BREAKING NEWS
• ਮੁਲਾਜ਼ਮਾਂ ਦੀਆਂ ਜ਼ਿਆਦਾਤਰ ਵਿਚਾਰ ਅਧੀਨ ਜਾਇਜ਼ ਮੰਗਾਂ ਅੰਤਿਮ ਪੜਾਅ ’ਤੇ: ਹਰਪਾਲ ਸਿੰਘ ਚੀਮਾ • ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ • ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ • ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ

ਪੰਜਾਬ

‘ਆਪ’ ਨੇ ਪੰਜਾਬ ਨੂੰ ਪੁਲਿਸ ਰਾਜ ਅਤੇ ਜੰਗਲ ਰਾਜ ਵਿੱਚ ਬਦਲਿਆ, ਭਾਜਪਾ ਦੀ ਨਫ਼ਰਤ ਦੀ ਰਾਜਨੀਤੀ ਵੀ ਪੰਜਾਬ ਲਈ ਘਾਤਕ: ਪਰਗਟ ਸਿੰਘ

ਕੌਮੀ ਮਾਰਗ ਬਿਊਰੋ | November 23, 2026 06:57 PM

ਜਲੰਧਰ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਦੋਆਬੇ ਦੇ ਐਨਆਰਆਈ ਭਰਾਵਾਂ ਨੂੰ ਪੰਜਾਬ ਨੂੰ ਬਚਾਉਣ ਦੀ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਘੱਟੋ-ਘੱਟ ਇੱਕ ਮਹੀਨਾ ਪੰਜਾਬ ਲਈ ਕੱਢਣ ਅਤੇ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਕਾਂਗਰਸੀ ਵਿਧਾਇਕਾਂ ਨੂੰ ਜਿਤਾ ਕੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਬੇਹੱਦ ਮੁਸ਼ਕਲ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ ਸੂਬੇ ਨੂੰ ਮੌਜੂਦਾ ਹਾਲਾਤ ਵਿੱਚੋਂ ਬਾਹਰ ਕੱਢਣ ਲਈ ਸਾਰੇ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਅੱਗੇ ਆਉਣਾ ਪਵੇਗਾ। ਉਨ੍ਹਾਂ ਇਹ ਅਪੀਲ ਵਿਧਾਨ ਸਭਾ ਹਲਕਾ ਆਦਮਪੁਰ ਦੇ ਪਿੰਡ ਭੱਟੀਆਂ ਵਿਖੇ ਕਰਵਾਈ ਗਈ ਜਨ ਸਭਾ ਨੂੰ ਸੰਬੋਧਨ ਕਰਦਿਆਂ ਕੀਤੀ।

ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਨਸ਼ਿਆਂ, ਗੈਂਗਸਟਰਵਾਦ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਸੂਬੇ ਵਿੱਚ ਹਾਲਾਤ ਅਜਿਹੇ ਬਣ ਗਏ ਹਨ ਕਿ ਲੋਕ ਆਪਣੇ ਘਰਾਂ, ਗਲੀਆਂ, ਮੁਹੱਲਿਆਂ ਅਤੇ ਪਿੰਡਾਂ ਵਿੱਚ ਵੀ ਖੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਸਰਕਾਰ ਨੇ ਪੰਜਾਬ ਨੂੰ ਪੁਲਿਸ ਰਾਜ ਵਿੱਚ ਬਦਲ ਦਿੱਤਾ ਹੈ ਅਤੇ ਸਮਾਜਿਕ ਭਾਈਚਾਰੇ ਨੂੰ ਕਮਜ਼ੋਰ ਕਰਨ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਨਫ਼ਰਤ ਫੈਲਾਉਣ ਦੀ ਰਾਜਨੀਤੀ ਕਰ ਰਹੀ ਹੈ, ਜਦਕਿ ਦੂਜੇ ਪਾਸੇ ਬਦਲਾਅ ਦੇ ਨਾਂ ’ਤੇ ਚੁਣੇ ਗਏ ਪੰਜਾਬੀ ਵਿਧਾਇਕ ਵੀ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਨਹੀਂ ਉਤਰੇ। ਉਨ੍ਹਾਂ ਪੰਜਾਬ ਦੇ ਹਿੱਤ ਦਿੱਲੀ ਵਾਲਿਆਂ ਦੇ ਹੱਥਾਂ ਵਿੱਚ ਸੌਂਪ ਦਿੱਤੇ ਹਨ।

ਪਰਗਟ ਸਿੰਘ ਨੇ ਕਿਹਾ ਕਿ ਦੋਆਬੇ ਦੇ ਲੋਕਾਂ ਨੇ ਕਾਫ਼ੀ ਹੱਦ ਤੱਕ ਪੰਜਾਬ ਦੇ ਹਿੱਤਾਂ ਦੀ ਰੱਖਿਆ ਕੀਤੀ, ਪਰ ਮਾਲਵੇ ਵਿੱਚ ਬਦਲਾਅ ਦੇ ਨਾਂ ’ਤੇ ਅਜਿਹਾ ਸਿਆਸੀ ਤਜਰਬਾ ਕੀਤਾ ਗਿਆ, ਜਿਸ ਦਾ ਖਮਿਆਜ਼ਾ ਅੱਜ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਹਾਲਾਤ ਇਹ ਹਨ ਕਿ ਲੋਕਾਂ ’ਤੇ 20-20 ਪੁਲਿਸ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਹੁਣ ਜੋਸ਼ ਦੇ ਨਾਲ ਹੋਸ਼ ਅਤੇ ਏਕਤਾ ਦੀ ਵੀ ਲੋੜ ਹੈ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਵਿੱਚ ਭਾਜਪਾ ਸੱਤਾ ਵਿੱਚ ਆਉਂਦੀ ਹੈ ਜਾਂ ਆਮ ਆਦਮੀ ਪਾਰਟੀ ਮੁੜ ਸਰਕਾਰ ਬਣਾਉਣ ਵਿੱਚ ਕਾਮਯਾਬ ਹੁੰਦੀ ਹੈ ਤਾਂ ਸੂਬੇ ਨੂੰ ਮੌਜੂਦਾ ਨੁਕਸਾਨ ਨਾਲੋਂ ਵੀ ਦੁੱਗਣਾ ਨੁਕਸਾਨ ਉਠਾਉਣਾ ਪੈ ਸਕਦਾ ਹੈ, ਜਿਸ ਦੀ ਭਰਪਾਈ ਕਰਨੀ ਮੁਸ਼ਕਲ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿੱਖ, ਆਪਸੀ ਭਾਈਚਾਰੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਰੱਖਣ ਲਈ ਲੋਕਾਂ ਨੂੰ ਸੋਚ-ਸਮਝ ਕੇ ਫੈਸਲਾ ਲੈਣਾ ਹੋਵੇਗਾ।

ਐਨਆਰਆਈ ਭਾਈਚਾਰੇ ਨੂੰ ਵਿਸ਼ੇਸ਼ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸਾਲ ਵਿੱਚ ਘੱਟੋ-ਘੱਟ ਇੱਕ ਮਹੀਨਾ ਪੰਜਾਬ ਲਈ ਕੱਢਣ। ਆਪਣੇ ਪਿੰਡ, ਜ਼ਿਲ੍ਹੇ ਅਤੇ ਵਿਧਾਨ ਸਭਾ ਹਲਕੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਪੰਜਾਬ ਦੇ ਹਿੱਤ ਵਿੱਚ ਸਹੀ ਸਿਆਸੀ ਫੈਸਲਾ ਲੈਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਚੋਣ ਜਿੱਤਣ ਦੀ ਲੜਾਈ ਨਹੀਂ, ਸਗੋਂ ਪੰਜਾਬ ਦੀ ਪਛਾਣ, ਭਾਈਚਾਰੇ ਅਤੇ ਭਵਿੱਖ ਨੂੰ ਬਚਾਉਣ ਦੀ ਲੜਾਈ ਹੈ।

ਇਸ ਮੌਕੇ ਸਰਦਾਰ ਪਰਗਟ ਸਿੰਘ ਨੇ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੂੰ ਮੁੜ ਜਿਤਾਉਣ ਅਤੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਦਿਹਾਤੀ ਕਾਂਗਰਸ ਪ੍ਰਧਾਨ ਅਤੇ ਵਿਧਾਇਕ ਹਰਦੇਵ ਸਿੰਘ ਲਾਡੀ ਵੀ ਮੌਜੂਦ ਸਨ।

Have something to say? Post your comment

 
 

ਪੰਜਾਬ

ਨਗਰ ਨਿਗਮ ਚੋਣਾਂ: ਮੰਤਰੀ ਅਤੇ ਅਧਿਕਾਰੀਆਂ ਨੂੰ ਧਮਕੀਆਂ ਦੇਣ ਦੇ ਦੋਸ਼ ਵਿੱਚ ਪਟਿਆਲਾ ਵਿੱਚ ਐਫਆਈਆਰ ਦਰਜ

ਪੰਜਾਬ ਚੋਣਾਂ 2027: ਕਾਂਗਰਸ ਨੇ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਕੀਤੀ ਰੱਦ -ਤੁਰੰਤ ਪ੍ਰਭਾਵ ਨਾਲ ਪਾਰਟੀ ਵਿੱਚ ਬਹਾਲ

ਮੋਹਾਲੀ ਵਿੱਚ ਦਿਨ-ਦਿਹਾੜੇ ਗੋਲੀਆਂ ਦੀ ਗੂੰਜ, ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ’ਤੇ ਕੁਲਜੀਤ ਸਿੰਘ ਬੇਦੀ ਨੇ ਜਤਾਈ ਚਿੰਤਾ

ਡਾ. ਅਨੂਪ ਸਿੰਘ ਬਟਾਲਾ ਤੇ ਸ. ਸੁੱਚਾ ਸਿੰਘ ਰੰਧਾਵਾ ਦੀਆਂ ਚਾਰ ਸੱਜਰੀਆਂ ਕਿਤਾਬਾਂ ਲੁਧਿਆਣਾ ਵਿੱਚ ਪ੍ਰੋ. ਗੁਰਭਜਨ ਸਿੰਘ ਗਿੱਲ ਵੱਲੋਂ ਪਾਠਕ ਅਰਪਣ

ਮੁਲਾਜ਼ਮਾਂ ਦੀਆਂ ਜ਼ਿਆਦਾਤਰ ਵਿਚਾਰ ਅਧੀਨ ਜਾਇਜ਼ ਮੰਗਾਂ ਅੰਤਿਮ ਪੜਾਅ ’ਤੇ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੱਤੀ

ਅਕਾਲੀ ਦਲ ਦੀ ਸਰਕਾਰ ਪੰਜਾਬ ਨੂੰ ਗੈਂਗਸਟਰਵਾਦ ਤੋਂ ਮੁਕਤ ਕਰਵਾਏਗੀ: ਸੁਖਬੀਰ ਸਿੰਘ ਬਾਦਲ

ਦਾਗੀ ਅਫ਼ਸਰਾਂ ਨੂੰ ਚੋਣ ਪ੍ਰਕ੍ਰਿਆ ਤੋਂ ਲਾਂਭੇ ਕੀਤਾ ਜਾਵੇ, ਸੁਨੀਲ ਜਾਖੜ ਦੀ ਚੋਣ ਕਮਿਸ਼ਨ ਨੂੰ ਅਪੀਲ

ਪੰਜਾਬੀਆਂ ਦੇ ਭਰੋਸੇ ਨੂੰ ਸਮਰਪਿਤ ‘ਆਪ’ ਦਾ ਸਫ਼ਰ: ਧੁੰਨ