ਆਗਰਾ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਪਤੀ ਸਮਾਗਮਾਂ ਨੂੰ ਸਮਰਪਿਤ ਸਜਾਈ ਗਈ ‘ਤਿਲਕ-ਜੰਞੂ ਰੱਖਿਅਕ ਯਾਤਰਾ’ ਦਾ ਗੁਰਦੁਆਰਾ ਗੁਰੂ ਕਾ ਤਾਲ, ਆਗਰਾ ਵਿਖੇ ਬਾਬਾ ਪ੍ਰੀਤਮ ਸਿੰਘ ਦੀ ਜਥੇਬੰਦੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਬਾਬਾ ਪ੍ਰੀਤਮ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਜਥੇਬੰਦੀ ਵੱਲੋਂ ਯਾਤਰਾ ਨੂੰ ਦਿੱਤੇ ਗਏ ਮਾਣ-ਸਤਿਕਾਰ, ਸਹਿਯੋਗ ਅਤੇ ਅਪਣੱਤ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਗਤਾਂ ਦਾ ਇਹ ਪਿਆਰ ਅਤੇ ਸ਼ਰਧਾ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਪ੍ਰਤੀ ਡੂੰਘੀ ਆਸਥਾ ਅਤੇ ਸਮਰਪਣ ਦਾ ਪ੍ਰਤੀਕ ਹੈ।