BREAKING NEWS
• ਮੁਲਾਜ਼ਮਾਂ ਦੀਆਂ ਜ਼ਿਆਦਾਤਰ ਵਿਚਾਰ ਅਧੀਨ ਜਾਇਜ਼ ਮੰਗਾਂ ਅੰਤਿਮ ਪੜਾਅ ’ਤੇ: ਹਰਪਾਲ ਸਿੰਘ ਚੀਮਾ • ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ • ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ • ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ

ਸੰਸਾਰ

ਪਾਕਿਸਤਾਨ ਵਿੱਚ ਕੱਢੇ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਸੰਬੰਧ ਵਿੱਚ ਨਗਰ ਕੀਰਤਨ ਦੌਰਾਨ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਵੀ ਹਾਜ਼ਰੀ ਭਰੀ

ਕੌਮੀ ਮਾਰਗ ਬਿਊਰੋ | November 24, 2026 07:14 PM

 ਸ੍ਰੀ ਨਨਕਾਣਾ ਸਾਹਿਬ  -ਪਾਕਿਸਤਾਨ ਵਿੱਚ ਮਨਾਏ ਜਾ ਰਹੇ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਵਿੱਚ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਮੂਲੀਅਤ ਕੀਤੀ। ਇਹ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਭਾਏਮਾਨ ਕੀਤੇ ਅਤੇ ਉਨ੍ਹਾਂ ਸੰਗਤ ਵਿੱਚ ਪੈਦਲ ਚੱਲ ਕੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ ਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਪਾਤਸ਼ਾਹੀ ਪੰਜਵੀਂ ਤੇ ਛੇਵੀਂ, ਗੁਰਦੁਆਰਾ ਮਾਲ ਜੀ ਸਾਹਿਬ, ਗੁਰਦੁਆਰਾ ਕਿਆਰਾ ਸਾਹਿਬ ਵਿਖੇ ਸੰਗਤ ਨਾਲ ਨਤਮਸਤਕ ਹੋਏ। ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲ ਕੇ ਗੁਰਦੁਆਰਾ ਕਿਆਰਾ ਸਾਹਿਬ ਵਿਖੇ ਸੰਪੂਰਨ ਹੋਇਆ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਨਨਕਾਣਾ ਸਾਹਿਬ ਪੁੱਜੇ ਪੰਜ ਪਿਆਰਿਆਂ ਨੇ ਵੀ ਨਗਰ ਕੀਰਤਨ ਵਿੱਚ ਸੇਵਾ ਨਿਭਾਈ। ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਰਮੇਸ਼ ਸਿੰਘ ਅਰੋੜਾ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਦਇਆ ਸਿੰਘ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ। ਲੱਖਾਂ ਦੀ ਗਿਣਤੀ ਵਿੱਚ ਸਿੱਖ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਈ।

Have something to say? Post your comment

 
 

ਸੰਸਾਰ

ਜਦੋਂ 151 ਰੋਬੋਟ ਇਕੱਠੇ ਨੱਚੇ, ਤਾਂ ਦੁਨੀਆ ਨੇ ਚੀਨ ਦੇ ਨਵੀਨਤਾਕਾਰੀ 'ਭਵਿੱਖ' ਨੂੰ ਦੇਖਿਆ

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿੱਚ ਜੱਥਾ ਪੁੱਜਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਉਣ ਪਾਕਿਸਤਾਨ ਵਿੱਚ -ਹੋਇਆ ਭਰਵਾਂ ਸਵਾਗਤ

ਡੈਮੋਕ੍ਰੇਟਿਕ ਨੇਤਾ ਈਰਾਨ ਯੁੱਧ ਦੇ ਅੰਤ ਲਈ ਦਬਾਅ ਪਾ ਰਹੇ ਹਨ

ਵਿਸ਼ਵ ਪੰਜਾਬੀ ਭਵਨ ਕੈਨੇਡਾ ਵੱਲੋਂ ਬਰਾਂਪਟਨ ਵਿਖੇ ਪੰਜਾਬੀ ਕਿਤਾਬਾਂ ਦੀ ਦੱਸ ਰੋਜ਼ਾ ਪ੍ਰਦਰਸ਼ਨੀ ਦਾ ਉਦਘਾਟਨ ਪਾਕਿ ਲੇਖਕ ਬਾਬਾ ਨਜਮੀ ਨੇ ਕੀਤਾ

ਪਾਵਨ ਸਰੂਪਾਂ ਦੀ ਆਵਾਜਾਈ ਨੂੰ ਲੈ ਕੇ ਸਰੀ ਵਿੱਚ ਰੋਸ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤੁਰੰਤ ਜਾਂਚ ਦੀ ਮੰਗ

ਬੈਲਜੀਅਮ ’ਚ ਸਿੱਖ ਸ਼ਹੀਦਾਂ ਨੂੰ ਸ਼ਰਧਾਂਜਲੀ - ਜੈਕਾਰਿਆਂ ਨਾਲ ਯਾਦ ਕੀਤਾ ਗਿਆ ਬਹਾਦਰ ਸਿੱਖ ਸਿਪਾਹੀਆਂ ਦਾ ਇਤਿਹਾਸ

ਰਜਵੰਤ ਕੌਰ ਸੰਧੂ ਦਾ ਸਫ਼ਰਨਾਮਾ “ਮੇਰੇ ਪਿਤਾ ਦੀ ਕੁਰਸੀ” ਅਦਾਰਾ “ਦਿਸ਼ਾ' ਵੱਲੋਂ ਵਿਸ਼ਵ ਪੰਜਾਬੀ ਭਵਨ ਬਰਾਂਪਟਨ ਵਿੱਚ ਲੋਕ ਅਰਪਣ

ਮਲੇਸ਼ੀਆਦਾ 125 ਸਾਲ ਪੁਰਾਣਾ ਇਤਿਹਾਸਕ ਵੱਡਾ ਗੁਰਦੁਆਰਾ ਸਾਹਿਬ ਪੁਰਾਤਨ ਦਿੱਖ ਅਨੁਸਾਰ ਮੁੜ ਖੁੱਲ੍ਹਿਆ-ਜਥੇਦਾਰ ਗੜਗੱਜ ਨੇ ਕੀਤਾ ਪ੍ਰਕਾਸ਼

ਅਰਪਨ ਲਿਖਾਰੀ ਸਭਾ ਦੀ ਮਾਸਿਕ ਮਿਲਣੀ ਬਾਬੂ ਰਜਬ ਅਲੀ ਨੂੰ ਸਮਰਪਿਤ ਰਹੀ

ਜਿੰਨਾ ਚਿਰ ਜੰਗ ਜਾਰੀ ਰਹੇਗੀ, ਓਨਾ ਹੀ ਅਮਰੀਕਾ ਨੂੰ ਨੁਕਸਾਨ ਹੋਵੇਗਾ-ਡੈਮੋਕ੍ਰੇਟਿਕ ਸੈਨੇਟਰ