BREAKING NEWS
• ਮੁਲਾਜ਼ਮਾਂ ਦੀਆਂ ਜ਼ਿਆਦਾਤਰ ਵਿਚਾਰ ਅਧੀਨ ਜਾਇਜ਼ ਮੰਗਾਂ ਅੰਤਿਮ ਪੜਾਅ ’ਤੇ: ਹਰਪਾਲ ਸਿੰਘ ਚੀਮਾ • ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ • ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ • ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ

ਪੰਜਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 23, 2026 07:08 PM

ਅੰਮ੍ਰਿਤਸਰ-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਵੱਲੋਂ ਜਲ ਪਾਣੀ ਅਤੇ ਲੰਗਰਾਂ ਰਾਹੀਂ ਸੇਵਾ ਕੀਤੀ ਗਈ।

ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ. ਜਸਵਿੰਦਰ ਸਿੰਘ ਜੱਸੀ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ, ਸ. ਸੁਖਬੀਰ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਅਜ਼ਾਦ ਦੀਪ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਾਲ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਯੁਵਰਾਜ ਸਿੰਘ, ਸ. ਜਸਬੀਰ ਸਿੰਘ, ਸ. ਗੁਰਵਿੰਦਰ ਸਿੰਘ ਭੋਮਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਦਿੱਤੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸਿੱਖ ਜਗਤ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਦਰਸਾਏ ਸਰਬਸਾਂਝੀਵਾਲਤਾ, ਬਰਾਬਰਤਾ ਅਤੇ ਮਾਨਵਤਾ ਦੀ ਭਲਾਈ ਦੇ ਮਾਰਗ ਉੱਤੇ ਚੱਲਣ ਦੀ ਪ੍ਰੇਰਣਾ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਾਨਵਤਾ ਦੇ ਸਰਬਸਾਂਝੇ ਰਹਿਬਰ ਹਨ, ਜਿਨ੍ਹਾਂ ਦੀ ਵਿਚਾਰਧਾਰਾ ਅਤੇ ਜੀਵਨ ਸੇਧ ਸਮੁੱਚੇ ਸੰਸਾਰ ਲਈ ਚਾਨਣ-ਮੁਨਾਰਾ ਹੈ। ਗੁਰੂ ਸਾਹਿਬ ਨੇ ਆਪਣੇ ਇਲਾਹੀ ਉਪਦੇਸ਼ਾਂ ਰਾਹੀਂ ਮਨੁੱਖਤਾ ਨੂੰ ਜਾਤ-ਪਾਤ, ਊਚ-ਨੀਚ, ਵਹਿਮਾਂ-ਭਰਮਾਂ ਅਤੇ ਸਮਾਜਿਕ ਵਿਤਕਰਿਆਂ ਤੋਂ ਉੱਪਰ ਉੱਠ ਕੇ ਆਪਸੀ ਪ੍ਰੇਮ, ਸਤਿਕਾਰ ਅਤੇ ਸਾਂਝੀਵਾਲਤਾ ਨਾਲ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਦੱਬੇ-ਕੁਚਲੇ ਅਤੇ ਲਤਾੜੇ ਜਾ ਰਹੇ ਵਰਗਾਂ ਦੀ ਆਵਾਜ਼ ਬਣ ਕੇ ਮਨੁੱਖੀ ਬਰਾਬਰਤਾ ਅਤੇ ਹੱਕ-ਸੱਚ ਦੀ ਪੈਰਵੀ ਕੀਤੀ।
ਉਨ੍ਹਾਂ ਕਿਹਾ ਕਿ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦਾ ਸਿਧਾਂਤ ਮਨੁੱਖ ਨੂੰ ਅਧਿਆਤਮਕ ਜੀਵਨ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਦੀ ਵੀ ਸੇਧ ਦਿੰਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਮਨੁੱਖਤਾ ਨੂੰ ਸੱਚ, ਸੇਵਾ, ਨਿਮਰਤਾ, ਦਇਆ ਅਤੇ ਪਰਉਪਕਾਰ ਦੇ ਗੁਣ ਧਾਰਨ ਕਰਨ ਦਾ ਸੰਦੇਸ਼ ਦਿੱਤਾ, ਜਿਸ ਦੀ ਅੱਜ ਵੀ ਵਿਸ਼ਵ ਪੱਧਰ ’ਤੇ ਵੱਡੀ ਪ੍ਰਸੰਗਿਕਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ ਅਸਲ ਮਹੱਤਵ ਗੁਰੂ ਸਾਹਿਬ ਦੀ ਬਾਣੀ ਅਤੇ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਉਨ੍ਹਾਂ ਦੇ ਸਰਬਕਾਲੀ ਫਲਸਫੇ ਨੂੰ ਘਰ-ਘਰ ਅਤੇ ਸੰਸਾਰ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਵਿਚ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਮਨੁੱਖਤਾ ਦੀ ਭਲਾਈ, ਆਪਸੀ ਸਦਭਾਵਨਾ ਅਤੇ ਸਮਾਜਿਕ ਏਕਤਾ ਲਈ ਯਤਨਸ਼ੀਲ ਰਹਿਣ।

Have something to say? Post your comment

 
 

ਪੰਜਾਬ

ਨਗਰ ਨਿਗਮ ਚੋਣਾਂ: ਮੰਤਰੀ ਅਤੇ ਅਧਿਕਾਰੀਆਂ ਨੂੰ ਧਮਕੀਆਂ ਦੇਣ ਦੇ ਦੋਸ਼ ਵਿੱਚ ਪਟਿਆਲਾ ਵਿੱਚ ਐਫਆਈਆਰ ਦਰਜ

ਪੰਜਾਬ ਚੋਣਾਂ 2027: ਕਾਂਗਰਸ ਨੇ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਕੀਤੀ ਰੱਦ -ਤੁਰੰਤ ਪ੍ਰਭਾਵ ਨਾਲ ਪਾਰਟੀ ਵਿੱਚ ਬਹਾਲ

ਮੋਹਾਲੀ ਵਿੱਚ ਦਿਨ-ਦਿਹਾੜੇ ਗੋਲੀਆਂ ਦੀ ਗੂੰਜ, ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ’ਤੇ ਕੁਲਜੀਤ ਸਿੰਘ ਬੇਦੀ ਨੇ ਜਤਾਈ ਚਿੰਤਾ

ਡਾ. ਅਨੂਪ ਸਿੰਘ ਬਟਾਲਾ ਤੇ ਸ. ਸੁੱਚਾ ਸਿੰਘ ਰੰਧਾਵਾ ਦੀਆਂ ਚਾਰ ਸੱਜਰੀਆਂ ਕਿਤਾਬਾਂ ਲੁਧਿਆਣਾ ਵਿੱਚ ਪ੍ਰੋ. ਗੁਰਭਜਨ ਸਿੰਘ ਗਿੱਲ ਵੱਲੋਂ ਪਾਠਕ ਅਰਪਣ

ਮੁਲਾਜ਼ਮਾਂ ਦੀਆਂ ਜ਼ਿਆਦਾਤਰ ਵਿਚਾਰ ਅਧੀਨ ਜਾਇਜ਼ ਮੰਗਾਂ ਅੰਤਿਮ ਪੜਾਅ ’ਤੇ: ਹਰਪਾਲ ਸਿੰਘ ਚੀਮਾ

ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੱਤੀ

ਅਕਾਲੀ ਦਲ ਦੀ ਸਰਕਾਰ ਪੰਜਾਬ ਨੂੰ ਗੈਂਗਸਟਰਵਾਦ ਤੋਂ ਮੁਕਤ ਕਰਵਾਏਗੀ: ਸੁਖਬੀਰ ਸਿੰਘ ਬਾਦਲ

‘ਆਪ’ ਨੇ ਪੰਜਾਬ ਨੂੰ ਪੁਲਿਸ ਰਾਜ ਅਤੇ ਜੰਗਲ ਰਾਜ ਵਿੱਚ ਬਦਲਿਆ, ਭਾਜਪਾ ਦੀ ਨਫ਼ਰਤ ਦੀ ਰਾਜਨੀਤੀ ਵੀ ਪੰਜਾਬ ਲਈ ਘਾਤਕ: ਪਰਗਟ ਸਿੰਘ

ਦਾਗੀ ਅਫ਼ਸਰਾਂ ਨੂੰ ਚੋਣ ਪ੍ਰਕ੍ਰਿਆ ਤੋਂ ਲਾਂਭੇ ਕੀਤਾ ਜਾਵੇ, ਸੁਨੀਲ ਜਾਖੜ ਦੀ ਚੋਣ ਕਮਿਸ਼ਨ ਨੂੰ ਅਪੀਲ

ਪੰਜਾਬੀਆਂ ਦੇ ਭਰੋਸੇ ਨੂੰ ਸਮਰਪਿਤ ‘ਆਪ’ ਦਾ ਸਫ਼ਰ: ਧੁੰਨ