BREAKING NEWS
• ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ • ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ • ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ • ਸਿੱਖਿਆ ਕ੍ਰਾਂਤੀ’ ਤਹਿਤ ਮਾਸਟਰ ਕਾਡਰ ਦੀ ਭਰਤੀ ਨਾਲ ਅਧਿਆਪਨ ਕਾਰਜਾਂ ਨੂੰ ਮਿਲੇਗਾ ਵੱਡਾ ਹੁਲਾਰਾ: ਹਰਜੋਤ ਸਿੰਘ ਬੈਂਸ

ਨੈਸ਼ਨਲ

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ: ਬੱਲ ਮਲਕੀਤ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 23, 2026 06:44 PM

ਨਵੀਂ ਦਿੱਲੀ - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਦੇ ਚੇਅਰਮੈਨ ਸਰਦਾਰ ਬੱਲ ਮਲਕੀਤ ਸਿੰਘ ਨੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਹਾਰਦਿਕ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਸਦੀਵੀ ਪ੍ਰੇਰਨਾ ਸਰੋਤ ਹਨ, ਜੋ ਮਨੁੱਖ ਨੂੰ ਸੱਚ, ਪਿਆਰ, ਸਮਾਨਤਾ, ਸੇਵਾ, ਨਿਮਰਤਾ ਅਤੇ ਆਪਸੀ ਭਾਈਚਾਰੇ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ਿਆ ਗਿਆ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦਾ ਸਰਵਵਿਆਪੀ ਸਿਧਾਂਤ ਅੱਜ ਵੀ ਸਮੁੱਚੀ ਦੁਨੀਆ ਲਈ ਬੇਹੱਦ ਪ੍ਰਸੰਗਿਕ ਹੈ। ਗੁਰੂ ਸਾਹਿਬ ਨੇ ਆਪਣੇ ਜੀਵਨ ਅਤੇ ਉਪਦੇਸ਼ਾਂ ਰਾਹੀਂ ਜਾਤ-ਪਾਤ, ਧਰਮ, ਵਰਗ, ਨਸਲ ਅਤੇ ਹਰ ਤਰ੍ਹਾਂ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਏਕਤਾ ਅਤੇ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ, ਅੰਧਵਿਸ਼ਵਾਸਾਂ ਅਤੇ ਅਸਮਾਨਤਾਵਾਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਹਰ ਮਨੁੱਖ ਨੂੰ ਸਤਿਕਾਰ ਅਤੇ ਬਰਾਬਰ ਹੱਕ ਦੇਣ ਦੀ ਪ੍ਰੇਰਨਾ ਦਿੱਤੀ। ਸਰਦਾਰ ਬੱਲ ਮਲਕੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ ਅਸਲ ਮਹੱਤਵ ਕੇਵਲ ਧਾਰਮਿਕ ਸਮਾਗਮਾਂ ਅਤੇ ਰਸਮਾਂ ਤੱਕ ਸੀਮਤ ਰਹਿਣ ਵਿੱਚ ਨਹੀਂ, ਸਗੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ, ਸੋਚ ਅਤੇ ਵਿਹਾਰ ਵਿੱਚ ਅਪਣਾਉਣ ਵਿੱਚ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਦੱਸੇ ਮਾਰਗ ’ਤੇ ਚੱਲਦਿਆਂ ਸਮਾਜ ਵਿੱਚ ਪਿਆਰ, ਸਦਭਾਵਨਾ, ਸੇਵਾ, ਸਾਂਝ ਅਤੇ ਏਕਤਾ ਨੂੰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਉਣ, ਤਾਂ ਜੋ ਗੁਰੂ ਸਾਹਿਬ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਵਿਸ਼ਵ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾ ਸਕੇ।

Have something to say? Post your comment

 
 

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਸੀਨੀਅਰ ਭਾਜਪਾ ਆਗੂ ਸਰਦਾਰ ਇਮਪ੍ਰੀਤ ਸਿੰਘ ਬਖ਼ਸ਼ੀ ਨੇ ਪੰਜਾਬੀ ਅਕੈਡਮੀ, ਦਿੱਲੀ ਦੇ ਉਪ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

12 ਸਾਲਾਂ ਵਿੱਚ ਚੰਡੀਗੜ੍ਹ ਦੀ ਹਾਲਤ ਵਿਗੜ ਗਈ -ਨਗਰ ਨਿਗਮ ਚੋਣਾਂ ਵਿੱਚ ਬਦਲਾਅ ਜ਼ਰੂਰੀ - ਮਨੀਸ਼ ਤਿਵਾੜੀ

ਦਿੱਲੀ ਬੇਅਦਬੀ ਮਾਮਲੇ ਪਿੱਛੇ ਬਾਦਲ ਦਲ ਦੀ ਭੂਮਿਕਾ ਹੋਣ ਦਾ ਖਦਸ਼ਾ: ਕਾਲਕਾ, ਕਾਹਲੋਂ

ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ

ਯੂਕੇ ਗੁਰਦੁਆਰਿਆਂ ਦੀ ਸਾਂਝੀ ਮੁਹਿੰਮ ਅੱਗੇ ਝੁਕੀ ਬ੍ਰਿਟਿਸ਼ ਸਰਕਾਰ, ਕਿਰਪਾਨ ਸਬੰਧੀ ਕਾਨੂੰਨ ਬਦਲਣ ਦੀਆਂ ਕੋਸ਼ਿਸ਼ਾਂ ਤੋਂ ਪਿੱਛੇ ਹਟਣ ਲਈ ਹੋਈ ਮਜਬੂਰ

ਪੰਨੂ ਸਾਜ਼ਿਸ਼ ਮਾਮਲੇ ’ਚ ਨਿਖਿਲ ਗੁਪਤਾ ਨੂੰ 19 ਸਾਲ 7 ਮਹੀਨੇ ਦੀ ਕੈਦ, ਡੋਵਾਲ-ਗੋਇਲ ਨੂੰ ਸੰਮਨ 

ਗੁਰਦੁਆਰਾ ਤਿਲਕ ਨਗਰ ਵਿੱਚ ਬੇਅਦਬੀ ਦਾ ਮਾਮਲਾ ਗਰਮਾਇਆ- ਸੌਰਭ ਭਾਰਦਵਾਜ ਨੇ ਦਿੱਲੀ ਸਰਕਾਰ ਨੂੰ ਘੇਰਿਆ

ਦਿੱਲੀ ਦੇ ਇੰਟਰਨੈਸ਼ਨਲ ਟਰੇਡ ਫੇਅਰ 2026 ਵਿਖੇ ਪੰਜਾਬ ਪੈਵਿਲੀਅਨ ਵਿਰਾਸਤ ਅਤੇ ਨਵੀਨਤਾ ਦਾ ਸ਼ਾਨਦਾਰ ਸੁਮੇਲ