BREAKING NEWS
• ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ • ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ • ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ • ਸਿੱਖਿਆ ਕ੍ਰਾਂਤੀ’ ਤਹਿਤ ਮਾਸਟਰ ਕਾਡਰ ਦੀ ਭਰਤੀ ਨਾਲ ਅਧਿਆਪਨ ਕਾਰਜਾਂ ਨੂੰ ਮਿਲੇਗਾ ਵੱਡਾ ਹੁਲਾਰਾ: ਹਰਜੋਤ ਸਿੰਘ ਬੈਂਸ

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 23, 2026 07:00 PM

 ਨਵੀਂ ਦਿੱਲੀ-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਅਰਦਾਸ ਉਪਰੰਤ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤੇ। ਨਗਰ ਕੀਰਤਨ ਦੇ ਰਸਤੇ ਵਿੱਚ ਸੰਗਤਾਂ ਵੱਲੋਂ ਥਾਂ-ਥਾਂ ਸਵਾਗਤ ਕੀਤਾ ਗਿਆ ਅਤੇ ਲੰਗਰਾਂ ਦੇ ਪ੍ਰਬੰਧ ਕੀਤੇ ਗਏ। ਫੁੱਲਾਂ ਦੀ ਵਰਖਾ ਕਰਕੇ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ। ਨਗਰ ਕੀਰਤਨ ਵਿੱਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਦੇ ਜੱਥਿਆਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਗੁਰੂ ਕੀਆਂ ਲਾਡੀਆਂ ਫੌਜਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਨਿਹੰਗ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਵੀ ਵਿਖਾਏ ਗਏ। ਸੰਗਤਾਂ ਦੀ ਵੱਡੀ ਹਾਜ਼ਰੀ ਅਤੇ ਸ਼ਰਧਾ ਕਾਰਨ ਨਗਰ ਕੀਰਤਨ ਨਿਰਧਾਰਿਤ ਸਮੇਂ ਤੋਂ ਦੇਰੀ ਨਾਲ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਪਹੁੰਚਿਆ। ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੁਨੀਆਵੀ ਹਨੇਰੇ ਵਿੱਚ ਘਿਰੀ ਮਨੁੱਖਤਾ ਨੂੰ ਸੱਚ, ਬਰਾਬਰੀ ਅਤੇ ਸਾਂਝੀਵਾਲਤਾ ਦਾ ਮਾਰਗ ਵਿਖਾਇਆ। ਗੁਰੂ ਸਾਹਿਬ ਨੇ ਕਰਮਕਾਂਡਾਂ ਅਤੇ ਸਮਾਜਿਕ ਵੰਡਾਂ ਦਾ ਖੰਡਨ ਕਰਦਿਆਂ ਸਮੁੱਚੀ ਮਨੁੱਖਤਾ ਨੂੰ ਇੱਕੋ ਜੋਤ ਅਤੇ ਇੱਕੋ ਨੂਰ ਤੋਂ ਪੈਦਾ ਹੋਇਆ ਦੱਸਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਜ਼ਾਬਰ ਸ਼ਾਸਕ ਬਾਬਰ ਦੇ ਜ਼ੁਲਮਾਂ ਦੀ ਨਿੰਦਾ ਕਰਕੇ ਹੱਕ ਅਤੇ ਸੱਚ ਦੀ ਆਵਾਜ਼ ਬੁਲੰਦ ਕੀਤੀ ਅਤੇ ਔਰਤਾਂ ਨੂੰ ਸਤਿਕਾਰ ਦੇਣ ਦਾ ਸੰਦੇਸ਼ ਵੀ ਸਮੁੱਚੀ ਦੁਨੀਆ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਦਾ ਮਾਰਗ ਦਰਸ਼ਨ ਕਰ ਰਹੀਆਂ ਹਨ ਅਤੇ ਇਨ੍ਹਾਂ ’ਤੇ ਚੱਲ ਕੇ ਹੀ ਸਮਾਜ ਵਿੱਚ ਸੱਚ, ਪਿਆਰ, ਬਰਾਬਰੀ ਅਤੇ ਭਾਈਚਾਰੇ ਦੀ ਭਾਵਨਾ ਮਜ਼ਬੂਤ ਕੀਤੀ ਜਾ ਸਕਦੀ ਹੈ।

Have something to say? Post your comment

 
 

ਨੈਸ਼ਨਲ

ਸੀਨੀਅਰ ਭਾਜਪਾ ਆਗੂ ਸਰਦਾਰ ਇਮਪ੍ਰੀਤ ਸਿੰਘ ਬਖ਼ਸ਼ੀ ਨੇ ਪੰਜਾਬੀ ਅਕੈਡਮੀ, ਦਿੱਲੀ ਦੇ ਉਪ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ: ਬੱਲ ਮਲਕੀਤ ਸਿੰਘ

12 ਸਾਲਾਂ ਵਿੱਚ ਚੰਡੀਗੜ੍ਹ ਦੀ ਹਾਲਤ ਵਿਗੜ ਗਈ -ਨਗਰ ਨਿਗਮ ਚੋਣਾਂ ਵਿੱਚ ਬਦਲਾਅ ਜ਼ਰੂਰੀ - ਮਨੀਸ਼ ਤਿਵਾੜੀ

ਦਿੱਲੀ ਬੇਅਦਬੀ ਮਾਮਲੇ ਪਿੱਛੇ ਬਾਦਲ ਦਲ ਦੀ ਭੂਮਿਕਾ ਹੋਣ ਦਾ ਖਦਸ਼ਾ: ਕਾਲਕਾ, ਕਾਹਲੋਂ

ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ

ਯੂਕੇ ਗੁਰਦੁਆਰਿਆਂ ਦੀ ਸਾਂਝੀ ਮੁਹਿੰਮ ਅੱਗੇ ਝੁਕੀ ਬ੍ਰਿਟਿਸ਼ ਸਰਕਾਰ, ਕਿਰਪਾਨ ਸਬੰਧੀ ਕਾਨੂੰਨ ਬਦਲਣ ਦੀਆਂ ਕੋਸ਼ਿਸ਼ਾਂ ਤੋਂ ਪਿੱਛੇ ਹਟਣ ਲਈ ਹੋਈ ਮਜਬੂਰ

ਪੰਨੂ ਸਾਜ਼ਿਸ਼ ਮਾਮਲੇ ’ਚ ਨਿਖਿਲ ਗੁਪਤਾ ਨੂੰ 19 ਸਾਲ 7 ਮਹੀਨੇ ਦੀ ਕੈਦ, ਡੋਵਾਲ-ਗੋਇਲ ਨੂੰ ਸੰਮਨ 

ਗੁਰਦੁਆਰਾ ਤਿਲਕ ਨਗਰ ਵਿੱਚ ਬੇਅਦਬੀ ਦਾ ਮਾਮਲਾ ਗਰਮਾਇਆ- ਸੌਰਭ ਭਾਰਦਵਾਜ ਨੇ ਦਿੱਲੀ ਸਰਕਾਰ ਨੂੰ ਘੇਰਿਆ

ਦਿੱਲੀ ਦੇ ਇੰਟਰਨੈਸ਼ਨਲ ਟਰੇਡ ਫੇਅਰ 2026 ਵਿਖੇ ਪੰਜਾਬ ਪੈਵਿਲੀਅਨ ਵਿਰਾਸਤ ਅਤੇ ਨਵੀਨਤਾ ਦਾ ਸ਼ਾਨਦਾਰ ਸੁਮੇਲ