾ' ਵੱਲੋਂ ਵਿਸ਼ਵ ਪੰਜਾਬੀ ਭਵਨ ਬਰਾਂਪਟਨ ਵਿੱਚ ਲੋਕ ਅਰਪਣ

ਮਲੇਸ਼ੀਆਦਾ 125 ਸਾਲ ਪੁਰਾਣਾ ਇਤਿਹਾਸਕ ਵੱਡਾ ਗੁਰਦੁਆਰਾ ਸਾਹਿਬ ਪੁਰਾਤਨ ਦਿੱਖ ਅਨੁਸਾਰ ਮੁੜ ਖੁੱਲ੍ਹਿਆ-ਜਥੇਦਾਰ ਗੜਗੱਜ ਨੇ ਕੀਤਾ ਪ੍ਰਕਾਸ਼

ਅਰਪਨ ਲਿਖਾਰੀ ਸਭਾ ਦੀ ਮਾਸਿਕ ਮਿਲਣੀ ਬਾਬੂ ਰਜਬ ਅਲੀ ਨੂੰ ਸਮਰਪਿਤ ਰਹੀ

ਜਿੰਨਾ ਚਿਰ ਜੰਗ ਜਾਰੀ ਰਹੇਗੀ, ਓਨਾ ਹੀ ਅਮਰੀਕਾ ਨੂੰ ਨੁਕਸਾਨ ਹੋਵੇਗਾ-ਡੈਮੋਕ੍ਰੇਟਿਕ ਸੈਨੇਟਰ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਏਡ ਦੇ ਰਵੀ ਸਿੰਘ ਖ਼ਾਲਸਾ ਨੂੰ ਪੰਜਾਬ ਅੰਦਰ ਹਸਪਤਾਲ ਤੇ ਸਕੂਲ ਖੋਲ੍ਹਣ ਦੀ ਦਿੱਤੀ ਸਲਾਹ