BREAKING NEWS
• ਮੁਲਾਜ਼ਮਾਂ ਦੀਆਂ ਜ਼ਿਆਦਾਤਰ ਵਿਚਾਰ ਅਧੀਨ ਜਾਇਜ਼ ਮੰਗਾਂ ਅੰਤਿਮ ਪੜਾਅ ’ਤੇ: ਹਰਪਾਲ ਸਿੰਘ ਚੀਮਾ • ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ • ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ • ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ

ਨੈਸ਼ਨਲ

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 23, 2026 06:47 PM

ਨਵੀਂ ਦਿੱਲੀ- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਗੁਰੂ ਕਾ ਬਾਗ ਤੋਂ ਆਰੰਭ ਹੋ ਕੇ ਤਖ਼ਤ ਪਟਨਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇੱਥੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਲ ਪੰਜ ਪਿਆਰੇ ਸਾਹਿਬਾਨ ਅਤੇ ਸੰਗਤਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਉਪਰੰਤ ਭਾਈ ਨਿਸ਼ਾਨ ਸਿੰਘ ਜੀ ਧੁਬਾਲ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਬਾਅਦ ਤਖ਼ਤ ਸਾਹਿਬ ਦੇ ਹਜ਼ੂਰੀ ਕਥਾਵਾਚਕ ਗਿਆਨੀ ਦਲਜੀਤ ਸਿੰਘ ਜੀ ਵੱਲੋਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਕਥਾ ਕੀਤੀ ਗਈ। ਉਪਰੰਤ ਭਾਈ ਗੁਰਦੀਪ ਸਿੰਘ ਜੀ, ਰਾਗੀ ਜਥਾ ਜਮਸ਼ੇਦਪੁਰ, ਭਾਈ ਹਰਮੀਤ ਸਿੰਘ ਜੀ, ਰਾਗੀ ਜਥਾ ਜਮਸ਼ੇਦਪੁਰ ਅਤੇ ਭਾਈ ਗੁਰਮੇਲ ਸਿੰਘ ਜੀ ਬਰਨਾਲਾ, ਰਾਗੀ ਜਥਾ ਲੁਧਿਆਣਾ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਤੋਂ ਬਾਅਦ ਜਥੇਦਾਰ ਸਿੰਘ ਸਾਹਿਬ ਭਾਈ ਬਲਦੇਵ ਸਿੰਘ ਜੀ ਅਤੇ ਐਡੀਸ਼ਨਲ ਹੈੱਡ ਗ੍ਰੰਥੀ ਵੱਲੋਂ ਅਰਦਾਸ ਕੀਤੀ ਗਈ। ਸਟੇਜ ਸਕੱਤਰ ਦੀ ਸੇਵਾ ਗਿਆਨੀ ਗਗਨਦੀਪ ਸਿੰਘ ਜੀ, ਹਜ਼ੂਰੀ ਕਥਾਵਾਚਕ ਵੱਲੋਂ ਨਿਭਾਈ ਗਈ। ਦੀਵਾਨ ਵਿੱਚ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਇੰਦਰਜੀਤ ਸਿੰਘ, ਸਕੱਤਰ ਸਰਦਾਰ ਹਰਬੰਸ ਸਿੰਘ, ਮੀਤ ਪ੍ਰਧਾਨ ਸਰਦਾਰ ਗੁਰਵਿੰਦਰ ਸਿੰਘ, ਮੈਂਬਰ ਸਰਦਾਰ ਮਹਿੰਦਰਪਾਲ ਸਿੰਘ ਢਿੱਲੋਂ ਅਤੇ ਸਰਦਾਰ ਹਰਪਾਲ ਸਿੰਘ ਜੋਹਲ ਨੇ ਹਾਜ਼ਰੀ ਭਰ ਕੇ ਸੰਗਤਾਂ ਦੇ ਦਰਸ਼ਨ ਕੀਤੇ। ਸਰਦਾਰ ਜਗਜੋਤ ਸਿੰਘ ਸੋਹੀ ਅਤੇ ਸਰਦਾਰ ਇੰਦਰਜੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੰਸਾਰਕ ਹਨੇਰੇ ਵਿੱਚ ਘਿਰੀ ਮਨੁੱਖਤਾ ਨੂੰ ਸੱਚ ਦਾ ਮਾਰਗ ਵਿਖਾਇਆ। ਉਨ੍ਹਾਂ ਕਿਹਾ ਕਿ ਜਿਸ ਸਮੇਂ ਸੰਸਾਰ ਵਿੱਚ ਕਰਮਕਾਂਡਾਂ ਦਾ ਬਹੁਤ ਜ਼ਿਆਦਾ ਬੋਲਬਾਲਾ ਸੀ, ਉਸ ਸਮੇਂ ਗੁਰੂ ਸਾਹਿਬ ਨੇ ਇਨ੍ਹਾਂ ਪਾਖੰਡਾਂ ਅਤੇ ਆਡੰਬਰਾਂ ਦਾ ਖੰਡਨ ਕਰਦਿਆਂ ਸਮੁੱਚੀ ਦੁਨੀਆ ਨੂੰ ਇਹ ਸੰਦੇਸ਼ ਦਿੱਤਾ ਕਿ ਸਾਰਾ ਸੰਸਾਰ ਇੱਕੋ ਜੋਤ ਨਾਲ ਜੁੜਿਆ ਹੋਇਆ ਹੈ ਅਤੇ ਇੱਕੋ ਨੂਰ ਤੋਂ ਸਮੁੱਚੀ ਸ੍ਰਿਸ਼ਟੀ ਦੀ ਉਤਪਤੀ ਹੋਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਜਿੱਥੇ ਉਸ ਸਮੇਂ ਦੇ ਜ਼ਾਲਮ ਸ਼ਾਸਕ ਬਾਬਰ ਦੀ ਨਿੰਦਾ ਕੀਤੀ, ਉੱਥੇ ਹੀ ਔਰਤਾਂ ਦੇ ਸਤਿਕਾਰ ਅਤੇ ਬਰਾਬਰੀ ਦਾ ਸੰਦੇਸ਼ ਵੀ ਸਮੁੱਚੀ ਦੁਨੀਆ ਸਾਹਮਣੇ ਰੱਖਿਆ। ਗੁਰੂ ਸਾਹਿਬ ਨੇ ਸਪੱਸ਼ਟ ਕੀਤਾ ਕਿ ਜਿਸ ਇਸਤਰੀ ਨੇ ਰਾਜਿਆਂ ਅਤੇ ਸ਼ਾਸਕਾਂ ਨੂੰ ਜਨਮ ਦਿੱਤਾ ਹੈ, ਉਸ ਨੂੰ ਮੰਦਾ ਕਿਵੇਂ ਆਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਡਾ ਮਾਰਗਦਰਸ਼ਨ ਕਰ ਰਹੀਆਂ ਹਨ ਅਤੇ ਸਮੁੱਚੀ ਮਨੁੱਖਤਾ ਉਨ੍ਹਾਂ ਵੱਲੋਂ ਵਿਖਾਏ ਮਾਰਗ 'ਤੇ ਚੱਲ ਕੇ ਆਪਣੇ ਜੀਵਨ ਨੂੰ ਸਫਲ ਬਣਾ ਰਹੀ ਹੈ।

Have something to say? Post your comment

 
 

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਸੀਨੀਅਰ ਭਾਜਪਾ ਆਗੂ ਸਰਦਾਰ ਇਮਪ੍ਰੀਤ ਸਿੰਘ ਬਖ਼ਸ਼ੀ ਨੇ ਪੰਜਾਬੀ ਅਕੈਡਮੀ, ਦਿੱਲੀ ਦੇ ਉਪ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ: ਬੱਲ ਮਲਕੀਤ ਸਿੰਘ

12 ਸਾਲਾਂ ਵਿੱਚ ਚੰਡੀਗੜ੍ਹ ਦੀ ਹਾਲਤ ਵਿਗੜ ਗਈ -ਨਗਰ ਨਿਗਮ ਚੋਣਾਂ ਵਿੱਚ ਬਦਲਾਅ ਜ਼ਰੂਰੀ - ਮਨੀਸ਼ ਤਿਵਾੜੀ

ਦਿੱਲੀ ਬੇਅਦਬੀ ਮਾਮਲੇ ਪਿੱਛੇ ਬਾਦਲ ਦਲ ਦੀ ਭੂਮਿਕਾ ਹੋਣ ਦਾ ਖਦਸ਼ਾ: ਕਾਲਕਾ, ਕਾਹਲੋਂ

ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ

ਯੂਕੇ ਗੁਰਦੁਆਰਿਆਂ ਦੀ ਸਾਂਝੀ ਮੁਹਿੰਮ ਅੱਗੇ ਝੁਕੀ ਬ੍ਰਿਟਿਸ਼ ਸਰਕਾਰ, ਕਿਰਪਾਨ ਸਬੰਧੀ ਕਾਨੂੰਨ ਬਦਲਣ ਦੀਆਂ ਕੋਸ਼ਿਸ਼ਾਂ ਤੋਂ ਪਿੱਛੇ ਹਟਣ ਲਈ ਹੋਈ ਮਜਬੂਰ

ਪੰਨੂ ਸਾਜ਼ਿਸ਼ ਮਾਮਲੇ ’ਚ ਨਿਖਿਲ ਗੁਪਤਾ ਨੂੰ 19 ਸਾਲ 7 ਮਹੀਨੇ ਦੀ ਕੈਦ, ਡੋਵਾਲ-ਗੋਇਲ ਨੂੰ ਸੰਮਨ 

ਗੁਰਦੁਆਰਾ ਤਿਲਕ ਨਗਰ ਵਿੱਚ ਬੇਅਦਬੀ ਦਾ ਮਾਮਲਾ ਗਰਮਾਇਆ- ਸੌਰਭ ਭਾਰਦਵਾਜ ਨੇ ਦਿੱਲੀ ਸਰਕਾਰ ਨੂੰ ਘੇਰਿਆ

ਦਿੱਲੀ ਦੇ ਇੰਟਰਨੈਸ਼ਨਲ ਟਰੇਡ ਫੇਅਰ 2026 ਵਿਖੇ ਪੰਜਾਬ ਪੈਵਿਲੀਅਨ ਵਿਰਾਸਤ ਅਤੇ ਨਵੀਨਤਾ ਦਾ ਸ਼ਾਨਦਾਰ ਸੁਮੇਲ