BREAKING NEWS
• ਮੁਲਾਜ਼ਮਾਂ ਦੀਆਂ ਜ਼ਿਆਦਾਤਰ ਵਿਚਾਰ ਅਧੀਨ ਜਾਇਜ਼ ਮੰਗਾਂ ਅੰਤਿਮ ਪੜਾਅ ’ਤੇ: ਹਰਪਾਲ ਸਿੰਘ ਚੀਮਾ • ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ • ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ • ਗੁਆਂਢੀ ਰਾਜਾਂ ਤੇ ਯੂ.ਟੀ. ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਕੇਂਦਰੀ ਏਜੰਸੀਆਂ ਅਤੇ ਡਰੱਗ ਕੰਟਰੋਲਰਾਂ ਨੇ ਕੀਤੀ ਸ਼ਿਰਕਤ

ਨੈਸ਼ਨਲ

ਸਦਰ ਬਾਜ਼ਾਰ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਵ ਸ਼ਾਂਤੀ ਅਤੇ ਮਨੁੱਖਤਾ ਦੀ ਭਲਾਈ ਲਈ ਵਿਸ਼ੇਸ਼ ਅਰਦਾਸ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 24, 2026 10:09 PM

ਨਵੀਂ ਦਿੱਲੀ - ਸਦਰ ਬਾਜ਼ਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਦਰ ਬਾਜ਼ਾਰ ਬਾਰੀ ਮਾਰਕੀਟ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਹੇਠ ਕੁਤਬ ਰੋਡ ਵਿਖੇ ਵਿਸ਼ਾਲ ਲੰਗਰ ਲਗਾਇਆ ਗਿਆ। ਇਸ ਦੌਰਾਨ ਸਮੂਹ ਵਿਸ਼ਵ ਵਿੱਚ ਸ਼ਾਂਤੀ, ਮਨੁੱਖਤਾ ਦੀ ਭਲਾਈ ਅਤੇ ਆਪਸੀ ਭਾਈਚਾਰਾ ਕਾਇਮ ਰਹਿਣ ਲਈ ਵਿਸ਼ੇਸ਼ ਅਰਦਾਸ ਕੀਤੀ ਗਈ। ਇਸ ਮੌਕੇ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਅੱਜ ਦੁਨੀਆ ਜੰਗਾਂ, ਨਫ਼ਰਤ, ਆਰਥਿਕ ਸੰਕਟ ਅਤੇ ਸਮਾਜਿਕ ਵੰਡ ਦਾ ਸਾਹਮਣਾ ਕਰ ਰਹੀ ਹੈ। ਅਜਿਹੇ ਸਮੇਂ ਗੁਰੂ ਸਾਹਿਬ ਦਾ ਸਰਬਸਾਂਝੀਵਾਲਤਾ, ਬਰਾਬਰਤਾ ਅਤੇ ਸੇਵਾ ਦਾ ਸੰਦੇਸ਼ ਹੋਰ ਵੀ ਪ੍ਰਸੰਗਿਕ ਹੋ ਜਾਂਦਾ ਹੈ। ਜੇਕਰ ਮਨੁੱਖਤਾ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੇ ਸਿਧਾਂਤ ਨੂੰ ਅਪਣਾ ਲਵੇ ਤਾਂ ਸਮਾਜ ਵਿੱਚੋਂ ਨਫ਼ਰਤ ਅਤੇ ਭੇਦਭਾਵ ਖ਼ਤਮ ਕਰਕੇ ਪਿਆਰ ਤੇ ਸਾਂਝ ਦੀ ਭਾਵਨਾ ਪੈਦਾ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਅਰਦਾਸ ਹੈ ਕਿ ਦੁਨੀਆ ਵਿੱਚ ਜੰਗਾਂ ਖ਼ਤਮ ਹੋਣ, ਸਾਰੇ ਧਰਮਾਂ ਦੇ ਲੋਕ ਇੱਕ-ਦੂਜੇ ਦਾ ਸਤਿਕਾਰ ਕਰਨ ਅਤੇ ਕੋਈ ਵੀ ਵਿਅਕਤੀ ਭੁੱਖਾ ਨਾ ਸੌਵੇ। ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਕਿਸੇ ਇੱਕ ਧਰਮ ਜਾਂ ਵਰਗ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਹੈ। ਸਮਾਗਮ ਵਿੱਚ ਦਿੱਲੀ ਵਪਾਰ ਮਹਾਸੰਘ ਦੇ ਪ੍ਰਧਾਨ ਦੇਵਰਾਜ ਬਬੇਜਾ, ਫੈਡਰੇਸ਼ਨ ਆਫ ਸਦਰ ਬਾਜ਼ਾਰ ਟਰੇਡ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਯਾਦਵ, ਕਾਰਜਕਾਰੀ ਪ੍ਰਧਾਨ ਚੌਧਰੀ ਯੁਗਿੰਦਰ ਸਿੰਘ, ਜਨਰਲ ਸਕੱਤਰ ਰਜਿੰਦਰ ਸ਼ਰਮਾ, ਵਪਾਰੀ ਆਗੂ ਨਰਿੰਦਰ ਗੁਪਤਾ, ਡਾ. ਚੰਦਰ ਪ੍ਰਕਾਸ਼ ਧਵਨ, ਵੀਰਿੰਦਰ ਆਰੀਆ, ਕੁਲਦੀਪ ਸਿੰਘ, ਦੀਪਕ ਨਿੰਭਲ, ਸ਼ੇਖਰ ਕਟਾਰੀਆ ਅਤੇ ਅਭੈ ਸਬਰਵਾਲ ਸਮੇਤ ਹੋਰ ਪਤਵੰਤੇ ਮੌਜੂਦ ਸਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਲੰਗਰ ਛਕਿਆ। ਖ਼ਾਸ ਗੱਲ ਇਹ ਰਹੀ ਕਿ ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਮਿਲਜੁਲ ਕੇ ਗੁਰਪੁਰਬ ਮਨਾਇਆ ਅਤੇ ਆਪਸੀ ਏਕਤਾ, ਸਦਭਾਵਨਾ ਤੇ ਭਾਈਚਾਰੇ ਦਾ ਸੁਨੇਹਾ ਦਿੱਤਾ।

 

Have something to say? Post your comment

 
 

ਨੈਸ਼ਨਲ

ਅਕਾਲੀ ਦਲ ਨੂੰ ਵੱਡਾ ਭਰਾ ਕਹਿਣ ਤੇ ਵਾਰਿਸ ਪਠਾਨ ਨੇ  ਮਾਰਿਆ ਤਾਅਨਾ ਸ਼ਿਵ ਸੇਨਾ ਨੂੰ ਵੀ ਭਾਜਪਾ ਨੇ ਵੱਡਾ ਭਾਈ ਕਿਹਾ ਸੀ ਹੁਣ ਦੇਖੋ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਭਾਜਪਾ-ਅਕਾਲੀ ਦਲ ਗਠਜੋੜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਵਜੋਂ ਉਭਰੇਗਾ: ਪ੍ਰਧਾਨ ਮੰਤਰੀ ਮੋਦੀ

ਸਰਦਾਰ ਗੁਰਬਖਸ਼ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਾ ਮੀਤ ਪ੍ਰਧਾਨ ਬਣਾਉਣਾ ਸ਼ਲਾਘਾਯੋਗ ਫੈਸਲਾ: ਕੈਨੇਡਾ ਦੇ ਸਿੱਖ ਆਗੂਆਂ ਵੱਲੋਂ ਸਵਾਗਤ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਸੀਨੀਅਰ ਭਾਜਪਾ ਆਗੂ ਸਰਦਾਰ ਇਮਪ੍ਰੀਤ ਸਿੰਘ ਬਖ਼ਸ਼ੀ ਨੇ ਪੰਜਾਬੀ ਅਕੈਡਮੀ, ਦਿੱਲੀ ਦੇ ਉਪ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ: ਬੱਲ ਮਲਕੀਤ ਸਿੰਘ

12 ਸਾਲਾਂ ਵਿੱਚ ਚੰਡੀਗੜ੍ਹ ਦੀ ਹਾਲਤ ਵਿਗੜ ਗਈ -ਨਗਰ ਨਿਗਮ ਚੋਣਾਂ ਵਿੱਚ ਬਦਲਾਅ ਜ਼ਰੂਰੀ - ਮਨੀਸ਼ ਤਿਵਾੜੀ

ਦਿੱਲੀ ਬੇਅਦਬੀ ਮਾਮਲੇ ਪਿੱਛੇ ਬਾਦਲ ਦਲ ਦੀ ਭੂਮਿਕਾ ਹੋਣ ਦਾ ਖਦਸ਼ਾ: ਕਾਲਕਾ, ਕਾਹਲੋਂ