BREAKING NEWS
• ਅਕਾਲੀ ਦਲ ਨੇ ਵਜ਼ੀਰੀ ਖਾਤਰ ਭਾਜਪਾ ਨਾਲ ਹੱਥ ਮਿਲਾ ਕੇ ਕਿਸਾਨਾਂ ਦਾ ਭਰੋਸਾ ਵੇਚਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਮਾਣ-ਸਨਮਾਨ, ਨੌਕਰੀ ਦੀ ਸੁਰੱਖਿਆ ਅਤੇ ਬਿਹਤਰ ਸੇਵਾ ਸ਼ਰਤਾਂ ਲਈ ਵਚਨਬੱਧ: ਹਰਪਾਲ ਸਿੰਘ ਚੀਮਾ • ਮੁਲਾਜ਼ਮਾਂ ਦੀਆਂ ਜ਼ਿਆਦਾਤਰ ਵਿਚਾਰ ਅਧੀਨ ਜਾਇਜ਼ ਮੰਗਾਂ ਅੰਤਿਮ ਪੜਾਅ ’ਤੇ: ਹਰਪਾਲ ਸਿੰਘ ਚੀਮਾ • ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ • ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਪੰਜਾਬ

ਅਕਾਲੀ ਦਲ ਨੇ ਵਜ਼ੀਰੀ ਖਾਤਰ ਭਾਜਪਾ ਨਾਲ ਹੱਥ ਮਿਲਾ ਕੇ ਕਿਸਾਨਾਂ ਦਾ ਭਰੋਸਾ ਵੇਚਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੌਮੀ ਮਾਰਗ ਬਿਊਰੋ | November 26, 2026 09:08 PM

ਮੋਗਾ -ਮੋਗਾ ਵਿਖੇ ਦੋ ਲੱਖ ਲੋਕਾਂ ਦੇ ਉਮੜੇ ਜਨ-ਸੈਲਾਬ ਨੇ ‘ਖੁਸ਼ਹਾਲ ਪੰਜਾਬ’ ਮਹਾਂ ਰੈਲੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਕਾਰਗੁਜ਼ਾਰੀ ਦੀ ਰਾਜਨੀਤੀ ਦੇ ਹੱਕ ਵਿੱਚ ਲੋਕ ਸਮਰਥਨ ਦਾ ਇੱਕ ਸ਼ਕਤੀਸ਼ਾਲੀ ਪ੍ਰਦਰਸ਼ਨ ਬਣਾ ਦਿੱਤਾ। ਇਸ ਰਿਕਾਰਡ ਤੋੜ ਇਕੱਠ ਨੂੰ ‘ਕੰਮ ਦੀ ਰਾਜਨੀਤੀ’ 'ਤੇ ਇੱਕ ਇਤਿਹਾਸਕ ਮੋਹਰ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਨੀਅਤ ਸਾਫ਼ ਹੋਵੇ ਅਤੇ ਵਾਅਦੇ ਠੋਸ ਨਤੀਜਿਆਂ ਵਿੱਚ ਬਦਲਣ, ਤਾਂ ਲੋਕਾਂ ਨੂੰ ਖੋਖਲੇ ਨਾਅਰਿਆਂ ਰਾਹੀਂ ਇਕੱਠਾ ਕਰਨ ਦੀ ਲੋੜ ਨਹੀਂ ਪੈਂਦੀ। ਉਨ੍ਹਾਂ ਕਿਹਾ ਕਿ ਜ਼ੀਰੋ ਬਿਜਲੀ ਬਿੱਲਾਂ ਅਤੇ ਬਿਨਾਂ ਰਿਸ਼ਵਤ ਤੋਂ ਮਿਲੀਆਂ 77, 000 ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਲੈ ਕੇ ਟੇਲਾਂ ਤੱਕ ਪਹੁੰਚੇ ਨਹਿਰੀ ਪਾਣੀ, ₹10 ਲੱਖ ਤੱਕ ਦੇ ਮੁਫ਼ਤ ਇਲਾਜ ਅਤੇ ਔਰਤਾਂ ਲਈ ਵਿੱਤੀ ਸਹਾਇਤਾ ਤੱਕ, ਸਰਕਾਰ ਦੇ ਕੰਮਾਂ ਨੇ ਲੋਕਾਂ ਨੂੰ ਇਸ ਸੋਚ ਨਾਲ ਜੁੜਨ ਦਾ ਠੋਸ ਕਾਰਨ ਦਿੱਤਾ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਵਿਸ਼ਾਲ ਇਕੱਠ ਇੱਕ ਸਪੱਸ਼ਟ ਸਿਆਸੀ ਸੁਨੇਹਾ ਦਿੰਦਾ ਹੈ ਕਿ ਪੰਜਾਬ ਪੁਰਾਣੇ ਖੋਖਲੇ ਵਾਅਦਿਆਂ ਤੋਂ ਅੱਗੇ ਨਿਕਲ ਚੁੱਕਾ ਹੈ ਅਤੇ ਹੁਣ ਵਿਕਾਸ, ਤਰੱਕੀ ਅਤੇ ਖੁਸ਼ਹਾਲੀ ਨੂੰ ਚੁਣ ਰਿਹਾ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਰੈਲੀ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣ ਬਿਗਲ ਵੀ ਵਜਾਇਆ ਅਤੇ ਪੰਜਾਬ ਦੇ ਲੋਕਾਂ ਦਾ ਉਨ੍ਹਾਂ ਦੇ ਅਥਾਹ ਪਿਆਰ ਤੇ ਭਰੋਸੇ ਲਈ ਧੰਨਵਾਦ ਕੀਤਾ।

ਇਸ ਇਤਿਹਾਸਕ ਇਕੱਠ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਕਸ' (X) 'ਤੇ ਲਿਖਿਆ, “ਅੱਜ ਮੋਗਾ ਦੀ ਧਰਤੀ 'ਤੇ ਲੱਖਾਂ ਪੰਜਾਬੀਆਂ ਦਾ ਉਮੜਿਆ ਇਹ ਵਿਸ਼ਾਲ ਜਨ-ਸੈਲਾਬ ਕੋਈ ਆਮ ਇਕੱਠ ਨਹੀਂ ਸੀ। ਇਹ ਕੰਮ ਦੀ ਰਾਜਨੀਤੀ 'ਤੇ ਲੱਗੀ ਇਤਿਹਾਸਕ ਮੋਹਰ ਸੀ। ਜਦੋਂ ਨੀਅਤ ਸਾਫ਼ ਹੋਵੇ ਅਤੇ ਲੋਕ ਜ਼ੀਰੋ ਬਿਜਲੀ ਬਿੱਲ, ਬਿਨਾਂ ਰਿਸ਼ਵਤ 77, 000 ਤੋਂ ਵੱਧ ਸਰਕਾਰੀ ਨੌਕਰੀਆਂ, ਟੇਲਾਂ ਤੱਕ ਪਹੁੰਚਦਾ ਨਹਿਰੀ ਪਾਣੀ, ₹10 ਲੱਖ ਤੱਕ ਦਾ ਮੁਫ਼ਤ ਇਲਾਜ ਅਤੇ ਮਾਵਾਂ-ਧੀਆਂ ਦੇ ਮਾਣ-ਸਤਿਕਾਰ ਵਰਗੇ ਠੋਸ ਨਤੀਜੇ ਅੱਖੀਂ ਦੇਖਦੇ ਹਨ, ਤਾਂ ਉਹ ਇੰਨੀ ਵੱਡੀ ਗਿਣਤੀ ਵਿੱਚ ਅੱਗੇ ਆਉਂਦੇ ਹਨ। ਇਹ ਰਿਕਾਰਡ ਤੋੜ ਇਤਿਹਾਸਕ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਹੁਣ ਪੁਰਾਣੇ ਖੋਖਲੇ ਵਾਅਦਿਆਂ 'ਤੇ ਯਕੀਨ ਨਹੀਂ ਕਰਦਾ। ਇਹ ਤਰੱਕੀ, ਵਿਕਾਸ ਅਤੇ ਖੁਸ਼ਹਾਲੀ ਨੂੰ ਚੁਣਦਾ ਹੈ। ਇਸ ਅਥਾਹ ਪਿਆਰ, ਵਿਸ਼ਵਾਸ ਅਤੇ ਸਮਰਥਨ ਲਈ ਹਰ ਪੰਜਾਬੀ ਦਾ ਤਹਿ ਦਿਲੋਂ ਧੰਨਵਾਦ।”

ਮਹਾਂ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਮੈਂ ਪੰਜਾਬ ਦੇ ਲੋਕਾਂ ਨਾਲ ਸਿੱਧੇ ਤੌਰ 'ਤੇ ਆਪਣੇ ਕੀਤੇ ਕੰਮਾਂ ਅਤੇ ਪੂਰੇ ਕੀਤੇ ਵਾਅਦਿਆਂ ਬਾਰੇ ਗੱਲ ਕਰਨਾ ਚਾਹੁੰਦਾ ਹਾਂ। ਜਿਨ੍ਹਾਂ ਲੋਕਾਂ ਨੇ ਦਹਾਕਿਆਂ ਤੱਕ ਇਸ ਸੂਬੇ 'ਤੇ ਰਾਜ ਕੀਤਾ, ਉਨ੍ਹਾਂ ਨੂੰ ਵੀ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਪੰਜਾਬ ਲਈ ਕੀ ਕੀਤਾ। ਉਨ੍ਹਾਂ ਕੋਲ ਸੱਤਾ ਦੇ ਕਈ ਸਾਲ ਸਨ, ਪਰ ਸੂਬਾ ਲਗਾਤਾਰ ਸਮੱਸਿਆਵਾਂ ਨਾਲ ਜੂਝਦਾ ਰਿਹਾ। ਸਾਡੀ ਸਰਕਾਰ ਲੋਕਾਂ ਸਾਹਮਣੇ ਆਪਣਾ ਰਿਪੋਰਟ ਕਾਰਡ ਪੇਸ਼ ਕਰ ਰਹੀ ਹੈ ਕਿਉਂਕਿ ਸਾਡਾ ਮੰਨਣਾ ਹੈ ਕਿ ਸਰਕਾਰ ਜਨਤਾ ਪ੍ਰਤੀ ਜਵਾਬਦੇਹ ਹੋਣੀ ਚਾਹੀਦੀ ਹੈ।”

ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ 'ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਪਾਰਟੀਆਂ ਨੇ ਸਾਲਾਂ ਤੱਕ ਪੰਜਾਬ 'ਤੇ ਰਾਜ ਕੀਤਾ ਅਤੇ ਵਾਰੀ-ਵਾਰੀ ਸੱਤਾ ਦਾ ਆਨੰਦ ਮਾਣਿਆ। ਇਨ੍ਹਾਂ ਨੇ ਇੱਕ-ਦੂਜੇ 'ਤੇ ਦੋਸ਼ ਲਾਏ, ਵਾਅਦੇ ਕੀਤੇ ਅਤੇ ਚੋਣਾਂ ਤੋਂ ਬਾਅਦ ਲੋਕਾਂ ਨੂੰ ਭੁੱਲ ਗਏ। ਹੁਣ ਇਹ ਸਾਰੇ ਇਕੱਠੇ ਹੋ ਰਹੇ ਹਨ ਕਿਉਂਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਘਬਰਾਏ ਹੋਏ ਹਨ। ਪੰਜਾਬ ਦੇ ਲੋਕ ਇਨ੍ਹਾਂ ਦਾ ਇਤਿਹਾਸ ਜਾਣਦੇ ਹਨ ਅਤੇ ਇਨ੍ਹਾਂ ਦੇ ਨਵੇਂ ਸਿਆਸੀ ਗੱਠਜੋੜਾਂ ਤੋਂ ਗੁੰਮਰਾਹ ਨਹੀਂ ਹੋਣਗੇ।”

ਅਕਾਲੀ ਦਲ ਦੀ ਲੀਡਰਸ਼ਿਪ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਜਾਣਦੇ ਹਨ ਕਿ ਅਕਾਲੀ ਦਲ ਨੂੰ ਕੌਣ ਚਲਾ ਰਿਹਾ ਹੈ ਅਤੇ ਸੱਤਾ ਵਿੱਚ ਰਹਿੰਦਿਆਂ ਇਸ ਪਾਰਟੀ ਨੇ ਕੀ ਕੀਤਾ ਹੈ। ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਹੋਰ ਅਕਾਲੀ ਆਗੂਆਂ ਨੂੰ ਲੋਕਾਂ ਨੂੰ ਜਵਾਬ ਦੇਣਾ ਪਵੇਗਾ। ਪਾਰਟੀ ਆਪਣੇ ਨਾਅਰੇ ਬਦਲ ਕੇ ਜਾਂ ਨਵੇਂ ਸਿਆਸੀ ਸਮਝੌਤੇ ਕਰਕੇ ਜਵਾਬਦੇਹੀ ਤੋਂ ਭੱਜ ਨਹੀਂ ਸਕਦੀ।”

ਪਾਰਟੀ ਦੇ ਅੰਦਰੂਨੀ ਮਾਮਲਿਆਂ ਅਤੇ ਲੀਡਰਸ਼ਿਪ 'ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਦਾ ਜ਼ਿਕਰ ਕਰਦਿਆਂ ਕਿਹਾ, “ਲੋਕਾਂ ਨੇ ਦੇਖਿਆ ਹੈ ਕਿ ਆਗੂਆਂ ਨਾਲ ਕਿਹੋ ਜਿਹਾ ਸਲੂਕ ਹੋਇਆ ਅਤੇ ਪਾਰਟੀ ਕਿਸ ਤਰ੍ਹਾਂ ਚੱਲੀ। ਜਿਹੜੇ ਆਪਣਾ ਘਰ ਨਹੀਂ ਸੰਭਾਲ ਸਕੇ, ਉਹ ਹੁਣ ਪੰਜਾਬ ਨੂੰ ਮੱਤਾਂ ਦੇਣ ਦੀ ਕੋਸ਼ਿਸ਼ ਕਰ ਰਹੇ ਹਨ।”

8 ਦਸੰਬਰ ਨੂੰ ਮੋਗਾ ਦੇ ਇਸੇ ਮੈਦਾਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸਤਾਵਿਤ ਰੈਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਹੜੇ ਲੋਕ ਸਾਲਾਂ ਤੱਕ ਇੱਕ-ਦੂਜੇ ਦੀ ਆਲੋਚਨਾ ਕਰਦੇ ਰਹੇ, ਉਹ ਹੁਣ ਇੱਕੋ ਮੰਚ ਸਾਂਝਾ ਕਰਨ ਦੀ ਤਿਆਰੀ ਕਰ ਰਹੇ ਹਨ। ਨਰਿੰਦਰ ਮੋਦੀ, ਅਮਿਤ ਸ਼ਾਹ, ਰਵਨੀਤ ਸਿੰਘ ਬਿੱਟੂ, ਸੁਨੀਲ ਜਾਖੜ, ਕੇਵਲ ਸਿੰਘ ਢਿੱਲੋਂ, ਅਸ਼ਵਨੀ ਕੁਮਾਰ ਅਤੇ ਤਰੁਣ ਚੁੱਘ ਉਨ੍ਹਾਂ ਆਗੂਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਦੀ ਰਾਜਨੀਤੀ ਨੂੰ ਪੰਜਾਬ ਦੇ ਲੋਕਾਂ ਨੇ ਬੜੇ ਨੇੜਿਓਂ ਦੇਖਿਆ ਹੈ। ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਪੰਜਾਬ ਲਈ ਕੀ ਕੀਤਾ ਹੈ।”

ਉਨ੍ਹਾਂ ਕਿਹਾ, “ਭਾਵੇਂ ਉਹ ਅਕਾਲੀ ਦਲ, ਕਾਂਗਰਸ ਜਾਂ ਭਾਜਪਾ ਨਾਲ ਸਬੰਧਤ ਹੋਣ, ਪੰਜਾਬ ਦੇ ਲੋਕਾਂ ਨੇ ਇਨ੍ਹਾਂ ਸਾਰਿਆਂ ਦੀਆਂ ਸਰਕਾਰਾਂ ਦੇਖੀਆਂ ਹਨ। ਇਨ੍ਹਾਂ ਕੋਲ ਸੂਬੇ ਲਈ ਕੰਮ ਕਰਨ ਦੇ ਮੌਕੇ ਸਨ। ਅੱਜ ਇਹ ਇਸ ਕਰਕੇ ਹੱਥ ਨਹੀਂ ਮਿਲਾ ਰਹੇ ਕਿ ਇਨ੍ਹਾਂ ਦੇ ਮਨ ਵਿੱਚ ਅਚਾਨਕ ਪੰਜਾਬ ਲਈ ਪਿਆਰ ਜਾਗ ਪਿਆ ਹੈ, ਸਗੋਂ ਇਸ ਲਈ ਇਕੱਠੇ ਹੋ ਰਹੇ ਹਨ ਕਿਉਂਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਨੂੰ ਰੋਕਣਾ ਚਾਹੁੰਦੇ ਹਨ। ਲੋਕ 2027 ਵਿੱਚ ਇਨ੍ਹਾਂ ਨੂੰ ਕਰਾਰਾ ਜਵਾਬ ਦੇਣਗੇ।”

ਸਰਕਾਰ ਦੇ ਰੁਜ਼ਗਾਰ ਰਿਕਾਰਡ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਦੇ ਨੌਜਵਾਨਾਂ ਨੂੰ 77, 182 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਹ ਨੌਕਰੀਆਂ ਮੈਰਿਟ ਦੇ ਆਧਾਰ 'ਤੇ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਦਿੱਤੀਆਂ ਗਈਆਂ ਹਨ। ਸਾਡੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ 'ਤੇ ਸਰਕਾਰੀ ਰੁਜ਼ਗਾਰ ਮਿਲ ਰਿਹਾ ਹੈ। ਉਨ੍ਹਾਂ ਨੂੰ ਨੌਕਰੀ ਲੈਣ ਲਈ ਕਿਸੇ ਮੰਤਰੀ, ਸਿਆਸੀ ਆਗੂ ਜਾਂ ਕਿਸੇ ਹੋਰ ਕੋਲ ਜਾਣ ਦੀ ਲੋੜ ਨਹੀਂ ਪੈਂਦੀ ਅਤੇ ਨਾ ਹੀ ਕੋਈ ਰਿਸ਼ਵਤ ਦੇਣੀ ਪੈਂਦੀ ਹੈ।”

ਉਨ੍ਹਾਂ ਅੱਗੇ ਕਿਹਾ, “ਪਹਿਲਾਂ ਨੌਜਵਾਨਾਂ ਨੂੰ ਰੁਜ਼ਗਾਰ ਦੀ ਭਾਲ ਵਿੱਚ ਪੰਜਾਬ ਛੱਡਣਾ ਪੈਂਦਾ ਸੀ। ਉਹ ਵਿਦੇਸ਼ ਜਾਣ ਲਈ ਆਪਣੇ ਮਾਪਿਆਂ ਦੀ ਜਮ੍ਹਾਂ-ਪੂੰਜੀ ਖਰਚਦੇ ਸਨ ਅਤੇ ਕਰਜ਼ੇ ਲੈਂਦੇ ਸਨ। ਸਾਡੀ ਸਰਕਾਰ ਇੱਥੇ ਹੀ ਮੌਕੇ ਪੈਦਾ ਕਰ ਰਹੀ ਹੈ ਤਾਂ ਜੋ ਨੌਜਵਾਨ ਆਪਣੇ ਹੀ ਸੂਬੇ ਵਿੱਚ ਆਪਣਾ ਭਵਿੱਖ ਬਣਾ ਸਕਣ।”

ਤਿੰਨ ਵਿਵਾਦਤ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਿਸਾਨ ਅੰਦੋਲਨ ਦੌਰਾਨ ਲਗਭਗ 750 ਕਿਸਾਨਾਂ ਨੇ ਆਪਣੀਆਂ ਜਾਨਾਂ ਗਵਾਈਆਂ। ਇਹ ਸਿਰਫ਼ ਅੰਕੜੇ ਨਹੀਂ ਸਨ, ਸਗੋਂ ਉਹ ਕਿਸੇ ਦੇ ਪਿਤਾ, ਪੁੱਤਰ, ਭਰਾ ਅਤੇ ਪਰਿਵਾਰਕ ਮੈਂਬਰ ਸਨ। ਪੰਜਾਬ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲੇਗਾ। ਸਾਡੀ ਸਰਕਾਰ ਨੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ।”

ਉਨ੍ਹਾਂ ਅੱਗੇ ਕਿਹਾ, “ਕਿਸਾਨਾਂ ਦੇ ਇਤਿਹਾਸਕ ਸੰਘਰਸ਼ ਤੋਂ ਬਾਅਦ ਤਿੰਨ ਖੇਤੀ ਕਾਨੂੰਨ ਵਾਪਸ ਲੈ ਲਏ ਗਏ ਸਨ, ਪਰ ਕਿਸਾਨਾਂ ਵੱਲੋਂ ਉਠਾਏ ਗਏ ਸਵਾਲਾਂ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਇੰਝ ਹੀ ਭੁਲਾਇਆ ਨਹੀਂ ਜਾ ਸਕਦਾ। ਸਾਡੇ ਕਿਸਾਨਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦਾ ਹਮੇਸ਼ਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।”

ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਨ੍ਹਾਂ ਨੂੰ ਸਾਲਾਂ ਤੱਕ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ, ਉਹ ਹੁਣ ਨਵੇਂ ਵਾਅਦੇ ਕਰ ਰਹੇ ਹਨ। ਲੋਕਾਂ ਨੇ ਉਨ੍ਹਾਂ ਦੀਆਂ ਸਰਕਾਰਾਂ ਦੇਖੀਆਂ ਹਨ ਅਤੇ ਜਾਣਦੇ ਹਨ ਕਿ ਉਨ੍ਹਾਂ ਦੇ ਰਾਜ ਦੌਰਾਨ ਕੀ ਹੋਇਆ। ਸਾਡੇ 'ਤੇ ਸਵਾਲ ਉਠਾਉਣ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੇ ਕੰਮਾਂ ਦਾ ਹਿਸਾਬ ਦੇਣਾ ਚਾਹੀਦਾ ਹੈ।”

ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਤਰ੍ਹਾਂ ਦਾ ਹਮਲਾ ਕਦੇ ਨਹੀਂ ਹੋਣਾ ਚਾਹੀਦਾ। ਲੋਕਤੰਤਰੀ ਸਮਾਜ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਨਹੀਂ ਲੈਣਾ ਚਾਹੀਦਾ। ਸਿਆਸੀ ਮਤਭੇਦ ਭਾਵੇਂ ਕੋਈ ਵੀ ਹੋਣ, ਅਜਿਹੀ ਘਟਨਾ ਦੀ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ।”

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਘਟਨਾ ਦਾ ਸਿਆਸੀ ਲਾਹਾ ਲੈਣ ਦੀ ਆਲੋਚਨਾ ਵੀ ਕੀਤੀ। ਬਾਜ਼ (ਇੱਲ) ਨਾਲ ਜੁੜੇ ਦਾਅਵਿਆਂ 'ਤੇ ਵਿਅੰਗ ਕਰਦਿਆਂ ਉਨ੍ਹਾਂ ਕਿਹਾ, “ਇਹ ਹਰ ਘਟਨਾ ਨੂੰ ਸਿਆਸੀ ਕਹਾਣੀ ਬਣਾ ਦਿੰਦੇ ਹਨ। ਹੁਣ ਕਿਸੇ ਬਾਜ਼ ਅਤੇ ਉਸ ਦੀ ਭੂਮਿਕਾ ਬਾਰੇ ਗੱਲਾਂ ਹੋ ਰਹੀਆਂ ਹਨ। ਇਹ ਵੀ ਪੁੱਛਣਾ ਚਾਹੀਦਾ ਹੈ ਕਿ ਉਸ ਬਾਜ਼ ਦਾ ਆਲ੍ਹਣਾ ਕਿੱਥੇ ਹੈ ਅਤੇ ਉਸ ਦੇ ਆਂਡੇ ਕਿੱਥੇ ਹਨ। ਅਜਿਹੀਆਂ ਕਹਾਣੀਆਂ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਘੜੀਆਂ ਜਾ ਰਹੀਆਂ ਹਨ।”

ਵਿਰੋਧੀ ਆਗੂਆਂ ਦੀ ਸਿਆਸੀ ਮੌਕਾਪ੍ਰਸਤੀ 'ਤੇ ਚੋਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਸਿਆਸੀ ਦਫ਼ਤਰ ਵਿੱਚ ਲੱਗੀ ਅੱਗ ਦਾ ਕਿੱਸਾ ਸੁਣਾਇਆ। ਉਨ੍ਹਾਂ ਕਿਹਾ, “ਇੱਕ ਸਿਆਸੀ ਦਫ਼ਤਰ ਵਿੱਚ ਅੱਗ ਲੱਗਣ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ ਗਿਆ। ਪਰ ਜਦੋਂ ਫੋਨ ਕਰਨ ਵਾਲੇ ਨੂੰ ਪਤਾ ਲੱਗਾ ਕਿ ਸਬੰਧਤ ਆਗੂ ਨੇ ਪਾਰਟੀ ਬਦਲ ਲਈ ਹੈ, ਤਾਂ ਉਸ ਨੇ ਫਾਇਰ ਬ੍ਰਿਗੇਡ ਦੀ ਗੱਡੀ ਰੱਦ ਕਰਨ ਲਈ ਕਹਿ ਦਿੱਤਾ। ਅਸੀਂ ਅਜਿਹੀ ਰਾਜਨੀਤੀ ਦੇਖ ਰਹੇ ਹਾਂ, ਜਿੱਥੇ ਅੱਗ ਬੁਝਾਉਣ ਦਾ ਫੈਸਲਾ ਵੀ ਇਸ ਗੱਲ 'ਤੇ ਨਿਰਭਰ ਕਰਦਾ ਹੈ ਕਿ ਆਗੂ ਕਿਸ ਪਾਰਟੀ ਨਾਲ ਸਬੰਧਤ ਹੈ।”

ਪੰਜਾਬ ਦੇ ਹੱਕਾਂ ਅਤੇ ਹਿੱਤਾਂ ਨਾਲ ਜੁੜੇ ਮੁੱਦੇ ਉਠਾਉਂਦਿਆਂ ਉਨ੍ਹਾਂ ਕਿਹਾ, “ਮੈਂ ਜਗਤਾਰ ਸਿੰਘ ਹਵਾਰਾ ਸਬੰਧੀ ਪੱਤਰ ਲਿਖਿਆ ਹੈ। ਅਸੀਂ ਦਿਹਾਤੀ ਵਿਕਾਸ ਫੰਡ (ਆਰਡੀਐਫ), ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਨੂੰ ਉਸ ਦੇ ਬਣਦੇ ਅਧਿਕਾਰ ਦੇਣ ਦਾ ਮੁੱਦਾ ਵੀ ਲਗਾਤਾਰ ਉਠਾਇਆ ਹੈ। ਇਹ ਸੂਬੇ ਅਤੇ ਇਸ ਦੇ ਲੋਕਾਂ ਲਈ ਅਹਿਮ ਮੁੱਦੇ ਹਨ ਅਤੇ ਅਸੀਂ ਇਨ੍ਹਾਂ ਨੂੰ ਉਠਾਉਂਦੇ ਰਹਾਂਗੇ।”

ਉਨ੍ਹਾਂ ਕਿਹਾ, “ਪੰਜਾਬ ਨੂੰ ਆਪਣਾ ਬਣਦਾ ਹਿੱਸਾ ਮਿਲਣਾ ਚਾਹੀਦਾ ਹੈ। ਸੂਬੇ ਕੋਲ ਆਪਣੇ ਲੋਕਾਂ ਨਾਲ ਸਬੰਧਤ ਮਾਮਲਿਆਂ 'ਤੇ ਫੈਸਲੇ ਲੈਣ ਲਈ ਵੱਧ ਅਧਿਕਾਰ ਹੋਣੇ ਚਾਹੀਦੇ ਹਨ। ਆਨੰਦਪੁਰ ਸਾਹਿਬ ਦੇ ਮਤੇ ਦੀ ਭਾਵਨਾ ਅਤੇ ਵੱਧ ਸੰਘੀ ਅਧਿਕਾਰਾਂ ਦੀ ਮੰਗ ਪੰਜਾਬ ਲਈ ਹਮੇਸ਼ਾ ਅਹਿਮ ਮੁੱਦੇ ਰਹੇ ਹਨ। ਅਸੀਂ ਆਪਣੇ ਸੂਬੇ ਦੇ ਹੱਕਾਂ ਅਤੇ ਹਿੱਤਾਂ ਲਈ ਹਮੇਸ਼ਾ ਡਟ ਕੇ ਖੜ੍ਹੇ ਰਹਾਂਗੇ।”

ਪੰਜਾਬ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਲਾਲਾ ਲਾਜਪਤ ਰਾਏ ਦੀ ਧਰਤੀ ਹੈ। ਪੰਜਾਬ ਦੇ ਲੋਕ ਹਮੇਸ਼ਾ ਬੇਇਨਸਾਫ਼ੀ ਵਿਰੁੱਧ ਡਟੇ ਹਨ ਅਤੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ। ਸਾਨੂੰ ਆਪਣੇ ਮਹਾਨ ਸ਼ਹੀਦਾਂ ਦੀ ਹਿੰਮਤ ਅਤੇ ਵਚਨਬੱਧਤਾ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।”

ਉਨ੍ਹਾਂ ਕਿਹਾ, “ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਰਾਬਰੀ, ਮਨੁੱਖਤਾ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਦਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਨੂੰ ਜ਼ੁਲਮ ਵਿਰੁੱਧ ਡਟਣ ਅਤੇ ਮਜ਼ਲੂਮਾਂ ਦੀ ਰੱਖਿਆ ਕਰਨ ਦੀ ਸਿੱਖਿਆ ਦਿੱਤੀ। ਇਹ ਸਿੱਖਿਆਵਾਂ ਪੰਜਾਬ ਦੀ ਪਛਾਣ ਦਾ ਹਿੱਸਾ ਹਨ। ਸਾਨੂੰ ਆਪਣੇ ਜਨਤਕ ਜੀਵਨ ਅਤੇ ਸਮਾਜ ਪ੍ਰਤੀ ਆਪਣੇ ਕੰਮਾਂ ਵਿੱਚ ਇਨ੍ਹਾਂ ਕਦਰਾਂ-ਕੀਮਤਾਂ ਨੂੰ ਅੱਗੇ ਵਧਾਉਣਾ ਚਾਹੀਦਾ ਹੈ।”

ਵੋਟਰਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਚੋਣਾਂ ਦੌਰਾਨ ਵਿਰੋਧੀ ਪਾਰਟੀਆਂ ਤੁਹਾਡੇ ਕੋਲ ਪੈਸੇ ਲੈ ਕੇ ਆ ਸਕਦੀਆਂ ਹਨ ਅਤੇ ਤੁਹਾਡੀ ਵੋਟ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀਆਂ ਹਨ। ਉਹ ਜੋ ਵੀ ਪੈਸੇ ਦਿੰਦੇ ਹਨ, ਰੱਖ ਲਓ, ਪਰ ਜਦੋਂ ਪੋਲਿੰਗ ਬੂਥ 'ਤੇ ਜਾਓ ਤਾਂ ਝਾੜੂ ਵਾਲਾ ਬਟਨ ਦੱਬਿਓ। ਤੁਹਾਡੀ ਵੋਟ ਪੰਜਾਬ ਦੇ ਭਵਿੱਖ ਲਈ ਅਤੇ ਉਸ ਸਰਕਾਰ ਲਈ ਹੋਣੀ ਚਾਹੀਦੀ ਹੈ ਜੋ ਤੁਹਾਡੇ ਪਰਿਵਾਰਾਂ ਲਈ ਕੰਮ ਕਰ ਰਹੀ ਹੈ।”

ਉਨ੍ਹਾਂ ਕਿਹਾ, “ਕਿਸੇ ਨੂੰ ਵੀ ਆਪਣੀ ਵੋਟ ਖਰੀਦਣ ਜਾਂ ਆਪਣਾ ਭਵਿੱਖ ਤੈਅ ਕਰਨ ਦੀ ਇਜਾਜ਼ਤ ਨਾ ਦਿਓ। ਤੁਸੀਂ ਜਾਣਦੇ ਹੋ ਕਿ ਕਿਸ ਨੇ ਤੁਹਾਡੇ ਲਈ ਕੰਮ ਕੀਤਾ ਹੈ ਅਤੇ ਕਿਸ ਨੇ ਸਿਰਫ਼ ਵਾਅਦੇ ਕੀਤੇ ਹਨ। ਆਪਣੀ ਜ਼ਮੀਰ ਦੀ ਆਵਾਜ਼ ਸੁਣ ਕੇ ਵੋਟ ਪਾਓ ਅਤੇ ਪੰਜਾਬ ਲਈ ਹੋ ਰਹੇ ਕੰਮਾਂ ਦਾ ਸਾਥ ਦਿਓ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਮ ਆਦਮੀ ਪਾਰਟੀ ਸਿਸਟਮ ਨੂੰ ਬਦਲਣ ਲਈ ਰਾਜਨੀਤੀ ਵਿੱਚ ਆਈ ਹੈ। ਅਸੀਂ ਇੱਥੇ ਸੱਤਾ ਦਾ ਆਨੰਦ ਮਾਨਣ ਲਈ ਨਹੀਂ ਆਏ। ਅਸੀਂ ਲੋਕਾਂ ਲਈ ਕੰਮ ਕਰਨ, ਇਮਾਨਦਾਰ ਪ੍ਰਸ਼ਾਸਨ ਦੇਣ ਅਤੇ ਸਮਾਜ ਦੇ ਹਰ ਵਰਗ ਲਈ ਮੌਕੇ ਪੈਦਾ ਕਰਨ ਲਈ ਆਏ ਹਾਂ। ਸਾਡੀ ਸਰਕਾਰ ਇਸੇ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ।”

ਆਪਣੇ ਸੰਬੋਧਨ ਦੀ ਸਮਾਪਤੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਦੀ ਭਰਵੀਂ ਸ਼ਮੂਲੀਅਤ ਲਈ ਧੰਨਵਾਦ ਕੀਤਾ ਅਤੇ ਕਿਹਾ, “ਮੈਂ ਇੱਥੇ ਆਉਣ ਅਤੇ ਸਾਨੂੰ ਇੰਨਾ ਪਿਆਰ ਦੇਣ ਲਈ ਤੁਹਾਡਾ ਸਾਰਿਆਂ ਦਾ ਇੱਕ ਵਾਰ ਫਿਰ ਧੰਨਵਾਦ ਕਰਦਾ ਹਾਂ। ਕਿਰਪਾ ਕਰਕੇ ਆਪਣੀਆਂ ਬੱਸਾਂ, ਕਾਰਾਂ ਅਤੇ ਹੋਰ ਵਾਹਨਾਂ ਰਾਹੀਂ ਸੁਰੱਖਿਅਤ ਘਰ ਵਾਪਸ ਜਾਓ। ਪੰਜਾਬ ਨੂੰ ਤੁਹਾਡੀ ਲੋੜ ਹੈ, ਅਤੇ ਸਾਨੂੰ ਆਪਣੇ ਸੂਬੇ ਨੂੰ ਅੱਗੇ ਲਿਜਾਣ ਦੇ ਸਫ਼ਰ ਵਿੱਚ ਤੁਹਾਡੇ ਲਗਾਤਾਰ ਸਹਿਯੋਗ ਅਤੇ ਸ਼ਮੂਲੀਅਤ ਦੀ ਲੋੜ ਹੈ।”

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਖੁੱਡੀਆਂ, ਮੋਹਿੰਦਰ ਭਗਤ, ਤਰੁਣਪ੍ਰੀਤ ਸਿੰਘ ਸੌਂਦ, ਹਰਭਜਨ ਸਿੰਘ ਈਟੀਓ, ਹਰਦੀਪ ਸਿੰਘ ਮੁੰਡੀਆਂ ਸਮੇਤ ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ, ਮਾਲਵਿੰਦਰ ਸਿੰਘ ਕੰਗ ਅਤੇ ਗੁਰਮੀਤ ਸਿੰਘ ਮੀਤ ਹੇਅਰ ਵੀ ਹਾਜ਼ਰ ਸਨ।

Have something to say? Post your comment

 
 

ਪੰਜਾਬ

ਪੰਜਾਬ ਦੀਆਂ ਔਰਤਾਂ ਘਰ ਦੇ ਮਰਦਾਂ ਨੂੰ ‘ਆਪ’ ਨੂੰ ਵੋਟ ਪਾਉਣ ਲਈ ਤਿਆਰ ਕਰਨ- ਕੇਜਰੀਵਾਲ

ਮੋਗਾ ਵਿੱਚ 'ਆਪ' ਦੀ ਰੈਲੀ ਤੋਂ ਪਹਿਲਾਂ, ਸਮਾਗਮ ਵਾਲੀ ਥਾਂ 'ਤੇ ਕੌਫੀ ਮਸ਼ੀਨ ਫਟਣ ਕਾਰਨ ਇੱਕ ਵਰਕਰ ਦੀ ਮੌਤ

ਕੀ ਕੇਜਰੀਵਾਲ ਮੋਗੇ ਮੁੜ ਵਖਵਾਦੀ ਤਾਕਤਾਂ ਨੂੰ ਮਿਲਣ ਆਏ ਹਨ-ਸੁਨੀਲ ਜਾਖੜ

ਖਾਲਸਾ ਕਾਲਜ ਵਿਖੇ 120ਵਾਂ ਡਿਗਰੀ ਵੰਡ ਸਮਾਰੋਹ -ਮਜੀਠੀਆ, ਛੀਨਾ ਨੇ 1497 ਦੇ ਕਰੀਬ ਵੰਡੀਆਂ ਡਿਗਰੀਆਂ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਆਪ ਸਰਕਾਰ ਦੇ ਤਿੰਨ ਮੰਤਰੀਆਂ ਦੇ ਮਹਿਕਮਿਆਂ ਨੇ 150 ਏਕੜ ਪੰਚਾਇਤੀ ਜਮੀਨ ਚਹੇਤੇ ਮਾਇਨਿੰਗ ਮਾਫੀਆਂ ਨੂੰ ਸੌਂਪੀ-ਸੁਨੀਲ ਜਾਖੜ

ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ, ਕਈ ਵੱਡੇ ਆਗੂ ਕਾਂਗਰਸ ਵਿੱਚ ਸ਼ਾਮਲ

ਪੁਲਿਸ ਨੂੰ ਹਮਦਰਦੀ, ਪੇਸ਼ੇਵਾਰਤਾ ਅਤੇ ਲੋਕ-ਪੱਖੀ ਵਿਵਹਾਰ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਮਾਨ

ਚੰਗਾ ਬੰਦਾ ਹੈ ਲੈ ਜਾਓ..." ਜਦੋਂ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਲਈ ਆਪਣਾ ਵਿਸ਼ੇਸ਼ ਰੱਥ ਭੇਜਿਆ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਮਾਣ-ਸਨਮਾਨ, ਨੌਕਰੀ ਦੀ ਸੁਰੱਖਿਆ ਅਤੇ ਬਿਹਤਰ ਸੇਵਾ ਸ਼ਰਤਾਂ ਲਈ ਵਚਨਬੱਧ: ਹਰਪਾਲ ਸਿੰਘ ਚੀਮਾ