ਪੰਜਾਬ

ਭਾਈ ਘਨਈਆ ਸਾਹਿਬ ਦੇ ਮਿਸ਼ਨ ਨੂੰ ਮਿੱਠੇ ਟਿਵਾਣੇ ਵਾਲੇ ਪੂਰੀ ਲਗਨ ਦੇ ਨਾਲ ਅੱਗੇ ਵਧਾ ਰਹੇ ਹਨ- ਹਰਪਾਲ ਸਿੰਘ ਬਲੇਰ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | November 29, 2026 07:13 PM

ਅੰਮ੍ਰਿਤਸਰ - ਸੇਵਾ ਪੰਥੀ  ਸੰਪਰਦਾ ਡੇਰਾ ਮਿੱਠਾ ਟਿਵਾਣਾ ਵਿਖੇ ਅੱਜ ਸਲਾਨਾ ਬਰਸੀ ਸਮਾਗਮ ਕਰਵਾਏ ਗਏ। ਮਹੰਤ ਜਵਾਹਰ ਸਿੰਘ ਖੁੰਡੇ ਵਾਲੇ ਮਹੰਤ ਮੋਹਕਮ ਸਿੰਘ ਅਤੇ ਮਹੰਤ ਦਇਆ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਇਹਨਾਂ ਸਮਾਗਮਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 13 ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਰਾਗੀ ਢਾਡੀ ਕਥਾਵਾਚਕ ਅਤੇ ਕਵੀਸ਼ਰ ਸਿੰਘਾਂ ਨੇ ਗੁਰਬਾਣੀ ਗਾਇਨ ਕਰਕੇ ਸੰਗਤਾਂ ਨੂੰ  ਨਿਹਾਲ ਕੀਤਾ। ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਹੁਕਮਨਾਮੇ ਦੀ ਕਥਾ ਕਰਕੇ ਸੰਗਤ ਨੂੰ ਗੁਰੂ ਨਾਲ ਜੋੜਿਆ। ਇਸ ਮੌਕੇ ਤੇ ਸੰਬੋਧਨ ਕਰਦਿਆਂ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਸ ਹਰਪਾਲ ਸਿੰਘ ਬਲੇਰ ਨੇ ਕਿਹਾ ਕਿ ਸੇਵਾ ਪੰਥੀ ਸੰਪਰਦਾ ਦਾ ਆਪਣਾ ਇੱਕ ਸ਼ਾਨਾ ਮਤਾ ਇਤਿਹਾਸ ਹੈ ਅਤੇ ਭਾਈ ਘਨਈਆ ਸਾਹਿਬ ਦੇ ਮਿਸ਼ਨ ਨੂੰ ਮਹੰਤ ਸੁਰਿੰਦਰ ਸਿੰਘ ਮਿੱਠੇ ਟਿਵਾਣੇ ਵਾਲੇ ਪੂਰੀ ਲਗਨ ਦੇ ਨਾਲ ਅੱਗੇ ਵਧਾ ਰਹੇ ਹਨ। ਉਹਨਾਂ ਦੱਸਿਆ ਕਿ ਮਹੰਤ ਸੁਰਿੰਦਰ ਸਿੰਘ ਨੇ ਪੰਜਾਬ ਵਿੱਚ ਆਏ ਹੜਾਂ ਦੌਰਾਨ ਜੋ ਸਰਹੱਦੀ ਖੇਤਰ ਵਿੱਚ ਸੇਵਾਵਾਂ ਨਿਭਾਈਆਂ ਉਹ ਆਪਣੇ ਆਪ ਦੇ ਵਿੱਚ ਮਿਸਾਲੀ ਹਨ। ਮਹੰਤ ਸੁਰਿੰਦਰ ਸਿੰਘ ਆਪ ਮੋਢੇ ਉੱਤੇ ਰਸਦਾਂ ਢੋ ਕੇ ਲੋੜਵੰਦਾਂ ਤੱਕ ਪਹੁੰਚਾਉਂਦੇ ਰਹੇ। ਜੋ ਕਿ ਸੇਵਾ ਪੰਥੀਆ ਦੀ ਸੇਵਾ ਦਾ ਮੂੰਹ ਬੋਲਦਾ ਸਬੂਤ ਹੈ। ਇਸ ਮੌਕੇ ਤੇ ਸੰਬੋਧਨ ਕਰਦਿਆਂ ਅਕਾਲੀ ਦਲ ਬਾਦਲ ਦੇ ਸ ਸਤਬੀਰ ਸਿੰਘ ਬਜਾਜ ਨੇ ਮਹੰਤ ਸੁਰਿੰਦਰ ਸਿੰਘ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸੇਵਾ ਨਾਲ ਜੋੜ ਕੇ ਸੰਤ ਮਿੱਠੇ ਟਿਵਾਣੇ ਵਾਲੇ ਵੱਡੀ ਸੇਵਾ ਕਰ ਰਹੇ ਹਨ। ਉਹਨਾਂ ਕਿਹਾ ਕਿ ਬਿਰਧ ਆਸ਼ਰਮ ਦੀ ਸੇਵਾ ਕਰਵਾ ਕੇ ਮਹੰਤ ਸੁਰਿੰਦਰ ਸਿੰਘ ਜੀ ਨੇ ਜਰੂਰਤਮੰਦ ਬਜ਼ੁਰਗਾਂ ਦੀ ਰਿਹਾਇਸ਼ ਤੇ ਸੁਚੱਜੇ ਪ੍ਰਬੰਧ ਕੀਤੇ ਹਨ, ਉਹ ਆਪਣੀ ਮਿਸਾਲ ਆਪ ਹਨ। ਇਸ ਮੌਕੇ ਤੇ ਸੰਬੋਧਨ ਕਰਦਿਆਂ ਮਹੰਤ ਸੁਰਿੰਦਰ ਸਿੰਘ ਮਿੱਠਾ ਟਿਵਾਣਾ ਨੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਉਹਨਾਂ ਕਿਹਾ ਕਿ ਸਮਾਜ ਨੂੰ ਬਚਾਉਣ ਵਾਸਤੇ ਗੁਰਬਾਣੀ ਹੀ ਇੱਕ ਓਟ ਆਸਰਾ ਹੈ। ਉਹਨਾਂ ਅੱਗੇ ਕਿਹਾ ਕਿ ਅੱਜ ਪੰਜਾਬ ਦੇ ਵਿੱਚ ਜੇਕਰ ਸਰਕਾਰਾਂ ਸੁਹਿਰਦਤਾ ਨਾਲ ਕੰਮ ਕਰਨ ਤਾਂ ਪੰਜਾਬ ਮੁੜ ਸੋਨੇ ਦੀ ਚਿੜੀ ਬਣ ਸਕਦਾ ਹੈ। ਇਸ ਮੌਕੇ ਉੱਤੇ ਮਹੰਤ ਚਮਕੌਰ ਸਿੰਘ ਮਹੰਤ ਹਰਵਿੰਦਰ ਸਿੰਘ ਸ ਸਤਨਾਮ ਸਿੰਘ ਸਲੂਜਾ ਭਾਈ ਗੁਰਪ੍ਰੀਤ ਸਿੰਘ ਸਮੇਤ ਅਨੇਕਾਂ ਮਹਾਂਪੁਰਖ ਹਾਜ਼ਰ ਸਨ।

Have something to say? Post your comment

 
 

ਪੰਜਾਬ

9 ਦਸੰਬਰ ਨੂੰ ਪਿੰਡ ਮਾੜੀ ਮੇਘਾ ਵਿਖੇ ਮੁੱਖ ਮੰਤਰੀ ਦੀ ਲੋਕ ਮਿਲਣੀ ਦੀਆਂ ਤਿਆਰੀਆਂ :ਵਿਧਾਇਕ ਸਰਵਨ ਸਿੰਘ ਧੁੰਨ

ਭਗਤ ਰਵਿਦਾਸ ਜੀ ਦੀ ਜਨਮ ਭੂਮੀ ਵਾਰਾਨਸੀ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਨੇ ਸਥਾਨਕ ਆਗੂਆਂ ਨਾਲ ਕੀਤੀ ਇਕੱਤਰਤਾ

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

ਹਿਮਾਚਲ ਪ੍ਰਦੇਸ਼ ’ਚ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਪ੍ਰੀਖਿਆ ’ਚ ਰੋਕਣਾ ਵਿਤਕਰੇ ਪੂਰਨ ਹੈ: ਬਾਬਾ ਬਲਬੀਰ ਸਿੰਘ

ਪੰਜਾਬ ਕਲੋਨੀ ਰੈਗੂਲਰਾਈਜ਼ੇਸ਼ਨ ਘੁਟਾਲੇ ਵਿੱਚ ਈਡੀ ਨੇ ਕੀਤੀ ਕਾਰਵਾਈ , ਕਰੋੜਾਂ ਦੀ ਜਾਇਦਾਦ ਦੀ ਚੱਲ ਰਹੀ ਹੈ ਜਾਂਚ 

ਐਨ.ਐਚ.ਆਰ.ਸੀ ਨੇ ਗੁਰਦਾਸਪੁਰ ਨਿਸ਼ਾਨ ਸਾਹਿਬ ਹਟਾਉਣ ਦੇ ਮਾਮਲੇ ਵਿੱਚ ਨੋਟਿਸ ਕੀਤਾ ਜਾਰੀ - ਮੰਗੀ ਰਿਪੋਰਟ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਹਿਮਾਚਲ ਪ੍ਰਦੇਸ਼ ’ਚ ਸਿੱਖ ਵਿਦਿਆਰਥੀ ਨੂੰ ਕਕਾਰਾਂ ਕਾਰਨ ਪ੍ਰੀਖਿਆ ’ਚ ਨਾ ਬੈਠਣ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਸਰਦੀਆਂ ਦੇ ਬਿਜਲੀ ਕੱਟਾਂ ਨੇ 'ਆਪ' ਦੇ ਖੋਖਲੇ 'ਜ਼ੀਰੋ-ਬਿੱਲ' ਦਾਅਵਿਆਂ ਦੀ ਖੋਲ੍ਹੀ ਪੋਲ: ਕੇਵਲ ਸਿੰਘ ਢਿੱਲੋਂ