BREAKING NEWS
• ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਮਾਣ-ਸਨਮਾਨ, ਨੌਕਰੀ ਦੀ ਸੁਰੱਖਿਆ ਅਤੇ ਬਿਹਤਰ ਸੇਵਾ ਸ਼ਰਤਾਂ ਲਈ ਵਚਨਬੱਧ: ਹਰਪਾਲ ਸਿੰਘ ਚੀਮਾ • ਮੁਲਾਜ਼ਮਾਂ ਦੀਆਂ ਜ਼ਿਆਦਾਤਰ ਵਿਚਾਰ ਅਧੀਨ ਜਾਇਜ਼ ਮੰਗਾਂ ਅੰਤਿਮ ਪੜਾਅ ’ਤੇ: ਹਰਪਾਲ ਸਿੰਘ ਚੀਮਾ • ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ • ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

ਪੰਜਾਬ

ਖਾਲਸਾ ਕਾਲਜ ਵਿਖੇ 120ਵਾਂ ਡਿਗਰੀ ਵੰਡ ਸਮਾਰੋਹ -ਮਜੀਠੀਆ, ਛੀਨਾ ਨੇ 1497 ਦੇ ਕਰੀਬ ਵੰਡੀਆਂ ਡਿਗਰੀਆਂ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 26, 2026 06:54 PM

ਅੰਮ੍ਰਿਤਸਰ-ਖਾਲਸਾ ਕਾਲਜ ਵਿਖੇ ਸੈਸ਼ਨ 2024—25 ਦੀਆਂ ਅੰਡਰ ਅਤੇ ਪੋਸਟ—ਗ੍ਰੈਜੂਏਟ ਕਲਾਸਾਂ ਦੇ ਵਿਦਿਆਰਥੀਆਂ ਲਈ 120ਵਾਂ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ।ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਮਾਰੋਹ ਦੀ ਪ੍ਰਧਾਨਗੀ ਕਰ ਰਹੇ ਖਾਲਸਾ ’ਵਰਸਿਟੀ ਦੇ ਪ੍ਰੋ—ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਅਤੇ ਵਿਸ਼ੇਸ਼ ਮਹਿਮਾਨ ਉਪ ਕੁਲਪਤੀ ਡਾ. ਮਹਿਲ ਸਿੰਘ ਨਾਲ ਮਿਲ ਕੇ 1497 ਦੇ ਕਰੀਬ ਵਿਦਿਆਰਥੀਆਂ ਨੂੰ ਡਿਗਰੀ ਪ੍ਰਦਾਨ ਕੀਤੀਆਂ।

ਇਸ ਮੌਕੇ ਸ: ਮਜੀਠੀਆ ਨੇ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ’ਚ ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਨੇ ਸਾਡੇ ਜੀਵਨ, ਸਿੱਖਿਆ ਅਤੇ ਕੰਮ ਕਰਨ ਦੇ ਤਰੀਕਿਆਂ ਨੂੰ ਕਾਫ਼ੀ ਆਸਾਨ ਬਣਾ ਦਿੱਤਾ ਹੈ।ਏਆਈ ਇਕ ਬਹੁਤ ਹੀ ਲਾਭਦਾਇਕ ਤਕਨੀਕ ਹੈ, ਜਿਸ ਦੀ ਸਹੀ ਵਰਤੋਂ ਨਾਲ ਅਸੀਂ ਸਮੇਂ ਦੀ ਬੱਚਤ ਕਰ ਸਕਦੇ ਹਾਂ ਅਤੇ ਨਵੀਆਂ ਜਾਣਕਾਰੀਆਂ ਹਾਸਲ ਕਰ ਸਕਦੇ ਹਾਂ।ਪਰ ਇਸ ਦੇ ਨਾਲ ਹੀ ਸਾਨੂੰ ਇਸ ਗੱਲ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ ਕਿ ਕਿਧਰੇ ਅਸੀਂ ਪੂਰੀ ਤਰ੍ਹਾਂ ਏਆਈ ’ਤੇ ਨਿਰਭਰ ਨਾ ਹੋ ਜਾਈਏ।

ਸ: ਮਜੀਠੀਆ ਨੇ ਕਿਹਾ ਕਿ ਸਾਨੂੰ ਏਆਈ ਦੀ ਵਰਤੋਂ ਕਰਦੇ ਹੋਏ ਆਪਣੇ ਦਿਮਾਗ, ਸੋਚਣ ਦੀ ਸਮਰੱਥਾ, ਰਚਨਾਤਮਕਤਾ ਅਤੇ ਨਿੱਜੀ ਹੁਨਰਾਂ ਨੂੰ ਵੀ ਵਿਕਸਿਤ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਏਆਈ ਸਾਡੀ ਸਹਾਇਤਾ ਕਰ ਸਕਦਾ ਹੈ, ਪਰ ਸਾਡੇ ਆਪਣੇ ਵਿਚਾਰਾਂ, ਤਜਰਬੇ ਅਤੇ ਫ਼ੈਸਲਾ ਲੈਣ ਦੀ ਸਮਰੱਥਾ ਦੀ ਥਾਂ ਨਹੀਂ ਲੈ ਸਕਦਾ।ਇਸ ਦੀ ਬੇਲੋੜੀ ਨਿਰਭਰਤਾ ਸਾਡੀ ਸੋਚਣ ਅਤੇ ਸਿੱਖਣ ਦੀ ਸ਼ਕਤੀ ਨੂੰ ਪ੍ਰਭਾਵਿਤ ਕਰ ਸਕਦੀ ਹੈ।

ਉਨ੍ਹਾਂ ਕਿਹਾ ਕਿ ਇਸ ਲਈ ਏਆਈ ਨੂੰ ਇਕ ਸਹਾਇਕ ਸਾਧਨ ਵਜੋਂ ਵਰਤਦਿਆਂ ਆਪਣੇ ਗਿਆਨ, ਹੁਨਰ ਅਤੇ ਬੌਧਿਕ ਸਮਰੱਥਾ ਨੂੰ ਨਿਖਾਰਨਾ ਸਮੇਂ ਦੀ ਲੋੜ ਹੈ।ਤਕਨੀਕ ਦਾ ਲਾਭ ਉਠਾਈਏ, ਪਰ ਆਪਣੀ ਸੋਚ ਅਤੇ ਸਿਰਜਣਾਤਮਕਤਾ ਨੂੰ ਹਮੇਸ਼ਾ ਜਿਊਂਦਾ ਰੱਖੀਏ।ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਡਿਗਰੀ ਪ੍ਰਾਪਤ ਕਰਨਾ ਵਿਦਿਆਰਥੀਆਂ ਦੀ ਜ਼ਿੰਦਗੀ ਦਾ ਇਕ ਮਹੱਤਵਪੂਰਨ ਪੜਾਅ ਹੈ, ਪਰ ਇਹ ਉਨ੍ਹਾਂ ਦੇ ਭਵਿੱਖ ਦੇ ਸਫ਼ਰ ਦੀ ਸ਼ੁਰੂਆਤ ਵੀ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਅਨੁਸ਼ਾਸਨ, ਮਿਹਨਤ, ਦ੍ਰਿੜ੍ਹਤਾ ਅਤੇ ਸਿੱਖਣ ਦੀ ਭਾਵਨਾ ਨੂੰ ਬਣਾਈ ਰੱਖਣ ਦਾ ਸੰਦੇਸ਼ ਦਿੱਤਾ।

ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਖਾਲਸਾ ਕਾਲਜ ਆਪਣੀ ਸਥਾਪਨਾ ਤੋਂ ਹੀ ਸਿੱਖਿਆ, ਨੈਤਿਕ ਕਦਰਾਂ—ਕੀਮਤਾਂ, ਸੱਭਿਆਚਾਰ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕਰਦਾ ਆ ਰਿਹਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਪ੍ਰਾਪਤ ਕੀਤੀ ਸਿੱਖਿਆ ਨੂੰ ਸਮਾਜ ਦੀ ਭਲਾਈ ਲਈ ਵਰਤਣ, ਇਮਾਨਦਾਰੀ ਅਤੇ ਮਿਹਨਤ ਨਾਲ ਆਪਣੇ ਟੀਚੇ ਹਾਸਲ ਕਰਨ ਅਤੇ ਦੇਸ਼ ਦੇ ਵਿਕਾਸ ’ਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਕਾਲਜ ਨੂੰ ਆਪਣੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ’ਤੇ ਮਾਣ ਹੈ ਅਤੇ ਉਹ ਭਵਿੱਖ ’ਚ ਵੀ ਉਨ੍ਹਾਂ ਦੀ ਤਰੱਕੀ ਲਈ ਸਹਿਯੋਗ ਕਰਦੀ ਰਹੇਗੀ।ਉਨ੍ਹਾਂ ਕਿਹਾ ਕਿ ਡਿਗਰੀ ਵੰਡ ਸਮਾਰੋਹ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਸਮਰਪਣ ਦਾ ਪ੍ਰਤੀਕ ਹੈ।ਉਨ੍ਹਾਂ ਕਿਹਾ ਕਿ ਕਾਲਜ ਨੇ ਆਪਣੀ ਲੰਮੀ ਅਤੇ ਗੌਰਵਮਈ ਵਿਰਾਸਤ ਰਾਹੀਂ ਸਿੱਖਿਆ ਦੇ ਖੇਤਰ ’ਚ ਵਿਲੱਖਣ ਪਛਾਣ ਬਣਾਈ ਹੈ ਅਤੇ ਸਮੇਂ ਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਨਵੀਆਂ ਸੰਭਾਵਨਾਵਾਂ ਨਾਲ ਜੋੜਿਆ ਹੈ।

ਇਸ ਮੌਕੇ ਡਾ. ਮਹਿਲ ਸਿੰਘ ਨੇ ਕਿਹਾ ਕਿ ਅੱਜ ਦੇ ਮੁਕਾਬਲੇਬਾਜ਼ੀ ਵਾਲੇ ਯੁੱਗ ’ਚ ਸਿੱਖਿਆ ਦਾ ਉਦੇਸ਼ ਕੇਵਲ ਡਿਗਰੀ ਪ੍ਰਾਪਤ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ’ਚ ਗਿਆਨ, ਹੁਨਰ, ਆਤਮ—ਵਿਸ਼ਵਾਸ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਹੈ।ਉਨ੍ਹਾਂ ਕਿਹਾ ਕਿ ਖਾਲਸਾ ਕਾਲਜ ਵਰਗੀਆਂ ਇਤਿਹਾਸਕ ਸੰਸਥਾਵਾਂ ਵਿਦਿਆਰਥੀਆਂ ਨੂੰ ਅਕਾਦਮਿਕ ਉੱਤਮਤਾ ਦੇ ਨਾਲ—ਨਾਲ ਸਮਾਜਿਕ ਅਤੇ ਨੈਤਿਕ ਕਦਰਾਂ—ਕੀਮਤਾਂ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਇਸ ਮੌਕੇ ਪ੍ਰਿੰ: ਡਾ. ਰੰਧਾਵਾ ਵੱਲੋਂ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹੀ ਗਈ, ਜਿਸ ਵਿੱਚ ਕਾਲਜ ਦੀਆਂ ਅਕਾਦਮਿਕ, ਖੇਡਾਂ, ਸੱਭਿਆਚਾਰਕ, ਖੋਜ ਅਤੇ ਹੋਰ ਖੇਤਰਾਂ ’ਚ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ।ਉਨ੍ਹਾਂ ਕਿਹਾ ਕਿ ਕਾਲਜ ਆਪਣੀ ਸ਼ਾਨਦਾਰ ਵਿਰਾਸਤ, ਉੱਚ ਸਿੱਖਿਆ ਦੇ ਮਿਆਰਾਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਹੈ।ਉਨ੍ਹਾਂ ਕਾਲਜ ਦੇ ਇਤਿਹਾਸ, ਸੰਸਥਾ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਸਬੰਧੀ ਵੀ ਗੱਲਬਾਤ ਕੀਤੀ।

ਇਸ ਦੌਰਾਨ ਸ: ਮਜੀਠੀਆ, ਸ: ਛੀਨਾ ਨੇ ਡਾ. ਮਹਿਲ ਸਿੰਘ ਅਤੇ ਪ੍ਰਿੰ: ਡਾ. ਰੰਧਾਵਾ ਨਾਲ ਮਿਲ ਕੇ ਵੱਖ¬—ਵੱਖ ਖੇਤਰਾਂ ’ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਤਕਸੀਮ ਕਰਨ ਉਪਰੰਤ ਉਨ੍ਹਾਂ ਦੀਆਂ ਅਕਾਦਮਿਕ ਪ੍ਰਾਪਤੀਆਂ ਲਈ ਵਧਾਈ ਦਿੰਦਿਆਂ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਗਈ।ਇਸ ਮੌਕੇ ਯੂਨੀਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਐਗਜਾਮੀਨੇਸ਼ਨ ਕੰਟਰੋਲ ਡਾ. ਕੰਵਲਜੀਤ ਸਿੰਘ, ਰਿਸਰਚ ਡਾ. ਆਰ. ਕੇ. ਧਵਨ, ਕੌਂਸਲ ਦੇ ਜੁਆਇੰਟ ਸਕੱਤਰ ਸ: ਅਜਮੇਰ ਸਿੰਘ ਹੇਰ, ਸ. ਲਖਵਿੰਦਰ ਸਿੰਘ ਢਿੱਲੋਂ, ਸ: ਸੰਤੋਖ ਸਿੰਘ ਸੇਠੀ, ਸ. ਪਰਮਜੀਤ ਸਿੰਘ ਬੱਲ, ਸ. ਗੁਰਪ੍ਰੀਤ ਸਿੰਘ ਗਿੱਲ, ਪ੍ਰਿੰਸੀਪਲ ਡਾ. ਮਨਦੀਪ ਕੌਰ, ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਆਦਿ ਹਾਜ਼ਰ ਸਨ।

Have something to say? Post your comment

 
 

ਪੰਜਾਬ

ਮੋਗਾ ਵਿੱਚ 'ਆਪ' ਦੀ ਰੈਲੀ ਤੋਂ ਪਹਿਲਾਂ, ਸਮਾਗਮ ਵਾਲੀ ਥਾਂ 'ਤੇ ਕੌਫੀ ਮਸ਼ੀਨ ਫਟਣ ਕਾਰਨ ਇੱਕ ਵਰਕਰ ਦੀ ਮੌਤ

ਕੀ ਕੇਜਰੀਵਾਲ ਮੋਗੇ ਮੁੜ ਵਖਵਾਦੀ ਤਾਕਤਾਂ ਨੂੰ ਮਿਲਣ ਆਏ ਹਨ-ਸੁਨੀਲ ਜਾਖੜ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਆਪ ਸਰਕਾਰ ਦੇ ਤਿੰਨ ਮੰਤਰੀਆਂ ਦੇ ਮਹਿਕਮਿਆਂ ਨੇ 150 ਏਕੜ ਪੰਚਾਇਤੀ ਜਮੀਨ ਚਹੇਤੇ ਮਾਇਨਿੰਗ ਮਾਫੀਆਂ ਨੂੰ ਸੌਂਪੀ-ਸੁਨੀਲ ਜਾਖੜ

ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ, ਕਈ ਵੱਡੇ ਆਗੂ ਕਾਂਗਰਸ ਵਿੱਚ ਸ਼ਾਮਲ

ਪੁਲਿਸ ਨੂੰ ਹਮਦਰਦੀ, ਪੇਸ਼ੇਵਾਰਤਾ ਅਤੇ ਲੋਕ-ਪੱਖੀ ਵਿਵਹਾਰ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਮਾਨ

ਚੰਗਾ ਬੰਦਾ ਹੈ ਲੈ ਜਾਓ..." ਜਦੋਂ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਲਈ ਆਪਣਾ ਵਿਸ਼ੇਸ਼ ਰੱਥ ਭੇਜਿਆ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਮਾਣ-ਸਨਮਾਨ, ਨੌਕਰੀ ਦੀ ਸੁਰੱਖਿਆ ਅਤੇ ਬਿਹਤਰ ਸੇਵਾ ਸ਼ਰਤਾਂ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਨੂੰ ਲੈ ਕੇ ਫਿਰ ਵਧਿਆ ਵਿਵਾਦ, 30 ਨਵੰਬਰ ਨੂੰ ਅਹਿਮ ਮੀਟਿੰਗ

ਮਾਹਰ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪੂਰਤੀ ਦੀ ਲੋਅ ’ਚ ਤਾਲਮੇਲ ਕਮੇਟੀ ਪੰਜਾਬ ਸਰਕਾਰ ਨੂੰ 30 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੱਲਬਾਤ ਦਾ ਸੱਦਾ