ਪੰਜਾਬ

9 ਦਸੰਬਰ ਨੂੰ ਪਿੰਡ ਮਾੜੀ ਮੇਘਾ ਵਿਖੇ ਮੁੱਖ ਮੰਤਰੀ ਦੀ ਲੋਕ ਮਿਲਣੀ ਦੀਆਂ ਤਿਆਰੀਆਂ :ਵਿਧਾਇਕ ਸਰਵਨ ਸਿੰਘ ਧੁੰਨ

ਕੌਮੀ ਮਾਰਗ ਬਿਊਰੋ | November 29, 2026 07:20 PM

ਭਿੱਖੀਵਿੰਡ -ਖੇਮਕਰਨ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਦਾਰ ਸਰਵਨ ਸਿੰਘ ਧੁੰਨ ਨੇ ਦੱਸਿਆ ਕਿ 9 ਦਸੰਬਰ ਨੂੰ ਪਿੰਡ ਮਾੜੀ ਮੇਘਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾਣ ਵਾਲੀ ਵਿਸ਼ੇਸ਼ ਲੋਕ ਮਿਲਣੀ ਦੇ ਪ੍ਰੋਗਰਾਮ ਨੂੰ ਸਫ਼ਲ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਆਮ ਆਦਮੀ ਪਾਰਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਇਸ ਸਬੰਧੀ ਅੱਜ ਭਿੱਖੀਵਿੰਡ ਸਥਿਤ ਆਮ ਆਦਮੀ ਪਾਰਟੀ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਦੇ ਸਮੂਹ ਅਹੁਦੇਦਾਰਾਂ, ਸਤਿਕਾਰਯੋਗ ਸਰਪੰਚ ਸਾਹਿਬਾਨਾਂ ਅਤੇ ਮਿਹਨਤੀ ਵਰਕਰ ਸਾਥੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਸਰਵਨ ਸਿੰਘ ਧੁੰਨ ਨੇ ਦੱਸਿਆ ਕਿ ਇਸ ਮਹਤਵਪੂਰਨ ਮੀਟਿੰਗ ਵਿੱਚ ਲੋਕ ਮਿਲਣੀ ਦੇ ਪ੍ਰਬੰਧਾਂ, ਪ੍ਰਚਾਰ ਮੁਹਿੰਮ ਅਤੇ ਸਮਾਗਮ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਵਿਧਾਇਕ ਸਵਰਨ ਸਿੰਘ ਧੁੰਨ ਨੇ ਸਮੂਹ ਆਮ ਆਦਮੀ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਪੂਰੀ ਤਨਦੇਹੀ, ਇਕਜੁੱਟਤਾ ਅਤੇ ਜ਼ਿੰਮੇਂਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਇਹ ਲੋਕ ਮਿਲਣੀ ਇਲਾਕੇ ਦੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਲੋੜਾਂ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਉਣ ਦਾ ਇੱਕ ਮਹੱਤਵਪੂਰਨ ਮੌਕਾ ਹੈ।

ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ 9 ਦਸੰਬਰ ਨੂੰ ਪਿੰਡ ਮਾੜੀ ਮੇਘਾ ਵਿਖੇ ਹੋਣ ਵਾਲੀ ਇਸ ਵਿਸ਼ੇਸ਼ ਲੋਕ ਮਿਲਣੀ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਇਸ ਨੂੰ ਕਾਮਯਾਬ ਬਣਾਉਣ ਵਿੱਚ ਆਪਣਾ ਭਰਪੂਰ ਸਹਿਯੋਗ ਦੇਣ।

Have something to say? Post your comment

 
 

ਪੰਜਾਬ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ: ਨਗਰ ਕੀਰਤਨ ਲਈ ਸ਼੍ਰੋਮਣੀ ਕਮੇਟੀ ਵਫ਼ਦ ਨੇ ਅਲਾਹਬਾਦ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਮੀਟਿੰਗ

ਡਾ. ਰਜਿੰਦਰ ਰੇਣੂ ਦੀ ਕਾਵਿ ਪੁਸਤਕ “ਸੁੱਚੇ ਮੋਤੀ” ਪ੍ਹੋ. ਗੁਰਭਜਨ ਸਿੰਘ ਗਿੱਲ ਵੱਲੋਂ ਪੰਜਾਬੀ ਭਵਨ ਲੁਧਿਆਣਾ ਵਿਖੇ ਲੋਕ ਅਰਪਣ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਈ ਘਨਈਆ ਸਾਹਿਬ ਦੇ ਮਿਸ਼ਨ ਨੂੰ ਮਿੱਠੇ ਟਿਵਾਣੇ ਵਾਲੇ ਪੂਰੀ ਲਗਨ ਦੇ ਨਾਲ ਅੱਗੇ ਵਧਾ ਰਹੇ ਹਨ- ਹਰਪਾਲ ਸਿੰਘ ਬਲੇਰ

ਭਗਤ ਰਵਿਦਾਸ ਜੀ ਦੀ ਜਨਮ ਭੂਮੀ ਵਾਰਾਨਸੀ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਨੇ ਸਥਾਨਕ ਆਗੂਆਂ ਨਾਲ ਕੀਤੀ ਇਕੱਤਰਤਾ

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

ਹਿਮਾਚਲ ਪ੍ਰਦੇਸ਼ ’ਚ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਪ੍ਰੀਖਿਆ ’ਚ ਰੋਕਣਾ ਵਿਤਕਰੇ ਪੂਰਨ ਹੈ: ਬਾਬਾ ਬਲਬੀਰ ਸਿੰਘ

ਪੰਜਾਬ ਕਲੋਨੀ ਰੈਗੂਲਰਾਈਜ਼ੇਸ਼ਨ ਘੁਟਾਲੇ ਵਿੱਚ ਈਡੀ ਨੇ ਕੀਤੀ ਕਾਰਵਾਈ , ਕਰੋੜਾਂ ਦੀ ਜਾਇਦਾਦ ਦੀ ਚੱਲ ਰਹੀ ਹੈ ਜਾਂਚ 

ਐਨ.ਐਚ.ਆਰ.ਸੀ ਨੇ ਗੁਰਦਾਸਪੁਰ ਨਿਸ਼ਾਨ ਸਾਹਿਬ ਹਟਾਉਣ ਦੇ ਮਾਮਲੇ ਵਿੱਚ ਨੋਟਿਸ ਕੀਤਾ ਜਾਰੀ - ਮੰਗੀ ਰਿਪੋਰਟ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ