ਨੈਸ਼ਨਲ

ਬੰਦੀ ਸਿੰਘਾਂ ਦੀ ਰਿਹਾਈ ਅਕਾਲੀ-ਭਾਜਪਾ ਗਠਜੋੜ ਦੀ ਪਹਿਲੀ ਤਰਜੀਹ-ਸਥਾਈ ਹੱਲ ਕੱਢਣ ਲਈ ਯਤਨ ਕੀਤੇ ਜਾਣਗੇ- ਸਰਨਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 27, 2026 07:04 PM

ਨਵੀਂ ਦਿੱਲੀ- ਅਕਾਲੀ-ਭਾਜਪਾ ਗਠਜੋੜ ਨੂੰ ਪੰਥ, ਪੰਜਾਬ ਅਤੇ ਸਿੱਖ ਕੌਮ ਦੇ ਭਵਿੱਖ ਦੀ ਸੁਰੱਖਿਆ ਲਈ ਇਤਿਹਾਸਕ ਫੈਸਲਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਇੰਚਾਰਜ ਬਲਵਿੰਦਰ ਸਿੰਘ ਭੁੰਦੜ ਅਤੇ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ 106 ਸਾਲ ਪੁਰਾਣੇ ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ ਦੀ ਆਜ਼ਾਦੀ, ਪੰਜਾਬੀ ਸੂਬੇ ਦੀ ਪ੍ਰਾਪਤੀ ਅਤੇ ਸਿੱਖ ਹੱਕਾਂ ਦੀ ਰਾਖੀ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਇਸ ਇਤਿਹਾਸਕ ਵਿਰਾਸਤ ਨੂੰ ਅੱਗੇ ਤੋਰਨ ਅਤੇ ਕਮਜ਼ੋਰ ਹੋ ਰਹੀ ਪੰਥਕ ਅਗਵਾਈ ਨੂੰ ਮੁੜ ਮਜ਼ਬੂਤ ਕਰਨ ਲਈ ਇਹ ਗਠਜੋੜ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ, ਕਿਸਾਨੀ ਸੰਕਟ, ਬੰਦੀ ਸਿੰਘਾਂ ਦੀ ਰਿਹਾਈ ਅਤੇ ਅਮਨ-ਸ਼ਾਂਤੀ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਹਿੰਦੂ-ਸਿੱਖ ਏਕਤਾ ਨੂੰ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਦੱਸਦਿਆਂ ਉਨ੍ਹਾਂ ਕਿਹਾ ਕਿ ਗਠਜੋੜ ਸੂਬੇ ਨੂੰ ਨਫ਼ਰਤ ਅਤੇ ਵੰਡ ਦੀ ਰਾਜਨੀਤੀ ਤੋਂ ਬਚਾ ਕੇ ਭਾਈਚਾਰੇ ਤੇ ਖੁਸ਼ਹਾਲੀ ਵੱਲ ਲਿਜਾਣ ਵਿੱਚ ਭੂਮਿਕਾ ਨਿਭਾਏਗਾ। ਸਰਨਾ ਨੇ ਸਪੱਸ਼ਟ ਕੀਤਾ ਕਿ ਬੰਦੀ ਸਿੰਘਾਂ ਦੀ ਰਿਹਾਈ ਗਠਜੋੜ ਦੀ ਪਹਿਲੀ ਤਰਜੀਹ ਹੈ ਅਤੇ ਕੇਂਦਰ ਸਰਕਾਰ ਨਾਲ ਗੱਲਬਾਤ ਰਾਹੀਂ ਇਸ ਦਾ ਸਥਾਈ ਹੱਲ ਕੱਢਣ ਲਈ ਯਤਨ ਕੀਤੇ ਜਾਣਗੇ। ਇਸੇ ਤਰ੍ਹਾਂ ਕਰਤਾਰਪੁਰ ਲਾਂਘੇ ਸਮੇਤ ਹੋਰ ਪੰਥਕ ਮਸਲਿਆਂ ਦੇ ਛੇਤੀ ਹੱਲ ਦੀ ਉਮੀਦ ਵੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਅਤੇ ਖੇਤੀ ਕਾਨੂੰਨਾਂ ਸਮੇਂ ਪਾਰਟੀ ਨੇ ਸਿਧਾਂਤਕ ਸਟੈਂਡ ਲਿਆ ਸੀ, ਹੁਣ ਕਿਸਾਨਾਂ ਦੇ ਮਸਲੇ ਕੇਂਦਰ ਨਾਲ ਗੱਲਬਾਤ ਕਰਕੇ ਹੱਲ ਕਰਵਾਏ ਜਾਣਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਗਠਜੋੜ ਵਿੱਚ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ਵਿੱਚ ਹੋਵੇਗਾ ਅਤੇ ਪੰਜਾਬ ਦਾ ਮੁੱਖ ਮੰਤਰੀ ਅਕਾਲੀ ਦਲ ਦਾ ਬਣੇਗਾ। ਸਿੱਖ ਸੰਸਥਾਵਾਂ ਦੀ ਆਜ਼ਾਦੀ ਅਤੇ ਮਰਿਆਦਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਅਕਾਲੀ-ਭਾਜਪਾ ਗਠਜੋੜ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਦਫ਼ਤਰ ਵਿਖੇ ਹੋਈ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਦੌਰਾਨ ਆਗੂਆਂ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਦੁਹਰਾਉਂਦਿਆਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਨੌਜਵਾਨਾਂ ਲਈ ਖੇਡਾਂ, ਸਿੱਖਿਆ ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਉੱਤੇ ਚੱਲਣ ਵਾਲੀ ਮਜ਼ਬੂਤ ਪੰਥਕ ਅਗਵਾਈ ਜ਼ਰੂਰੀ ਹੈ। ਭੁੰਦੜ ਅਤੇ ਸਰਨਾ ਨੇ ਦਿੱਲੀ ਗੁਰਦੁਆਰਾ ਚੋਣਾਂ ਲਈ ਵਰਕਰਾਂ ਨੂੰ ਹੁਣੇ ਤੋਂ ਕਮਰਕੱਸੇ ਕਰਨ ਦਾ ਸੱਦਾ ਦਿੱਤਾ ਅਤੇ ਪਾਰਟੀ ਦੇ ਵਿਸਥਾਰ ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਅਹੁਦੇਦਾਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ। ਮੀਟਿੰਗ ਵਿੱਚ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ., ਕੌਮੀ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਅਤੇ ਜਤਿੰਦਰ ਸਿੰਘ ਸਾਹਨੀ ਸਮੇਤ ਹੋਰ ਆਗੂ ਮੌਜੂਦ ਸਨ।

 

Have something to say? Post your comment

 
 

ਨੈਸ਼ਨਲ

ਵਿਦੇਸ਼ਾਂ ਵਿੱਚ ਸਿੱਖਾਂ ਦੇ ਕਤਲਾਂ ਪਿੱਛੇ ਭਾਰਤੀ ਤੰਤਰ ਦੀ ਭੂਮਿਕਾ ਬਾਰੇ ਉੱਠੇ ਸਵਾਲਾਂ ਦੀ ਗੂੰਜ ਕੈਨੇਡਾ ਦੀ ਅਦਾਲਤ ਵਿੱਚ ਮੁੜ ਦੇਵੇਗੀ ਸੁਣਾਈ

ਜਤਿੰਦਰ ਸਿੰਘ ਸੋਨੂੰ ਬਣੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸੀਨੀਅਰ ਵਾਈਸ ਪ੍ਰੈਸੀਡੈਂਟ

ਬਾਦਲ-ਭਾਜਪਾ ਗੈਰ-ਸਿਧਾਂਤਕ ਗਠਜੋੜ ਪਿਛਲੇ ਗੁਨਾਹਾਂ ਨੂੰ ਮੁੜ ਦਹੁਰਾਉਣ ਦੀ ਹੀ ਸ਼ੁਰੂਆਤ : ਪੰਚ ਪ੍ਰਧਾਨੀ ਜਥਾ

ਸ਼੍ਰੋਮਣੀ ਕਮੇਟੀ ਵੱਲੋਂ ਮਾਤਾ ਗੁਜਰੀ ਕਾਲਜ ਕਰਤਾਰਪੁਰ (ਜਲੰਧਰ) ਵਿਖੇ ‘ਭਗਤ ਰਵਿਦਾਸ ਜੀ : ਜੀਵਨ ਦਰਸ਼ਨ’ ਵਿਸ਼ੇ ’ਤੇ ਕਰਵਾਇਆ ਸੈਮੀਨਾਰ

'ਸੰਵਿਧਾਨ ਦੀ ਅਸਲ ਕਾਪੀ ਵਿੱਚ ਗੁਰੂ ਗੋਬਿੰਦ ਸਿੰਘ ਜੀ ਭਗਵਾਨ ਰਾਮ, ਬੁੱਧ ਅਤੇ ਮਹਾਂਵੀਰ ਜੀ ਦੀਆਂ ਤਸਵੀਰਾਂ ਹਨ,' ਗ੍ਰਹਿ ਮੰਤਰੀ ਸ਼ਾਹ ਨੇ  ਸੰਵਿਧਾਨ ਦੀ ਭਾਵਨਾ ਨੂੰ ਸਮਝਣ ਦੀ ਕੀਤੀ ਅਪੀਲ 

ਕਾਂਗਰਸ ਨੇ "ਸੰਵਿਧਾਨ ਰੱਖਿਆ ਮਾਰਚ" ਕੱਢਿਆ- ਭਾਜਪਾ 'ਤੇ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਲਗਾਇਆ ਦੋਸ਼  

ਕਾਂਗਰਸ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਕਮਜ਼ੋਰ ਕਰਨ ਲਈ ਕੰਮ ਕਰ ਰਹੀ ਹੈ: ਰਾਜਨਾਥ ਸਿੰਘ

ਪੰਜਾਬ ਵਿੱਚ ਮੁੱਖ ਮੁਕਾਬਲਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਕਾਰ , ਭਾਜਪਾ-ਅਕਾਲੀ ਦਲ ਗੱਠਜੋੜ ਮਜਬੂਰੀ ਵਾਲਾ- ਸਚਿਨ ਪਾਇਲਟ

ਅਕਾਲੀ ਦਲ ਨੂੰ ਵੱਡਾ ਭਰਾ ਕਹਿਣ ਤੇ ਵਾਰਿਸ ਪਠਾਨ ਨੇ  ਮਾਰਿਆ ਤਾਅਨਾ ਸ਼ਿਵ ਸੇਨਾ ਨੂੰ ਵੀ ਭਾਜਪਾ ਨੇ ਵੱਡਾ ਭਾਈ ਕਿਹਾ ਸੀ ਹੁਣ ਦੇਖੋ

ਸਦਰ ਬਾਜ਼ਾਰ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਵ ਸ਼ਾਂਤੀ ਅਤੇ ਮਨੁੱਖਤਾ ਦੀ ਭਲਾਈ ਲਈ ਵਿਸ਼ੇਸ਼ ਅਰਦਾਸ