ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਜਿੰਨ੍ਹਾਂ ਅਫ਼ਸਰਾਂ ਨੂੰ ਈਡੀ ਵੱਲੋਂ ਭ੍ਰਿਸ਼ਟਾਚਾਰ ਨਾਲ ਜੁੜੇ ਕੇਸਾਂ ਵਿਚ ਤਲਬ ਕੀਤਾ ਗਿਆ ਹੈ, ਉਨ੍ਹਾਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਦੀ ਪ੍ਰਕ੍ਰਿਆ ਤੋਂ ਲਾਂਭੇ ਕੀਤਾ ਜਾਵੇ। ਸੁਨੀਲ ਜਾਖੜ ਨੇ ਅਜਿਹੇ ਅਫ਼ਸਰਾਂ ਨੂੰ ਤੁਰੰਤ ਪਬਲਿੰਗ ਡਿਲਿੰਗ ਵਾਲੀਆਂ ਪੋਸਟਿੰਗਾਂ ਤੋਂ ਵੀ ਹਟਾਇਆ ਜਾਣਾ ਚਾਹੀਦਾ ਹੈ।ਉਨ੍ਹਾਂ ਨੇ ਕੇਂਦਰੀ ਏਂਜਸੀਆਂ ਨੂੰ ਅਜਿਹੇ ਲੋਕਾਂ ਦੀ ਨਸ਼ਾ ਮਾਫੀਆਂ ਨਾਲ ਸਬੰਧਾਂ ਦੀ ਜਾਂਚ ਦੀ ਮੰਗ ਵੀ ਕੀਤੀ ਹੈ।
ਉਨ੍ਹਾਂ ਨੇ ਇਸ ਸਬੰਧੀ ਸਾਂਝੇ ਕੀਤੇ ਇਕ ਸੋਸ਼ਲ ਮੀਡੀਆ ਸੁਨੇਹੇ ਵਿਚ ਲਿਖਿਆ ਹੈ ਕਿ, ਈਡੀ ਵੱਲੋਂ ਪੰਜਾਬ ਦੇ ਵੱਡੇ ਅਫ਼ਸਰਾਂ ਨੂੰ ਸੱਦੇ ਤੋਂ ਬਾਅਦ ਇਹ ਭੇਦ ਉਜਾਗਰ ਹੋ ਗਿਆ ਹੈ ਕਿ ਭਗਵੰਤ ਮਾਨ ਸਰਕਾਰ ਦੇ ਰਾਜ ਵਿਚ ਕੀ ਚੱਲ ਰਿਹਾ ਹੈ ਅਤੇ ਸਿਸਟਮ ਕਿਸ ਕਦਰ ਭ੍ਰਿਸ਼ਟ ਕੀਤਾ ਜਾ ਚੁੱਕਾ ਹੈ।
ਕੇਂਦਰੀ ਏਂਜਸੀ ਨੂੰ ਅਜਿਹੇ ਅਫ਼ਸਰਾਂ ਦੇ ਨਸ਼ੇ ਨਾਲ ਸਬੰਧਾਂ ਦੀ ਵੀ ਜਾਂਚ ਕਰਨੀ ਚਾਹੀਦੀ ਹੈ ਕਿਉਂਕਿ ਭ੍ਰਿਸ਼ਨ ਵਿਅਕਤੀ ਕਿਸੇ ਵੀ ਹੱਦ ਤੱਕ ਡਿੱਗ ਸਕਦਾ ਹੈ। ਇਸੇ ਤਰਾਂ ਚੋਣ ਕਮਿਸ਼ਨ ਨੂੰ ਵੀ ਅਪੀਲ ਹੈ ਕਿ ਉਹ ਇਹ ਯਕੀਨੀ ਬਣਾਏ ਕਿ ਇਸ ਤਰਾਂ ਦੇ ਦਾਗੀ ਅਫ਼ਸਰ ਕਿਸੇ ਵੀ ਤਰੀਕੇ ਨਾਲ ਚੋਣ ਪ੍ਰਕ੍ਰਿਆ ਦਾ ਹਿੱਸਾ ਨਾ ਬਣਨ।
ਸਰਕਾਰ ਨੂੰ ਵੀ ਚਾਹੀਦਾ ਹੈ ਕਿ ਜਿੰਨ੍ਹਾਂ ਅਫ਼ਸਰਾਂ ਦੇ ਨਾਂਅ ਆਏ ਹਨ ਉਨ੍ਹਾਂ ਨੂੰ ਤੁਰੰਤ ਪਬਲਿਕ ਡਿਲਿੰਗ ਵਾਲੀਆਂ ਸੀਟਾਂ ਤੋਂ ਹਟਾਇਆ ਜਾਵੇ।