BREAKING NEWS
• ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ • ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ • ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ • ਸਿੱਖਿਆ ਕ੍ਰਾਂਤੀ’ ਤਹਿਤ ਮਾਸਟਰ ਕਾਡਰ ਦੀ ਭਰਤੀ ਨਾਲ ਅਧਿਆਪਨ ਕਾਰਜਾਂ ਨੂੰ ਮਿਲੇਗਾ ਵੱਡਾ ਹੁਲਾਰਾ: ਹਰਜੋਤ ਸਿੰਘ ਬੈਂਸ

ਪੰਜਾਬ

ਪੰਜਾਬੀਆਂ ਦੇ ਭਰੋਸੇ ਨੂੰ ਸਮਰਪਿਤ ‘ਆਪ’ ਦਾ ਸਫ਼ਰ: ਧੁੰਨ

ਕੌਮੀ ਮਾਰਗ ਬਿਊਰੋ | November 23, 2026 12:12 PM

ਭਿੱਖੀਵਿੰਡ - ਖੇਮਕਰਨ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਦਾਰ ਸਵਰਨ ਸਿੰਘ ਧੁੰਨ ਨੇ ਪੰਜਾਬ ਵਾਸੀਆਂ ਨੂੰ 26 ਨਵੰਬਰ ਨੂੰ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਸਵੇਰੇ 11 ਵਜੇ ਹੋਣ ਵਾਲੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਉਨਾਂ ਦਸਿਆ ਕਿ ਇਸ ਮਹਾਂ ਰੈਲੀ ਵਿੱਚ ਸ਼ਾਮਲ ਲਈ ਆਮ‌ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ।
ਉਨਾਂ ਦਸਿਆ ਹੈ ਕਿ ਖੇਮ ਕਰਨ ਵਿਧਾਨ ਸਭਾ ਹਲਕੇ ਵਿਚੋਂ ਵੱਡੀ ਗਿਣਤੀ ਵਿੱਚ ਆਮ‌ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਮੈਂਬਰ ਇਸ ਮਹਾਂ ਰੈਲੀ ਵਿੱਚ ਸ਼ਾਮਲ ਹੋਣਗੇ, ਉਨ੍ਹਾਂ ਦਸਿਆ ਕਿ ਇਸ ਮਹਾਂ ਰੈਲੀ ਨੂੰ ਸਫ਼ਲ ਬਣਾਉਣ ਲਈ ਵੱਡੇ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਵਿਧਾਇਕ ਧੁੰਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਪੰਜਾਬ ਦਾ ਰਿਸ਼ਤਾ ਸਿਰਫ਼ ਸਿਆਸੀ ਸਾਂਝ ਤੱਕ ਸੀਮਤ ਨਹੀਂ, ਸਗੋਂ ਇਹ ਪੰਜਾਬੀਆਂ ਦੇ ਵਿਸ਼ਵਾਸ, ਸਮਰਥਨ ਅਤੇ ਲੋਕ-ਭਾਵਨਾਵਾਂ ਨਾਲ ਡੂੰਘਾਈ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਪਾਰਟੀ ਦੇ ਸਿਆਸੀ ਸਫ਼ਰ ਨੂੰ ਮਜ਼ਬੂਤੀ ਦੇਣ ਅਤੇ ਇਸ ਨੂੰ ਕੌਮੀ ਪੱਧਰ ’ਤੇ ਪਛਾਣ ਦਿਵਾਉਣ ਵਿੱਚ ਇਤਿਹਾਸਕ ਭੂਮਿਕਾ ਨਿਭਾਈ ਹੈ।*ਉਨ੍ਹਾਂ ਦਸਿਆ ਕਿ ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਚਾਰ ਸੀਟਾਂ ’ਤੇ ਜਿੱਤ ਦਿਵਾ ਕੇ ਲੋਕਾਂ ਨੇ ਆਮ‌ ਆਦਮੀ ਪਾਰਟੀ ਦੀ ਮਜ਼ਬੂਤ ਨੀਂਹ ਰੱਖੀ। ਸਾਲ 2017 ਵਿੱਚ 20 ਵਿਧਾਨ ਸਭਾ ਸੀਟਾਂ ਦੇ ਕੇ ਵਿਰੋਧੀ ਧਿਰ ਦੀ ਜ਼ਿੰਮੇਂਵਾਰੀ ਸੌਂਪੀ, ਜਦਕਿ 2022 ਦੀਆਂ ਚੋਣਾਂ ਵਿੱਚ 92 ਸੀਟਾਂ ਦਾ ਫ਼ਤਵਾ ਦੇ ਕੇ ਸੂਬੇ ਦੀ ਸੱਤਾ ਸੰਭਾਲਣ ਦਾ ਮੌਕਾ ਦਿੱਤਾ।

*ਉਨ੍ਹਾਂ ਕਿਹਾ ਕਿ ਪੰਜਾਬੀਆਂ ਵੱਲੋਂ ਪ੍ਰਗਟਾਏ ਇਸ ਭਰੋਸੇ ਅਤੇ ਉਨ੍ਹਾਂ ਦੀਆਂ ਆਸਾਂ-ਉਮੀਦਾਂ ’ਤੇ ਖਰਾ ਉਤਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਸਿੱਖਿਆ, ਸਿਹਤ, ਲੋਕ ਭਲਾਈ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਉਦੇਸ਼ ਆਮ ਨਾਗਰਿਕਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਅਤੇ ਸੂਬੇ ਦੇ ਵਿਕਾਸ ਨੂੰ ਨਵੀਂ ਗਤੀ ਪ੍ਰਦਾਨ ਕਰਨਾ ਹੈ।

ਸ. ਧੁੰਨ ਨੇ ਦੱਸਿਆ ਕਿ ਇਸ ਮਹਾਂ ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਮੌਕਾ ਪਾਰਟੀ ਦੇ ਹੁਣ ਤੱਕ ਦੇ ਸਫ਼ਰ, ਪੰਜਾਬ ਨਾਲ ਇਸ ਦੀ ਸਾਂਝ ਅਤੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਯਤਨਾਂ ਨੂੰ ਸਾਂਝਾ ਕਰਨ ਦਾ ਮੰਚ ਹੋਵੇਗਾ।

Have something to say? Post your comment

 
 

ਪੰਜਾਬ

ਸੋਨੀਆ ਗਾਂਧੀ ਦੇ ਇਟਲੀ ਸਥਿਤ ਬਚਪਨ ਦੇ ਘਰ ਨੂੰ ਅਜਾਇਬ ਘਰ ਵਿੱਚ ਬਦਲਿਆ ਜਾਵੇਗਾ- ਸਿੱਖ ਕਾਰੋਬਾਰੀ

ਰਾਹੁਲ ਗਾਂਧੀ ਨਾਲ ਬਹਿਸ ਕਰਨ ਲਈ ਭਾਜਪਾ ਦਾ ਇੱਕ ਜ਼ਿਲ੍ਹਾ ਪ੍ਰਧਾਨ ਕਾਫ਼ੀ ਹੈ- ਨਿਤਿਨ ਨਵੀਨ ਨੇ ਦਿੱਤੀ ਚੁਣੌਤੀ 

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਚੋਣਾਂ 2027- ਬਸਪਾ ਨੇ 2022 ਵਿੱਚ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਆਪਣਾ ਖਾਤਾ ਖੋਲ੍ਹਿਆ

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਆਲ ਇੰਡੀਆ ਲਾਇਰਸ ਯੂਨੀਅਨ ਚੰਡੀਗੜ੍ਹ ਦੀ ਚੰਡੀਗੜ੍ਹ ਸਟੇਟ ਕਾਨਫਰੰਸ ਚੰਡੀਗੜ੍ਹ ਵਿਖੇ ਹੋਈ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ- ਚੀਮਾ

ਬੇਅਦਬੀ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਲੀ ਕਮੇਟੀ ਦੇ ਦੋ ਮੈਂਬਰਾਂ ’ਤੇ ਧਾਰਮਿਕ ਗਤੀਵਿਧੀਆਂ ’ਚ ਸ਼ਮੂਲੀਅਤ ’ਤੇ ਰੋਕ,  ਪੰਜ ਮੈਂਬਰ ਅਯੋਗ ਕਰਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਸਰਕਾਰ ਦੀ ਤਾਲਮੇਲ ਕਮੇਟੀ ਨਾਲ ਸਾਂਝੀ ਇਕੱਤਰਤਾ ਲਈ ਹਮੇਸ਼ਾ ਤਿਆਰ-ਮਾਹਰ ਕਮੇਟੀ

ਪੰਜਾਬ ਵਿੱਚ ਕਾਨੂੰਨ-ਵਿਵਸਥਾ ਖ਼ਤਮ, ‘ਆਪ’ ਸਰਕਾਰ ਨੇ ਬਣਾਇਆ ਜੰਗਲ ਰਾਜ- ਪਰਗਟ ਸਿੰਘ