BREAKING NEWS
• ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਮਾਣ-ਸਨਮਾਨ, ਨੌਕਰੀ ਦੀ ਸੁਰੱਖਿਆ ਅਤੇ ਬਿਹਤਰ ਸੇਵਾ ਸ਼ਰਤਾਂ ਲਈ ਵਚਨਬੱਧ: ਹਰਪਾਲ ਸਿੰਘ ਚੀਮਾ • ਮੁਲਾਜ਼ਮਾਂ ਦੀਆਂ ਜ਼ਿਆਦਾਤਰ ਵਿਚਾਰ ਅਧੀਨ ਜਾਇਜ਼ ਮੰਗਾਂ ਅੰਤਿਮ ਪੜਾਅ ’ਤੇ: ਹਰਪਾਲ ਸਿੰਘ ਚੀਮਾ • ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ • ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

ਪੰਜਾਬ

ਪੁਲਿਸ ਨੂੰ ਹਮਦਰਦੀ, ਪੇਸ਼ੇਵਾਰਤਾ ਅਤੇ ਲੋਕ-ਪੱਖੀ ਵਿਵਹਾਰ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਮਾਨ

ਕੌਮੀ ਮਾਰਗ ਬਿਊਰੋ | November 25, 2026 09:06 PM

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵ-ਨਿਯੁਕਤ ਆਈ.ਪੀ.ਐਸ. ਪ੍ਰੋਬੇਸ਼ਨਰੀ ਅਧਿਕਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਲਗਨ, ਇਮਾਨਦਾਰੀ ਅਤੇ ਲੋਕ ਸੇਵਾ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਰਕਰਾਰ ਰੱਖਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉੱਤੇ ਕਿਹਾ, "ਅੱਜ ਚੰਡੀਗੜ੍ਹ ਵਿਖੇ ਮੈਂ ਨਵ-ਨਿਯੁਕਤ ਆਈ.ਪੀ.ਐਸ. ਪ੍ਰੋਬੇਸ਼ਨਰੀ ਅਧਿਕਾਰੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਸੂਬੇ ਭਰ ਵਿੱਚ ਅਮਨ-ਸ਼ਾਂਤੀ, ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਇਨ੍ਹਾਂ ਨੌਜਵਾਨ ਅਧਿਕਾਰੀਆਂ ਦੀ ਭੂਮਿਕਾ ਬੇਹੱਦ ਅਹਿਮ ਹੈ। ਮੈਂ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਲੋਕ ਸੇਵਾ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ। ਸਾਰੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਅਤੇ ਨਵੀਆਂ ਜ਼ਿੰਮੇਵਾਰੀਆਂ ਲਈ ਮੇਰੀਆਂ ਦਿਲੋਂ ਸ਼ੁਭਕਾਮਨਾਵਾਂ। ਇਨਕਲਾਬ ਜ਼ਿੰਦਾਬਾਦ।"

ਚੰਡੀਗੜ੍ਹ ਵਿੱਚ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹਨਾਂ ਨੌਜਵਾਨ ਅਧਿਕਾਰੀਆਂ ਦੇ ਮੋਢਿਆਂ 'ਤੇ ਵੱਡੀ ਜ਼ਿੰਮੇਵਾਰੀ ਹੈ ਕਿਉਂਕਿ ਇਹ ਪੰਜਾਬ ਦੀ ਪੁਲਿਸ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਇਸ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।”

ਮੁੱਖ ਮੰਤਰੀ ਨੇ ਕਿਹਾ, “ਪੁਲਿਸ ਬਲ ਸਿਰਫ਼ ਕਾਨੂੰਨ ਲਾਗੂਕਰਨ ਲਈ ਜ਼ਿੰਮੇਵਾਰ ਨਹੀਂ ਹੈ, ਸਗੋਂ ਉਨ੍ਹਾਂ 'ਤੇ ਆਪਣੇ ਆਚਰਣ, ਹਮਦਰਦੀ ਅਤੇ ਵਚਨਬੱਧਤਾ ਰਾਹੀਂ ਲੋਕਾਂ ਦਾ ਭਰੋਸਾ ਜਿੱਤਣ ਦੀ ਵੀ ਜ਼ਿੰਮੇਵਾਰੀ ਹੈ। ਲੋਕਾਂ ਨੂੰ ਪੁਲਿਸ ਨੂੰ ਇੱਕ ਅਜਿਹੀ ਸੰਸਥਾ ਵਜੋਂ ਦੇਖਣਾ ਚਾਹੀਦਾ ਹੈ ਜੋ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰੱਖਿਆ ਕਰਦੀ ਹੈ।”

ਅਧਿਕਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਪੇਸ਼ੇਵਰ ਢੰਗ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਵਰਦੀ ਜ਼ਿੰਮੇਵਾਰੀ, ਅਨੁਸ਼ਾਸਨ ਅਤੇ ਸਮਾਜ ਦੀ ਸੇਵਾ ਦਾ ਪ੍ਰਤੀਕ ਹੈ। ਹਰੇਕ ਅਧਿਕਾਰੀ ਨੂੰ ਅਪਰਾਧ ਵਿਰੁੱਧ ਨਿਡਰ ਹੋ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਨਾਲ ਹੀ ਹਰੇਕ ਨਾਗਰਿਕ ਦੇ ਅਧਿਕਾਰਾਂ ਅਤੇ ਮਾਣ-ਸਨਮਾਨ ਦੀ ਰਾਖੀ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।"

ਉਨ੍ਹਾਂ ਕਿਹਾ, "ਪੁਲਿਸ ਕੋਲ ਜਾਣ ਵੇਲੇ ਲੋਕਾਂ ਨੂੰ ਸੁਰੱਖਿਅਤ ਅਤੇ ਆਤਮਵਿਸ਼ਵਾਸੀ ਮਹਿਸੂਸ ਹੋਣਾ ਚਾਹੀਦਾ ਹੈ। ਇੱਕ ਜਵਾਬਦੇਹ, ਜ਼ਿੰਮੇਵਾਰ ਅਤੇ ਲੋਕ-ਪੱਖੀ ਪੁਲਿਸ ਪ੍ਰਣਾਲੀ ਸ਼ਾਂਤਮਈ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਬੇਹੱਦ ਜ਼ਰੂਰੀ ਹੈ।"

ਨੌਜਵਾਨ ਅਧਿਕਾਰੀਆਂ ਨੂੰ ਮਿਸਾਲ ਬਣ ਕੇ ਅਗਵਾਈ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰੇਕ ਅਧਿਕਾਰੀ ਨੂੰ ਪੇਸ਼ੇਵਰ ਨੈਤਿਕਤਾ ਦੇ ਉੱਚਤਮ ਮਿਆਰਾਂ ਨੂੰ ਕਾਇਮ ਰੱਖਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਮਾਨਦਾਰੀ, ਨਿਰਪੱਖਤਾ ਅਤੇ ਪੇਸ਼ੇਵਰਤਾ ਉਨ੍ਹਾਂ ਦੀ ਸੇਵਾ ਦੇ ਮਾਰਗਦਰਸ਼ਕ ਸਿਧਾਂਤ ਬਣਨ। ਉਨ੍ਹਾਂ ਦਾ ਆਚਰਣ ਨਾਲ ਲੋਕਾਂ ਵਿੱਚ ਵਿਸ਼ਵਾਸ ਪੈਦਾ ਹੋਵੇ ਅਤੇ ਪੁਲਿਸ ਤੇ ਸਮਾਜ ਵਿਚਕਾਰ ਸਬੰਧਾਂ ਨੂੰ ਮਜ਼ਬੂਤੀ ਮਿਲੇ।”

ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਰਕਰਾਰ ਰੱਖਣ ਅਤੇ ਅਪਰਾਧ ਤੇ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਇਨ੍ਹਾਂ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਮਜ਼ਬੂਤ ਅਤੇ ਪੇਸ਼ੇਵਰ ਪੁਲਿਸਿੰਗ ਬੇਹੱਦ ਜ਼ਰੂਰੀ ਹੈ।”

ਨਵ-ਨਿਯੁਕਤ ਅਧਿਕਾਰੀਆਂ ਦੀਆਂ ਸਮਰੱਥਾਵਾਂ 'ਤੇ ਭਰੋਸਾ ਪ੍ਰਗਟ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਨੂੰ ਪੂਰਾ ਯਕੀਨ ਹੈ ਕਿ ਇਨ੍ਹਾਂ ਨੌਜਵਾਨ ਅਧਿਕਾਰੀਆਂ ਦਾ ਉਤਸ਼ਾਹ, ਊਰਜਾ ਅਤੇ ਪੇਸ਼ੇਵਰ ਮੁਹਾਰਤ ਪੰਜਾਬ ਦੇ ਕਾਨੂੰਨ ਲਾਗੂਕਰਨ ਤੰਤਰ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਹਰੇਕ ਨਾਗਰਿਕ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।"

Have something to say? Post your comment

 
 

ਪੰਜਾਬ

ਆਪ ਸਰਕਾਰ ਦੇ ਤਿੰਨ ਮੰਤਰੀਆਂ ਦੇ ਮਹਿਕਮਿਆਂ ਨੇ 150 ਏਕੜ ਪੰਚਾਇਤੀ ਜਮੀਨ ਚਹੇਤੇ ਮਾਇਨਿੰਗ ਮਾਫੀਆਂ ਨੂੰ ਸੌਂਪੀ-ਸੁਨੀਲ ਜਾਖੜ

ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ, ਕਈ ਵੱਡੇ ਆਗੂ ਕਾਂਗਰਸ ਵਿੱਚ ਸ਼ਾਮਲ

ਚੰਗਾ ਬੰਦਾ ਹੈ ਲੈ ਜਾਓ..." ਜਦੋਂ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਲਈ ਆਪਣਾ ਵਿਸ਼ੇਸ਼ ਰੱਥ ਭੇਜਿਆ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਮਾਣ-ਸਨਮਾਨ, ਨੌਕਰੀ ਦੀ ਸੁਰੱਖਿਆ ਅਤੇ ਬਿਹਤਰ ਸੇਵਾ ਸ਼ਰਤਾਂ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਨੂੰ ਲੈ ਕੇ ਫਿਰ ਵਧਿਆ ਵਿਵਾਦ, 30 ਨਵੰਬਰ ਨੂੰ ਅਹਿਮ ਮੀਟਿੰਗ

ਮਾਹਰ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪੂਰਤੀ ਦੀ ਲੋਅ ’ਚ ਤਾਲਮੇਲ ਕਮੇਟੀ ਪੰਜਾਬ ਸਰਕਾਰ ਨੂੰ 30 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੱਲਬਾਤ ਦਾ ਸੱਦਾ

ਪੰਜਾਬ ਦੇ ਲੋਕ 2007-2017 ਦੇ ਅਕਾਲੀ ਦਲ ਬਾਦਲ-ਭਾਜਪਾ ਸ਼ਾਸਨ ਦੌਰਾਨ ‘ਚਿੱਟੇ’ ਅਤੇ ‘ਬੇਅਦਬੀ’ ਨੂੰ ਕਦੇ ਨਹੀਂ ਭੁੱਲਣਗੇ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਨੂੰ ਬਰਬਾਦ ਕਰਨ ਵਾਲੇ ਫਿਰ ਇਕੱਠੇ ਹੋ ਗਏ - ਜਨਤਾ ਢੁੱਕਵਾਂ ਜਵਾਬ ਦੇਵੇਗੀ- ਆਪ

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਧੋਖੇਬਾਜ਼ ਪਾਰਟੀਆਂ - ਉਨ੍ਹਾਂ ਦਾ ਗਠਜੋੜ ਮੌਕਾਪ੍ਰਸਤ ਰਾਜਨੀਤੀ ਦਾ ਹਿੱਸਾ -ਪਰਗਟ ਸਿੰਘ

ਅਕਾਲੀ ਦਲ ਦੀ ਐਨਡੀਏ ਵਿੱਚ ਵਾਪਸੀ 'ਤੇ ਖੁਸ਼ੀ ਪ੍ਰਗਟ ਕੀਤੀ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਨੇ