ਨੈਸ਼ਨਲ

ਸਾਹਿਬਜ਼ਾਦਿਆਂ ਨੂੰ ਸਮਰਪਿਤ ਅਮਰੀਕਾ ਵਿੱਚ ਛੇਵੀਂ ਧਾਰਮਿਕ ਪ੍ਰਤੀਯੋਗਤਾ ਸ਼ੁਰੂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 29, 2026 07:42 PM

ਨਵੀਂ ਦਿੱਲੀ-‘ਬਾਬਾਣੀਆ ਕਹਾਣੀਆ ਪੁਤ ਸਪੁਤ ਕਰੇਨਿ’ ਦੇ ਗੁਰਵਾਕ ਨੂੰ ਚਰਿਤਾਰਥ ਕਰਦਿਆਂ ਅਮਰੀਕਾ ਦੇ ਈਸਟ ਕੋਸਟ ਦੀਆਂ 7 ਸਟੇਟਾਂ ਵਿੱਚ ਵਰਲਡ ਸਿੱਖ ਪਾਰਲੀਮੈਂਟ ਦੀਆਂ ਐਜੂਕੇਸ਼ਨ ਅਤੇ ਰਿਲੀਜੀਅਸ ਕੌਂਸਲਾਂ ਵੱਲੋਂ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਛੇਵੀਂ ਧਾਰਮਿਕ ਪ੍ਰਤੀਯੋਗਤਾ ਕਰਵਾਈ ਜਾ ਰਹੀ ਹੈ। ਇਸ ਪ੍ਰਤੀਯੋਗਤਾ ਲਈ ਵੱਖ-ਵੱਖ ਸਟੇਟਾਂ ਵਿੱਚ 14 ਸੈਂਟਰ ਸਥਾਪਤ ਕੀਤੇ ਗਏ ਹਨ। ਇਸ ਤਹਿਤ ਗੁਰੂ ਹਰਿਰਾਇ ਸਾਹਿਬ ਜੀ ਅਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਬੰਧਤ ਗੁਰਬਾਣੀ ਕੰਠ, ਕੁਇਜ਼, ਭਾਸ਼ਣ ਅਤੇ ਤੀਰਅੰਦਾਜ਼ੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਹਿੰਮਤ ਸਿੰਘ, ਕੋਆਰਡੀਨੇਟਰ ਨੇ ਦੱਸਿਆ ਕਿ 14 ਨਵੰਬਰ ਤੋਂ ਸ਼ੁਰੂ ਹੋਈ ਇਹ ਪ੍ਰਤੀਯੋਗਤਾ 19 ਦਸੰਬਰ ਨੂੰ ਸਮਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਖ਼ਾਸ ਗੱਲ ਇਹ ਹੈ ਕਿ ਬੱਚੇ ਪੰਜਾਬ ਦੇ ਪਾਣੀਆਂ ਨਾਲ ਜੁੜੇ ਮਸਲਿਆਂ, ਮੌਜੂਦਾ ਸੰਘਰਸ਼ਾਂ ਦੌਰਾਨ ਸ਼ਹੀਦ ਹੋਏ ਸਿੰਘਾਂ ਦੇ ਜੀਵਨ ਅਤੇ ਕੁਰਬਾਨੀਆਂ, ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਜੀਵਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਮੇਤ ਕਈ ਗੰਭੀਰ ਪੰਥਕ ਅਤੇ ਸਮਾਜਿਕ ਵਿਸ਼ਿਆਂ ਉੱਤੇ ਵੀ ਆਪਣੇ ਵਿਚਾਰ ਪੇਸ਼ ਕਰ ਰਹੇ ਹਨ। ਇਸ ਤਰ੍ਹਾਂ ਇਹ ਮੁਕਾਬਲੇ ਬੱਚਿਆਂ ਵਿੱਚ ਧਾਰਮਿਕ ਸਿੱਖਿਆ ਦੇ ਨਾਲ-ਨਾਲ ਇਤਿਹਾਸਕ ਚੇਤਨਾ, ਪੰਥਕ ਜਾਗਰੂਕਤਾ ਅਤੇ ਸਮਕਾਲੀ ਮਸਲਿਆਂ ਪ੍ਰਤੀ ਸਮਝ ਵਿਕਸਿਤ ਕਰਨ ਦਾ ਅਹਿਮ ਉਪਰਾਲਾ ਸਾਬਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਗੁਰਬਾਣੀ, ਗੁਰਮਤਿ ਵਿਚਾਰਧਾਰਾ ਅਤੇ ਸਿੱਖ ਇਤਿਹਾਸ ਨਾਲ ਜੋੜਨਾ ਹੈ, ਤਾਂ ਜੋ ਬੱਚੇ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੇ ਜੀਵਨ, ਸਿੱਖਿਆਵਾਂ ਅਤੇ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਕੇ ਆਪਣੇ ਵਿਰਸੇ ਅਤੇ ਕੌਮੀ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਹੋ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ 19 ਦਸੰਬਰ ਨੂੰ ਹੋਣ ਵਾਲੇ ਫਾਈਨਲ ਮੁਕਾਬਲਿਆਂ ਦੌਰਾਨ ਜੇਤੂ ਬੱਚਿਆਂ ਨੂੰ ਲੈਪਟਾਪ, ਟੈਬਲੇਟ ਅਤੇ ਹੋਰ ਕੀਮਤੀ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਵਿਸ਼ਾਲ ਉਪਰਾਲੇ ਨੂੰ ਸਫਲ ਬਣਾਉਣ ਵਿੱਚ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ, ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਵੱਖ-ਵੱਖ ਪੰਥਕ ਜਥੇਬੰਦੀਆਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਐਜੂਕੇਸ਼ਨ ਅਤੇ ਰਿਲੀਜੀਅਸ ਕੌਂਸਲਾਂ ਵੱਲੋਂ ਸਮੂਹ ਸਹਿਯੋਗੀ ਸੰਸਥਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਮਾਪਿਆਂ ਅਤੇ ਹੋਰ ਸਹਿਯੋਗੀਆਂ ਦਾ ਇਸ ਧਾਰਮਿਕ ਅਤੇ ਵਿੱਦਿਅਕ ਉਪਰਾਲੇ ਨੂੰ ਸਫਲ ਬਣਾਉਣ ਲਈ ਹਾਰਦਿਕ ਧੰਨਵਾਦ ਕੀਤਾ ਗਿਆ।

Have something to say? Post your comment

 
 

ਨੈਸ਼ਨਲ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਸਮਾਗਮ ਕਰਵਾਉਣ ਵਾਲੇ ਸਿੱਖ ਤੋਂ ਤਾਮਿਲਨਾਡੂ ਪੁਲਿਸ ਨੇ ਪੁੱਛੀ ਜਾਤ

ਤੀਸ ਹਜ਼ਾਰੀ ਕੋਰਟ ’ਤੇ ਸਿੱਖ ਇਤਿਹਾਸ! ਸਥਾਈ ਬੋਰਡ ਲਗਾਉਣ ਲਈ ਸਿੱਖ ਐਡਵੋਕੇਟਸ ਆਫ਼ ਦਿੱਲੀ ਦੇ ਵਫ਼ਦ ਨੇ ਮੰਤਰੀ ਪ੍ਰਵੇਸ਼ ਵਰਮਾ ਨੂੰ ਸੌਂਪਿਆ ਮੰਗ ਪੱਤਰ

ਹੱਦ ਬੰਦੀ ਬਿੱਲ ਨੂੰ ਲੈ ਕੇ ਰਾਹੁਲ ਗਾਂਧੀ ਨੇ ਫਿਰ ਲਾਏ ਦੋਸ਼ ਚੁਣਾਵੀ ਹੇਰ ਫੇਰ ਦੇ09:28 PM

ਚੰਡੀਗੜ੍ਹ ਕਾਂਗਰਸ ਨੇ 30 ਨਗਰ ਨਿਗਮ ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ; ਹਾਈ ਕੋਰਟ ਦੇ ਫੈਸਲੇ ਤੋਂ ਬਾਅਦ 5 ਹੋਰ ਐਲਾਨੇ ਜਾਣਗੇ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਆਈਐਨਏ ਏਝੀਮਾਲਾ ਵਿਖੇ 'ਪਾਸਿੰਗ ਆਊਟ ਪਰੇਡ' ਦਾ ਕੀਤਾ ਨਿਰੀਖਣ

ਵਿਦੇਸ਼ਾਂ ਵਿੱਚ ਸਿੱਖਾਂ ਦੇ ਕਤਲਾਂ ਪਿੱਛੇ ਭਾਰਤੀ ਤੰਤਰ ਦੀ ਭੂਮਿਕਾ ਬਾਰੇ ਉੱਠੇ ਸਵਾਲਾਂ ਦੀ ਗੂੰਜ ਕੈਨੇਡਾ ਦੀ ਅਦਾਲਤ ਵਿੱਚ ਮੁੜ ਦੇਵੇਗੀ ਸੁਣਾਈ

ਬੰਦੀ ਸਿੰਘਾਂ ਦੀ ਰਿਹਾਈ ਅਕਾਲੀ-ਭਾਜਪਾ ਗਠਜੋੜ ਦੀ ਪਹਿਲੀ ਤਰਜੀਹ-ਸਥਾਈ ਹੱਲ ਕੱਢਣ ਲਈ ਯਤਨ ਕੀਤੇ ਜਾਣਗੇ- ਸਰਨਾ

ਜਤਿੰਦਰ ਸਿੰਘ ਸੋਨੂੰ ਬਣੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸੀਨੀਅਰ ਵਾਈਸ ਪ੍ਰੈਸੀਡੈਂਟ

ਬਾਦਲ-ਭਾਜਪਾ ਗੈਰ-ਸਿਧਾਂਤਕ ਗਠਜੋੜ ਪਿਛਲੇ ਗੁਨਾਹਾਂ ਨੂੰ ਮੁੜ ਦਹੁਰਾਉਣ ਦੀ ਹੀ ਸ਼ੁਰੂਆਤ : ਪੰਚ ਪ੍ਰਧਾਨੀ ਜਥਾ

ਸ਼੍ਰੋਮਣੀ ਕਮੇਟੀ ਵੱਲੋਂ ਮਾਤਾ ਗੁਜਰੀ ਕਾਲਜ ਕਰਤਾਰਪੁਰ (ਜਲੰਧਰ) ਵਿਖੇ ‘ਭਗਤ ਰਵਿਦਾਸ ਜੀ : ਜੀਵਨ ਦਰਸ਼ਨ’ ਵਿਸ਼ੇ ’ਤੇ ਕਰਵਾਇਆ ਸੈਮੀਨਾਰ