ਭਿੱਖੀਵਿੰਡ - ਖੇਮਕਰਨ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਦਾਰ ਸਵਰਨ ਸਿੰਘ ਧੁੰਨ ਨੇ ਪੰਜਾਬ ਵਾਸੀਆਂ ਨੂੰ 26 ਨਵੰਬਰ ਨੂੰ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਸਵੇਰੇ 11 ਵਜੇ ਹੋਣ ਵਾਲੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਉਨਾਂ ਦਸਿਆ ਕਿ ਇਸ ਮਹਾਂ ਰੈਲੀ ਵਿੱਚ ਸ਼ਾਮਲ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ।
ਉਨਾਂ ਦਸਿਆ ਹੈ ਕਿ ਖੇਮ ਕਰਨ ਵਿਧਾਨ ਸਭਾ ਹਲਕੇ ਵਿਚੋਂ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਮੈਂਬਰ ਇਸ ਮਹਾਂ ਰੈਲੀ ਵਿੱਚ ਸ਼ਾਮਲ ਹੋਣਗੇ, ਉਨ੍ਹਾਂ ਦਸਿਆ ਕਿ ਇਸ ਮਹਾਂ ਰੈਲੀ ਨੂੰ ਸਫ਼ਲ ਬਣਾਉਣ ਲਈ ਵੱਡੇ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਵਿਧਾਇਕ ਧੁੰਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਪੰਜਾਬ ਦਾ ਰਿਸ਼ਤਾ ਸਿਰਫ਼ ਸਿਆਸੀ ਸਾਂਝ ਤੱਕ ਸੀਮਤ ਨਹੀਂ, ਸਗੋਂ ਇਹ ਪੰਜਾਬੀਆਂ ਦੇ ਵਿਸ਼ਵਾਸ, ਸਮਰਥਨ ਅਤੇ ਲੋਕ-ਭਾਵਨਾਵਾਂ ਨਾਲ ਡੂੰਘਾਈ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਪਾਰਟੀ ਦੇ ਸਿਆਸੀ ਸਫ਼ਰ ਨੂੰ ਮਜ਼ਬੂਤੀ ਦੇਣ ਅਤੇ ਇਸ ਨੂੰ ਕੌਮੀ ਪੱਧਰ ’ਤੇ ਪਛਾਣ ਦਿਵਾਉਣ ਵਿੱਚ ਇਤਿਹਾਸਕ ਭੂਮਿਕਾ ਨਿਭਾਈ ਹੈ।*ਉਨ੍ਹਾਂ ਦਸਿਆ ਕਿ ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਚਾਰ ਸੀਟਾਂ ’ਤੇ ਜਿੱਤ ਦਿਵਾ ਕੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਮਜ਼ਬੂਤ ਨੀਂਹ ਰੱਖੀ। ਸਾਲ 2017 ਵਿੱਚ 20 ਵਿਧਾਨ ਸਭਾ ਸੀਟਾਂ ਦੇ ਕੇ ਵਿਰੋਧੀ ਧਿਰ ਦੀ ਜ਼ਿੰਮੇਂਵਾਰੀ ਸੌਂਪੀ, ਜਦਕਿ 2022 ਦੀਆਂ ਚੋਣਾਂ ਵਿੱਚ 92 ਸੀਟਾਂ ਦਾ ਫ਼ਤਵਾ ਦੇ ਕੇ ਸੂਬੇ ਦੀ ਸੱਤਾ ਸੰਭਾਲਣ ਦਾ ਮੌਕਾ ਦਿੱਤਾ।
*ਉਨ੍ਹਾਂ ਕਿਹਾ ਕਿ ਪੰਜਾਬੀਆਂ ਵੱਲੋਂ ਪ੍ਰਗਟਾਏ ਇਸ ਭਰੋਸੇ ਅਤੇ ਉਨ੍ਹਾਂ ਦੀਆਂ ਆਸਾਂ-ਉਮੀਦਾਂ ’ਤੇ ਖਰਾ ਉਤਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਸਿੱਖਿਆ, ਸਿਹਤ, ਲੋਕ ਭਲਾਈ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਉਦੇਸ਼ ਆਮ ਨਾਗਰਿਕਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਅਤੇ ਸੂਬੇ ਦੇ ਵਿਕਾਸ ਨੂੰ ਨਵੀਂ ਗਤੀ ਪ੍ਰਦਾਨ ਕਰਨਾ ਹੈ।
ਸ. ਧੁੰਨ ਨੇ ਦੱਸਿਆ ਕਿ ਇਸ ਮਹਾਂ ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਮੌਕਾ ਪਾਰਟੀ ਦੇ ਹੁਣ ਤੱਕ ਦੇ ਸਫ਼ਰ, ਪੰਜਾਬ ਨਾਲ ਇਸ ਦੀ ਸਾਂਝ ਅਤੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਯਤਨਾਂ ਨੂੰ ਸਾਂਝਾ ਕਰਨ ਦਾ ਮੰਚ ਹੋਵੇਗਾ।