BREAKING NEWS
• ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ • ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ • ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ • ਸਿੱਖਿਆ ਕ੍ਰਾਂਤੀ’ ਤਹਿਤ ਮਾਸਟਰ ਕਾਡਰ ਦੀ ਭਰਤੀ ਨਾਲ ਅਧਿਆਪਨ ਕਾਰਜਾਂ ਨੂੰ ਮਿਲੇਗਾ ਵੱਡਾ ਹੁਲਾਰਾ: ਹਰਜੋਤ ਸਿੰਘ ਬੈਂਸ

ਪੰਜਾਬ

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੌਮੀ ਮਾਰਗ ਬਿਊਰੋ | November 22, 2026 07:27 PM

ਸਮਰਾਲਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ 'ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਲਈ ਉਨ੍ਹਾਂ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਆਖਿਆ ਕਿ ਸਾਡੀ ਸਰਕਾਰ ਲੋਕ ਭਲਾਈ ਨੂੰ ਸਭ ਤੋਂ ਉੱਪਰ ਰੱਖ ਕੇ ਅਤੇ ਪੰਜਾਬ ਨੂੰ ਨੰਬਰ ਇੱਕ ਬਣਾ ਕੇ ਉਸ ਨੁਕਸਾਨ ਦੀ ਭਰਪਾਈ ਕਰਨ ਲਈ ਵਚਨਬੱਧ ਹੈ। ਸਿਆਸਤ ਵਿੱਚ ਦੌਲਤ ਇਕੱਠੀ ਕਰਨ ਲਈ ਨਹੀਂ, ਸਗੋਂ ਸਕਾਰਾਤਮਕ ਤਬਦੀਲੀ ਲਈ ਆਉਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਨਗੇ, ਜਿਨ੍ਹਾਂ ਨੇ ਇੱਕ ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਇਆ ਹੈ। ਸਮਰਾਲਾ ਦੇ ਪਿੰਡ ਹੇਡੋਂ ਬੇਟ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਉਨ੍ਹਾਂ ਪਿੰਡ ਦੇ ਸਰਬਪੱਖੀ ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟ ਦੇ ਕੇ ਆਪਣੀ ਇਸ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ, ਜਿਸ ਵਿੱਚ ਡਿਸਪੈਂਸਰੀ, ਖੇਡ ਮੈਦਾਨ, ਕਮਿਊਨਿਟੀ ਸੈਂਟਰ, ਆਂਗਣਵਾੜੀ ਸੈਂਟਰ ਅਤੇ ਸੀਵਰੇਜ ਢਾਂਚੇ ਦਾ ਵਿਕਾਸ ਸ਼ਾਮਲ ਹੈ।

ਐਕਸ 'ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਮਰਾਲਾ ਦੇ ਪਿੰਡ ਹੇਡੋਂ ਬੇਟ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਲੋਕਾਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ ਬੇਹੱਦ ਉਤਸ਼ਾਹਜਨਕ ਸੀ। ਸਾਡਾ ਯਤਨ ਹਰ ਪਿੰਡ ਤੱਕ ਪਹੁੰਚਣਾ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਤੇ ਸਮੱਸਿਆਵਾਂ ਨੂੰ ਸਿੱਧੇ ਤੌਰ 'ਤੇ ਹੱਲ ਕਰਨਾ ਹੈ। ਸਾਡੇ ਪਿੰਡਾਂ ਦੀ ਨੁਹਾਰ ਬਦਲਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਹੇਡੋਂ ਬੇਟ ਦੇ ਸਰਬਪੱਖੀ ਵਿਕਾਸ ਲਈ ਗ੍ਰਾਮ ਪੰਚਾਇਤ ਨੂੰ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ ਗਿਆ ਹੈ, ਜਿਸ ਵਿੱਚ ਡਿਸਪੈਂਸਰੀ, ਖੇਡ ਮੈਦਾਨ, ਕਮਿਊਨਿਟੀ ਸੈਂਟਰ, ਆਂਗਣਵਾੜੀ ਸੈਂਟਰ ਅਤੇ ਪਾਣੀ ਦੀ ਨਿਕਾਸੀ ਦੀਆਂ ਬਿਹਤਰ ਸਹੂਲਤਾਂ ਸ਼ਾਮਲ ਹਨ। ਲੋਕਾਂ ਦੇ ਸਹਿਯੋਗ ਅਤੇ ਸਮਰਥਨ ਨਾਲ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਵੱਲ ਇਹ ਸਫ਼ਰ ਜਾਰੀ ਰਹੇਗਾ।”

ਸਮਰਾਲਾ ਵਿਧਾਨ ਸਭਾ ਹਲਕੇ ਵਿੱਚ 'ਲੋਕ ਮਿਲਣੀ' ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨਿੱਜੀ ਮੁਨਾਫ਼ੇਖੋਰੀ ਦੀ ਸਿਆਸਤ ਨੂੰ ਖ਼ਤਮ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਜਨਤਾ ਦਾ ਇੱਕ-ਇੱਕ ਪੈਸਾ ਆਮ ਲੋਕਾਂ ਦੀ ਭਲਾਈ 'ਤੇ ਖ਼ਰਚ ਹੋਵੇ। ਸਾਡੀ ਸਰਕਾਰ ਇੱਕ ਖ਼ੁਸ਼ਹਾਲ ਸੂਬਾ ਸਿਰਜਣ ਲਈ ਸਿੱਖਿਆ, ਸਿਹਤ ਸੰਭਾਲ, ਰੋਜ਼ਗਾਰ, ਸਿੰਜਾਈ, ਬੁਨਿਆਦੀ ਢਾਂਚੇ ਅਤੇ ਮਹਿਲਾ ਸ਼ਕਤੀਕਰਨ ਨੂੰ ਤਰਜੀਹ ਦੇ ਰਹੀ ਹੈ।”

ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਸਿਸਟਮ ਵਿੱਚ ਭ੍ਰਿਸ਼ਟਾਚਾਰ ਡੂੰਘੀਆਂ ਜੜ੍ਹਾਂ ਜਮ੍ਹਾ ਚੁੱਕਾ ਸੀ ਅਤੇ ਸਿਆਸੀ ਆਗੂ ਖਾਣ-ਪੀਣ ਦੀਆਂ ਦੁਕਾਨਾਂ, ਹੋਟਲਾਂ ਅਤੇ ਟਰਾਂਸਪੋਰਟ ਸੇਵਾਵਾਂ ਵਰਗੇ ਛੋਟੇ ਕਾਰੋਬਾਰਾਂ ਅਤੇ ਅਦਾਰਿਆਂ ਤੋਂ ਵੀ ਕਮਿਸ਼ਨ ਮੰਗਦੇ ਸਨ। ਉਨ੍ਹਾਂ ਕਿਹਾ, “ਆਰਥਿਕ ਵਿਕਾਸ ਨੂੰ ਸੁਖਾਲਾ ਬਣਾਉਣ ਅਤੇ ਮੌਕੇ ਪੈਦਾ ਕਰਨ ਦੀ ਬਜਾਏ ਇਨ੍ਹਾਂ ਸਰਕਾਰਾਂ ਨੇ ਆਪਣੇ ਨਿੱਜੀ ਸਵਾਰਥਾਂ ਰਾਹੀਂ ਆਮ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਸੀ। ਜਨਤਾ ਦਾ ਪੈਸਾ ਲੋਕਾਂ ਦਾ ਹੈ ਅਤੇ ਇਸ ਦੀ ਵਰਤੋਂ ਉਨ੍ਹਾਂ ਦੀ ਭਲਾਈ ਲਈ ਹੀ ਹੋਣੀ ਚਾਹੀਦੀ ਹੈ। ਇਸ ਨੂੰ ਸਿਆਸੀ ਆਗੂਆਂ ਦੀ ਲਾਲਸਾ ਪੂਰੀ ਕਰਨ ਲਈ ਖੁਰਦ-ਬੁਰਦ ਕਰਨ ਦੀ ਬਜਾਏ ਸਕੂਲਾਂ, ਹਸਪਤਾਲਾਂ, ਸੜਕਾਂ, ਸਿੰਜਾਈ ਸਹੂਲਤਾਂ ਅਤੇ ਹੋਰ ਜ਼ਰੂਰੀ ਬੁਨਿਆਦੀ ਢਾਂਚੇ 'ਤੇ ਨਿਵੇਸ਼ ਕੀਤਾ ਜਾਣਾ ਚਾਹੀਦਾ ਹੈ।”

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਨਜ਼ ਕਸਦਿਆਂ ਉਨ੍ਹਾਂ ਅਕਾਲੀ ਲੀਡਰਸ਼ਿਪ ਦੇ ਸਿਆਸੀ ਸਟੈਂਡ 'ਤੇ ਸਵਾਲ ਉਠਾਏ ਅਤੇ ਕਿਹਾ ਕਿ ਜਿਹੜੇ ਆਗੂ ਪਹਿਲਾਂ ਕਈ ਮੁੱਦਿਆਂ 'ਤੇ ਭਾਜਪਾ ਦੀ ਆਲੋਚਨਾ ਕਰਦੇ ਸਨ, ਉਹ ਹੁਣ ਉਸੇ ਪਾਰਟੀ ਨਾਲ ਗਠਜੋੜ ਕਰਨ ਲਈ ਤਰਲੋਮੱਛੀ ਹੋ ਰਹੇ ਹਨ। ਉਨ੍ਹਾਂ ਅੱਗੇ ਕਿਹਾ, “ਅਜਿਹੇ ਆਗੂਆਂ ਦੇ ਬਦਲਦੇ ਸਿਆਸੀ ਸਟੈਂਡ ਇਹ ਦਰਸਾਉਂਦੇ ਹਨ ਕਿ ਕਿਵੇਂ ਸਿਆਸੀ ਅਹੁਦਿਆਂ ਨੂੰ ਵਾਰ-ਵਾਰ ਜਨਤਕ ਹਿੱਤਾਂ ਤੋਂ ਉੱਪਰ ਰੱਖਿਆ ਗਿਆ ਹੈ।”

ਉਨ੍ਹਾਂ ਅਜਿਹੇ ਆਗੂਆਂ ਦੀ ਭਰੋਸੇਯੋਗਤਾ 'ਤੇ ਵੀ ਸਵਾਲ ਚੁੱਕੇ, ਜੋ ਆਪਣੇ ਨਿੱਜੀ ਅਤੇ ਸਿਆਸੀ ਹਿੱਤਾਂ ਅਨੁਸਾਰ ਲਗਾਤਾਰ ਸਿਆਸੀ ਪਾਰਟੀਆਂ ਬਦਲਦੇ ਰਹਿੰਦੇ ਹਨ ਅਤੇ ਕਿਹਾ ਕਿ ਪੰਜਾਬ ਨੂੰ ਸਿਆਸੀ ਮੌਕਾਪ੍ਰਸਤੀ ਦੀ ਬਜਾਏ ਲੋਕ ਸੇਵਾ ਨੂੰ ਸਮਰਪਿਤ ਲੀਡਰਸ਼ਿਪ ਦੀ ਲੋੜ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਲੋਕਾਂ ਨੂੰ ਬੁਨਿਆਦੀ ਢਾਂਚਾ ਵੀ ਮੁਹੱਈਆ ਕਰਵਾਉਣ ਵਿੱਚ ਅਸਫ਼ਲ ਰਹੀਆਂ, ਜਿਸ ਕਾਰਨ ਲੋਕਾਂ ਨੂੰ ਖਸਤਾ ਹਾਲ ਸੜਕਾਂ ਅਤੇ ਨਾਕਾਫ਼ੀ ਨਾਗਰਿਕ ਸਹੂਲਤਾਂ ਨਾਲ ਜੂਝਣਾ ਪਿਆ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵਿਅੰਗ ਕਸਦਿਆਂ ਉਨ੍ਹਾਂ ਕਿਹਾ ਕਿ ਜਨਤਾ ਤੋਂ ਦੂਰ ਰਹਿਣ ਵਾਲੇ ਆਗੂਆਂ ਦੇ ਉਲਟ ਸਾਡੀ ਸਰਕਾਰ ਲੋਕਾਂ ਤੱਕ ਪਹੁੰਚ ਕਰਨ, ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ 'ਤੇ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ, “ਪਿਛਲੇ ਹਾਕਮਾਂ ਨੇ ਖ਼ੁਦ ਨੂੰ ਆਪਣੇ ਆਲੀਸ਼ਾਨ ਮਹਿਲਾਂ ਦੀਆਂ ਉੱਚੀਆਂ ਕੰਧਾਂ ਪਿੱਛੇ ਕੈਦ ਕਰ ਲਿਆ ਸੀ ਅਤੇ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਕੱਟੇ ਰਹੇ। ਅਖ਼ੀਰ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ। ਸਾਡੀ ਸਰਕਾਰ ਲੋਕਾਂ ਨੂੰ ਸਿੱਧੇ ਮਿਲਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਵਿੱਚ ਵਿਸ਼ਵਾਸ ਰੱਖਦੀ ਹੈ।”

ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਇੱਕ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦਾ ਹਾਂ ਅਤੇ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਕਿਰਤੀ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ। ਮੈਂ ਪੰਜਾਬ ਵਿੱਚ ਉਸਾਰੂ ਬਦਲਾਅ ਲਿਆਉਣ ਅਤੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਇੱਕੋ-ਇੱਕ ਉਦੇਸ਼ ਨਾਲ ਸਿਆਸਤ ਵਿੱਚ ਆਇਆ ਹਾਂ। ਲੋਕਾਂ ਦਾ ਪਿਆਰ ਅਤੇ ਅਸ਼ੀਰਵਾਦ ਮੇਰੀ ਸਭ ਤੋਂ ਵੱਡੀ ਤਾਕਤ ਹੈ। ਮੈਂ ਸਿਆਸਤ ਵਿੱਚ ਪੈਸਾ ਕਮਾਉਣ ਲਈ ਨਹੀਂ, ਸਗੋਂ ਪੰਜਾਬ ਨੂੰ ਬਦਲਣ ਲਈ ਆਇਆ ਹਾਂ। ਲੋਕਾਂ ਨੇ ਮੇਰੇ 'ਤੇ ਜੋ ਭਰੋਸਾ ਪ੍ਰਗਟਾਇਆ ਹੈ, ਮੈਂ ਉਸ ਨੂੰ ਕਦੇ ਨਹੀਂ ਤੋੜਾਂਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕੱਠ ਨੂੰ ਭਰੋਸਾ ਦਿਵਾਇਆ ਕਿ 'ਲੋਕ ਮਿਲਣੀ' ਪ੍ਰੋਗਰਾਮਾਂ ਦੌਰਾਨ ਲੋਕਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਨਿਬੇੜਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸ਼ਾਸਨ ਨੂੰ ਪਹੁੰਚਯੋਗ, ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣਾ ਹੈ, ਨਾਲ ਹੀ ਇਹ ਯਕੀਨੀ ਬਣਾਉਣਾ ਹੈ ਕਿ ਜਨਤਕ ਫੰਡਾਂ ਦੀ ਵਰਤੋਂ ਸਿਰਫ਼ ਲੋਕਾਂ ਦੇ ਫਾਇਦੇ ਲਈ ਹੀ ਕੀਤੀ ਜਾਵੇ।

Have something to say? Post your comment

 
 

ਪੰਜਾਬ

ਰਾਹੁਲ ਗਾਂਧੀ ਨਾਲ ਬਹਿਸ ਕਰਨ ਲਈ ਭਾਜਪਾ ਦਾ ਇੱਕ ਜ਼ਿਲ੍ਹਾ ਪ੍ਰਧਾਨ ਕਾਫ਼ੀ ਹੈ- ਨਿਤਿਨ ਨਵੀਨ ਨੇ ਦਿੱਤੀ ਚੁਣੌਤੀ 

ਪੰਜਾਬ ਚੋਣਾਂ 2027- ਬਸਪਾ ਨੇ 2022 ਵਿੱਚ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਆਪਣਾ ਖਾਤਾ ਖੋਲ੍ਹਿਆ

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਆਲ ਇੰਡੀਆ ਲਾਇਰਸ ਯੂਨੀਅਨ ਚੰਡੀਗੜ੍ਹ ਦੀ ਚੰਡੀਗੜ੍ਹ ਸਟੇਟ ਕਾਨਫਰੰਸ ਚੰਡੀਗੜ੍ਹ ਵਿਖੇ ਹੋਈ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ- ਚੀਮਾ

ਬੇਅਦਬੀ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਲੀ ਕਮੇਟੀ ਦੇ ਦੋ ਮੈਂਬਰਾਂ ’ਤੇ ਧਾਰਮਿਕ ਗਤੀਵਿਧੀਆਂ ’ਚ ਸ਼ਮੂਲੀਅਤ ’ਤੇ ਰੋਕ,  ਪੰਜ ਮੈਂਬਰ ਅਯੋਗ ਕਰਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਸਰਕਾਰ ਦੀ ਤਾਲਮੇਲ ਕਮੇਟੀ ਨਾਲ ਸਾਂਝੀ ਇਕੱਤਰਤਾ ਲਈ ਹਮੇਸ਼ਾ ਤਿਆਰ-ਮਾਹਰ ਕਮੇਟੀ

ਪੰਜਾਬ ਵਿੱਚ ਕਾਨੂੰਨ-ਵਿਵਸਥਾ ਖ਼ਤਮ, ‘ਆਪ’ ਸਰਕਾਰ ਨੇ ਬਣਾਇਆ ਜੰਗਲ ਰਾਜ- ਪਰਗਟ ਸਿੰਘ

ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 22 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ