ਪੰਜਾਬ

ਹਿਮਾਚਲ ਪ੍ਰਦੇਸ਼ ’ਚ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਪ੍ਰੀਖਿਆ ’ਚ ਰੋਕਣਾ ਵਿਤਕਰੇ ਪੂਰਨ ਹੈ: ਬਾਬਾ ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 28, 2026 09:10 PM


ਅੰਮ੍ਰਿਤਸਰ- ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਹਿਮਾਚਲ ਪਦੇਸ਼ ਦੇ ਊਨਾ ਜ਼ਿਲ੍ਹਾ ’ਚ ਪਟਵਾਰੀ ਭਰਤੀ ਲਈ ਟੈਸਟ ਦੌਰਾਨ ਸਿੱਖ ਵਿਦਿਆਰਥੀ ਬੀਬੀ ਰਾਜਵਿੰਦਰ ਕੌਰ ਨੂੰ ਸਿੱਖ ਕਕਾਰ ਪਹਿਨੇ ਹੋਣ ਕਾਰਨ ਦਾਖਲ ਹੋਣ ਤੋਂ ਰੋਕਣ ਤੇ ਸਖ਼ਤ ਇਤਰਾਜ ਜਤਾਉਂਦਿਆਂ ਕਿਹਾ ਕਿ ਸਿੱਖਾਂ ਨਾਲ ਅਜਿਹਾ ਵਿਤਕਰਾ ਸਹਿਣਯੋਗ ਨਹੀਂ ਹੈ ਅਤੇ ਨਾ ਹੀ ਸੰਵਿਧਾਨ ਅਜਿਹਾ ਕਰਨ ਦੀ ਆਗਿਆ ਦਿੰਦਾ ਹੈ।
ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਕਕਾਰ ਧਾਰਨ ਕਰਨ ਤੋਂ ਰੋਕਨਾ ਜਿਥੇ ਬੇਇਨਸਾਫੀ ਹੈ ਉਥੇ ਸਿੱਖਾਂ ਦੀ ਮਾਨਸਿਕਤਾ ਨੂੰ ਭਾਰੀ ਸਟ ਮਾਰਨ ਦੀਆਂ ਇਹ ਕੋਝੀਆਂ ਹਰਕਤਾਂ ਹਨ। ਉਨ੍ਹਾਂ ਕਿਹਾ ਬੱਚੀ ਰਾਜਵਿੰਦਰ ਕੌਰ ਗੁਰਸਿੱਖ ਪ੍ਰੀਵਾਰ ਦੀ ਅੰਮ੍ਰਿਤਧਾਰੀ ਮੈਂਬਰ ਹੈ। ਉਹ ਹਿਮਾਚਲ ਪਦੇਸ਼ ਦੇ ਊਨਾ ਜ਼ਿਲ੍ਹਾ ’ਚ ਪਟਵਾਰੀ ਭਰਤੀ ਲਈ ਟੈਸਟ ਦੇਣ ਗਈ ਸੀ ਪਰ ਅੰਮ੍ਰਿਤਧਾਰੀ ਹੋਣ ਕਾਰਨ ਉਸ ਨੂੰ ਇਮਤਿਹਾਨ ਵਿੱਚ ਜਾਣ ਨਹੀਂ ਦਿਤਾ ਗਿਆ। ਉਨ੍ਹਾਂ ਕਿਹਾ ਕੇਂਦਰ ਸਰਕਾਰ ਅਤੇ ਹਿਮਾਚਲ ਸਰਕਾਰ ਨੂੰ ਵੀ ਇਸ ਵਿਤਕਰੇ ਪੂਰਨ ਵਿਵਹਾਰ ਨੂੰ ਰੋਕਣ ਅਤੇ ਰਾਜਵਿੰਦਰ ਕੌਰ ਨੂੰ ਮੁੜ ਏਸੇ ਪ੍ਰਿਖਿਆ ਵਿਚ ਦਾਖਲ ਹੋਣ ਦੀ ਆਗਿਆ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਇਹ ਮਾਮਲਾ ਸੰਵੇਦਨਸ਼ੀਲ ਤੇ ਗੰਭੀਰ ਹੈ। ਇਸ ਤਰ੍ਹਾਂ ਦਾ ਸਲੂਕ ਸਿੱਖਾਂ ਅੰਦਰ ਰੋਸ ਤੇ ਰੋਹ ਪੈਦਾ ਕਰਦਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੇ ਬਖਸ਼ੇ ਕਰਾਰ ਸਿੱਖ ਆਪਣੇ ਨਾਲੋਂ ਅੱਡ ਨਹੀਂ ਕਰ ਸਕਦਾ ਅਤੇ ਨਾ ਹੀ ਉਸ ਨੂੰ ਮਜਬੂਰ ਕੀਤਾ ਜਾ ਸਕਦਾ।

 

Have something to say? Post your comment

 
 

ਪੰਜਾਬ

ਭਗਤ ਰਵਿਦਾਸ ਜੀ ਦੀ ਜਨਮ ਭੂਮੀ ਵਾਰਾਨਸੀ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਨੇ ਸਥਾਨਕ ਆਗੂਆਂ ਨਾਲ ਕੀਤੀ ਇਕੱਤਰਤਾ

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

ਪੰਜਾਬ ਕਲੋਨੀ ਰੈਗੂਲਰਾਈਜ਼ੇਸ਼ਨ ਘੁਟਾਲੇ ਵਿੱਚ ਈਡੀ ਨੇ ਕੀਤੀ ਕਾਰਵਾਈ , ਕਰੋੜਾਂ ਦੀ ਜਾਇਦਾਦ ਦੀ ਚੱਲ ਰਹੀ ਹੈ ਜਾਂਚ 

ਐਨ.ਐਚ.ਆਰ.ਸੀ ਨੇ ਗੁਰਦਾਸਪੁਰ ਨਿਸ਼ਾਨ ਸਾਹਿਬ ਹਟਾਉਣ ਦੇ ਮਾਮਲੇ ਵਿੱਚ ਨੋਟਿਸ ਕੀਤਾ ਜਾਰੀ - ਮੰਗੀ ਰਿਪੋਰਟ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਹਿਮਾਚਲ ਪ੍ਰਦੇਸ਼ ’ਚ ਸਿੱਖ ਵਿਦਿਆਰਥੀ ਨੂੰ ਕਕਾਰਾਂ ਕਾਰਨ ਪ੍ਰੀਖਿਆ ’ਚ ਨਾ ਬੈਠਣ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਸਰਦੀਆਂ ਦੇ ਬਿਜਲੀ ਕੱਟਾਂ ਨੇ 'ਆਪ' ਦੇ ਖੋਖਲੇ 'ਜ਼ੀਰੋ-ਬਿੱਲ' ਦਾਅਵਿਆਂ ਦੀ ਖੋਲ੍ਹੀ ਪੋਲ: ਕੇਵਲ ਸਿੰਘ ਢਿੱਲੋਂ

ਭਾਜਪਾ-ਅਕਾਲੀ ਗੱਠਜੋੜ ਪੰਜਾਬ ਵਿੱਚ ਵੀ ਸਿੰਗਲ ਡਿਜਿਟ ਤੱਕ ਸਿਮਟੇਗਾ- ਪਰਗਟ ਸਿੰਘ

ਸਿੱਖਿਆ ਤੇ ਮਿਹਨਤ ਹੀ ਉੱਜਵਲ ਭਵਿੱਖ ਦੀ ਮਜ਼ਬੂਤ ਨੀਂਹ: ਵਿਧਾਇਕ ਧੁੰਨ